ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੀ ਅੰਤਿਮ ਅਰਦਾਸ ਵਿੱਚ ਰਾਜਾ ਵੜਿੰਗ ਅਤੇ MP ਸਰਬਜੀਤ ਸਿੰਘ ਖਾਲਸਾ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀ ਅੰਤਿਮ ਅਰਦਾਸ ’ਚ ਪੁੱਜੇ ਰਾਜਾ ਵੜਿੰਗ ਤੇ ਸਰਬਜੀਤ ਖਾਲਸਾਅੰਮ੍ਰਿਤਸਰ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਅੱਜ ਪਿੰਡ ਜੱਲੂਪੁਰ ਖੈੜਾ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਇਲਾਕਾ ਨਿਵਾਸੀਆਂ ਅਤੇ ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਮਾਤਾ ਚਰਨ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਰਾਜਾ ਵੜਿੰਗ ਨੇ ਤਰਸੇਮ ਸਿੰਘ ਨਾਲ ਕੀਤੀ ਮੁਲਾਕਾਤਅੰਤਿਮ ਅਰਦਾਸ ਸਮਾਗਮ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਮੁਲਾਕਾਤ ਕਰਕੇ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਰਾਜਾ ਵੜਿੰਗ ਨੇ ਕਿਹਾ, “ਮਾਵਾਂ ਦਾਦੀਆਂ ਸਭ ਦੀਆਂ ਇੱਕੋ ਜਿਹੀਆਂ ਹੁੰਦੀਆਂ ਹਨ ਅਤੇ ਅੱਜ ਮੈਂ ਉਸ ਮਾਂ ਅਤੇ ਦਾਦੀ ਦੇ ਅਕਾਲ ਚਲਾਣਾ ਕਰਨ ’ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪੁੱਜਾ ਹਾਂ। ਇਸ ਤੋਂ ਇਲਾਵਾ ਹੋਰ ਕੋਈ ਵੀ ਰਾਜਨੀਤਕ ਗੱਲਬਾਤ ਨਹੀਂ ਹੋਵੇਗੀ।”ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀਭੋਗ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਮਾਤਾ ਚਰਨ ਕੌਰ ਦੀ ਅੰਤਿਮ ਅਰਦਾਸ ਕਰਵਾਈ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੇ ਨਾਲ-ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜੀਆਂ ਵੱਖ-ਵੱਖ ਸ਼ਖ਼ਸੀਅਤਾਂ ਅਤੇ ਆਗੂਆਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।MP ਸਰਬਜੀਤ ਸਿੰਘ ਖਾਲਸਾ ਨੇ ਵੀ ਭੇਟ ਕੀਤੀ ਸ਼ਰਧਾਂਜਲੀਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮਾਤਾ ਚਰਨ ਕੌਰ ਦੇ ਭੋਗ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਤਾ ਚਰਨ ਕੌਰ ਨੇ ਆਪਣੇ ਬੱਚਿਆਂ ਨੂੰ ਜੋ ਸਿੱਖਿਆ ਦਿੱਤੀ, ਉਸੇ ਨੂੰ ਅੱਗੇ ਅੰਮ੍ਰਿਤਪਾਲ ਸਿੰਘ ਨੇ ਵੀ ਅੱਗੇ ਵਧਾਇਆ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਮਾਤਾ ਚਰਨ ਕੌਰ ਨੂੰ ਮਿਲੇ, ਉਹ ਹਮੇਸ਼ਾ ਨਾਮ ਸਿਮਰਨ ਕਰਦੇ ਹੋਏ ਹੀ ਮਿਲੇ। ਉਨ੍ਹਾਂ ਦਾ ਜੀਵਨ ਬਹੁਤ ਉੱਚਾ-ਸੁੱਚਾ ਸੀ। ਸਰਬਜੀਤ ਸਿੰਘ ਖਾਲਸਾ ਨੇ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।ਪਿੰਡ ਜੱਲੂਪੁਰ ਖੈੜਾ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਅੰਤਿਮ ਅਰਦਾਸ ਸਮਾਗਮ ਦੇ ਮੱਦੇਨਜ਼ਰ ਪਿੰਡ ਜੱਲੂਪੁਰ ਖੈੜਾ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਵੱਖ-ਵੱਖ ਥਾਵਾਂ ’ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਆਉਣ-ਜਾਣ ਵਾਲੇ ਰਸਤਿਆਂ ਸਮੇਤ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖੀ ਗਈ।ਇਸ ਦੌਰਾਨ ਤਰਸੇਮ ਸਿੰਘ ਨੇ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਦੇਖਣ ਲਈ ਪਹੁੰਚੀ ਸੰਗਤ ਵੱਲੋਂ ਦਿਖਾਏ ਗਏ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਪੂਰੇ ਜਾਬਤੇ ਵਿੱਚ ਰਹਿ ਕੇ ਸਹਿਯੋਗ ਦਿੱਤਾ, ਜਿਸ ਲਈ ਉਹ ਸਮੁੱਚੀ ਸੰਗਤ ਦੇ ਧੰਨਵਾਦੀ ਹਨ।Read More







