ਮੁਅੱਤਲ DIG ਭੁੱਲਰ ਮਾਮਲੇ ਵਿਚ ਈਡੀ ਵੱਲੋਂ 7 ਉੱਚ ਅਫਸਰਾਂ ਉਤੇ ਵੱਡਾ ਐਕਸ਼ਨ… |

0
3
Neel Garg on BJP

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਗੀ ਕਰਨ ਵਾਲੇ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਉੱਚ ਅਫਸਰਾਂ ਉੱਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਗੀ ਕਰਨ ਵਾਲੇ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਉੱਚ ਅਫਸਰਾਂ ਉੱਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।ਈਡੀ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਉਸੇ ਕੜੀ ਵਜੋਂ ਹੁਣ ਸੱਤ ਉੱਚ ਅਧਿਕਾਰੀ ਤਲਬ ਕੀਤੇ ਗਏ ਹਨ। ਸੀਬੀਆਈ ਵੱਲੋਂ ਦਰਜ ਕੇਸ ਮਗਰੋਂ ਈਡੀ ਨੇ ਅਜੇ ਕੁਝ ਸਮਾਂ ਪਹਿਲਾਂ ਹੀ ਮੁਅੱਤਲ ਡੀਆਈਜੀ ਅਤੇ ਉਸ ਦੇ ਸਹਾਇਕ ਕ੍ਰਿਸ਼ਾਨੂ ਸ਼ਾਰਦਾ ਨੂੰ ਹਿਰਾਸਤ ’ਚ ਲਿਆ ਹੈ।ਈਡੀ ਨੇ ਹੁਣ ਇਨ੍ਹਾਂ ਦੋਵਾਂ ਤੋਂ ਹਿਰਾਸਤੀ ਪੁੱਛ-ਪੜਤਾਲ ਮਗਰੋਂ ਦੋ ਸੇਵਾ ਮੁਕਤ ਅਧਿਕਾਰੀਆਂ ਸਮੇਤ ਸੱਤ ਆਈ ਏਐੱਸ/ਆਈਪੀਐੱਸ ਅਤੇ ਪੀਸੀ ਅਫਸਰਾਂ ਨੂੰ ਤਲਬ ਕੀਤਾ ਹੈ। ਈਡੀ ਵੱਲੋਂ ਅਗਲੇ ਦਿਨਾਂ ਵਿੱਚ ਇਨ੍ਹਾਂ ਅਧਿਕਾਰੀਆਂ ਤੋਂ ਵੱਖੋ-ਵੱਖਰੀਆਂ ਤਰੀਕਾਂ ਉੱਤੇ ਪੁੱਛਗਿੱਛ ਕੀਤੀ ਜਾਵੇਗੀ। ਕੇਂਦਰੀ ਏਜੰਸੀ ਵੱਲੋਂ ਪੁਲਿਸ ਕਮਿਸ਼ਨਰ, ਐੱਸਐੱਸਪੀ ਅਤੇ ਸੀਨੀਅਰ ਅਫਸਰਾਂ ਤੋਂ ਉਪਰੋਕਤ ਮਾਮਲੇ ਬਾਰੇ ਸਵਾਲ ਜਵਾਬ ਕੀਤੇ ਜਾਣਗੇ। ਈਡੀ ਨੇ ਪੰਜ ਆਈਏਐੱਸ/ਪੀਸੀਐੱਸ ਅਤੇ ਦੋ ਆਈਪੀਐੱਸ ਅਧਿਕਾਰੀਆਂ ਨੂੰ ਚੰਡੀਗੜ੍ਹ ਦਫ਼ਤਰ ’ਚ ਪੇਸ਼ ਹੋਣ ਲਈ ਸੰਮਨ ਭੇਜੇ ਹਨ।ਜਾਣਕਾਰੀ ਅਨੁਸਾਰ ਈਡੀ ਨੇ ਸਿਹਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੁਮਾਰ ਰਾਹੁਲ ਨੂੰ ਸੋਮਵਾਰ ਨੂੰ ਤਲਬ ਕੀਤਾ ਹੈ ਜਦੋਂ ਕਿ ਪੀਸੀਐੱਸ ਅਧਿਕਾਰੀ ਆਨੰਦ ਸਾਗਰ ਸ਼ਰਮਾ ਅਤੇ ਸੇਵਾਮੁਕਤ ਅਧਿਕਾਰੀ ਅਰੁਣ ਸੇਖੜੀ ਨੂੰ ਬੁੱਧਵਾਰ ਨੂੰ ਈਡੀ ਦੇ ਚੰਡੀਗੜ੍ਹ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਜਨਰਲ ਪ੍ਰਸ਼ਾਸਨ ਵਿਭਾਗ ਦੀ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ, ਸੇਵਾ ਮੁਕਤ ਆਈਏਐੱਸ ਅਧਿਕਾਰੀ ਗੁਰਪ੍ਰੀਤ ਸਪਰਾ ਅਤੇ ਫ਼ਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੂੰ ਵੀਰਵਾਰ ਨੂੰ ਤਲਬ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋੋਣ ਲਈ ਕਿਹਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here