46 ਪੁਲਿਸ ਅਧਿਕਾਰੀਆਂ ਦੇ ਤਬਾਦਲੇ, IG ਨਿਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ |

0
2
ਦਿੜ੍ਹਬਾ ਦੀਆਂ ਆਂਗਨਵਾੜੀ ਵਰਕਰਾਂ ਨੂੰ 20.14 ਲੱਖ ਰੁਪਏ ਦਾ ਮਿਹਨਤਾਨਾ: ਹਰਪਾਲ ਚੀਮਾ

Transfer: ਫਰੀਦਕੋਟ ਰੇਂਜ ਵਿੱਚ 46 ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦੇ ਤਬਾਦਲੇ। IG ਨਿਲਾਂਬਰੀ ਜਗਦਲੇ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਫਰੀਦਕੋਟ, ਮੋਗਾ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ ਕੀਤੇ ਹੁਕਮ।46 ਪੁਲਿਸ ਅਧਿਕਾਰੀਆਂ ਦੇ ਤਬਾਦਲੇ, IG ਨਿਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮਫਰੀਦਕੋਟ: ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਫਰੀਦਕੋਟ ਰੇਂਜ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕੁੱਲ 46 ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦੇ ਤਬਾਦਲੇ ਕੀਤੇ ਗਏ ਹਨ। ਫਰੀਦਕੋਟ ਰੇਂਜ ਦੀ ਆਈਜੀ ਨਿਲਾਂਬਰੀ ਜਗਦਲੇ ਵੱਲੋਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਤਹਿਤ ਤਬਾਦਲਿਆਂ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।ਤਿੰਨ ਜ਼ਿਲ੍ਹਿਆਂ ਵਿਚਾਲੇ 46 ਪੁਲਿਸ ਅਧਿਕਾਰੀਆਂ ਦੀ ਅਦਲਾ-ਬਦਲੀਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਅਤੇ ਸਬ-ਇੰਸਪੈਕਟਰ ਰੈਂਕ ਦੇ 46 ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚਾਲੇ ਆਪਸੀ ਅਦਲਾ-ਬਦਲੀ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਪ੍ਰਸ਼ਾਸਨਿਕ ਫੇਰਬਦਲ ਦਾ ਉਦੇਸ਼ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਕਰਨਾ ਹੈ।ਤਬਾਦਲੇ ਕੀਤੇ ਮੁਲਾਜ਼ਮਾਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮਆਈਜੀ ਨਿਲਾਂਬਰੀ ਜਗਦਲੇ ਨੇ ਤਿੰਨਾਂ ਜ਼ਿਲ੍ਹਿਆਂ ਦੇ ਸਬੰਧਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਤਬਾਦਲੇ ਕੀਤੇ ਗਏ ਸਾਰੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਰਿਲੀਵ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਡਿਊਟੀ ਸੰਭਾਲਣ ਲਈ ਕਿਹਾ ਗਿਆ ਹੈ। ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ ਵਿੱਚ ਕੀਤੇ ਗਏ ਇਸ ਫੇਰਬਦਲ ਨੂੰ ਪ੍ਰਸ਼ਾਸਨਿਕ ਤਿਆਰੀਆਂ ਦੇ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here