punjab congress appoints obc election management committee ahead of assembly elections |

0
2
SAD-BJP ਗਠਜੋੜ 'ਚ ਪਈ ਵੱਡੀ ਫੁੱਟ? ਵੱਖ-ਵੱਖ ਲੜਨਗੇ ਚੋਣਾਂ! SAD BJP Alliance News

ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਓਬੀਸੀ ਵਿਭਾਗ ਦੇ ਜਥੇਬੰਦਕ ਢਾਂਚੇ ਵਿੱਚ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਕਈ ਆਗੂਆਂ ਨੂੰ ਸ਼ਾਮਲ ਕਰਕੇ ਬਣਾਈ ਗਈ ਇਸ ਕਮੇਟੀ ਨੂੰ ਕਿਹੜੇ ਅਹਿਮ ਕੰਮ ਸੌਂਪੇ ਗਏ ਹਨ ਅਤੇ ਚੋਣਾਂ ਵਿੱਚ ਇਸ ਦੀ ਕੀ ਭੂਮਿਕਾ ਰਹੇਗੀ? ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਜਥੇਬੰਦਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਲਈ ਚੋਣ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਕਈ ਆਗੂਆਂ ਨੂੰ ਸ਼ਾਮਲ ਕਰਦਿਆਂ ਚੋਣਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।23 ਨਵੰਬਰ ਨੂੰ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਅਨੁਸਾਰ ਡਾ. ਅਨਿਲ ਜੈਹਿੰਦ ਨੂੰ ਕਮੇਟੀ ਦਾ ਚੇਅਰਮੈਨ, ਜਿਤੇਂਦਰ ਬਘੇਲ ਨੂੰ ਕਨਵੀਨਰ ਅਤੇ ਅਮਿਤ ਬਾਵਾ ਨੂੰ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।ਇਸ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਜੋਂ ਕੰਵਰਦੀਪ ਸੈਣੀ, ਸੰਦੀਪ ਤੰਵਰ, ਇੰਦਰਜੀਤ ਸਿੰਘ, ਅੰਗਦ ਸਿੰਘ, ਸਾਬਕਾ ਵਿਧਾਇਕਾ ਇੰਦੂ ਬਾਲਾ, ਰਾਜ ਬਖ਼ਸ਼ ਕੰਬੋਜ, ਕ੍ਰਿਸ਼ਨ ਕੁਮਾਰ ਬਾਵਾ, ਗੁਰਵੀਰ ਸਿੰਘ, ਮਨਜੀਤ ਸਿੰਘ ਹੰਸਪਾਲ, ਗੁਰਭੇਜ ਸਿੰਘ ਟਿੱਬੀ ਅਤੇ ਅਵਤੀਸ਼ ਕੁਮਾਰ ਵਰਮਾ ਨੂੰ ਸ਼ਾਮਲ ਕੀਤਾ ਗਿਆ ਹੈ।ਕਾਂਗਰਸ ਦੇ ਓਬੀਸੀ ਵਿਭਾਗ ਵੱਲੋਂ ਬਣਾਈ ਗਈ ਇਹ ਕਮੇਟੀ ਪੰਜਾਬ ਵਿੱਚ ਚੋਣਾਂ ਨਾਲ ਜੁੜੀਆਂ ਗਤੀਵਿਧੀਆਂ ਦੀ ਯੋਜਨਾਬੰਦੀ, ਤਾਲਮੇਲ ਅਤੇ ਨਿਗਰਾਨੀ ਦੀ ਜ਼ਿੰਮੇਵਾਰੀ ਨਿਭਾਏਗੀ। ਇਸ ਦੇ ਨਾਲ ਹੀ ਚੋਣਾਂ ਦੌਰਾਨ ਜਥੇਬੰਦਕ ਪੱਧਰ ‘ਤੇ ਕੰਮ ਨੂੰ ਸੁਚਾਰੂ ਬਣਾਉਣ ਲਈ ਵੀ ਕਮੇਟੀ ਵੱਲੋਂ ਯਤਨ ਕੀਤੇ ਜਾਣਗੇ।ਨਿਯੁਕਤੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕਮੇਟੀ ਦਾ ਮੁੱਖ ਉਦੇਸ਼ ਪੰਜਾਬ ਵਿੱਚ ਓਬੀਸੀ ਭਾਈਚਾਰੇ ਦੀ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਲਈ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਪਾਰਟੀ ਦੀਆਂ ਚੋਣ ਗਤੀਵਿਧੀਆਂ ਨਾਲ ਜੋੜਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ।ਇਸ ਨਵੀਂ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਓਬੀਸੀ ਵਿਭਾਗ ਵਿੱਚ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਣ ਦੀ ਉਮੀਦ ਹੈ। ਕਮੇਟੀ ਦੇ ਮੈਂਬਰਾਂ ਨੂੰ ਵੱਖ-ਵੱਖ ਪੱਧਰਾਂ ‘ਤੇ ਚੋਣ ਪ੍ਰਬੰਧਾਂ ਅਤੇ ਜਥੇਬੰਦਕ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਾ ਪਵੇਗਾ, ਤਾਂ ਜੋ ਪਾਰਟੀ ਦੀਆਂ ਚੋਣ ਤਿਆਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।ਇਸ ਨਿਯੁਕਤੀ ਪੱਤਰ ਦੀਆਂ ਕਾਪੀਆਂ ਕਾਂਗਰਸ ਦੇ ਕੌਮੀ ਅਤੇ ਪੰਜਾਬ ਪੱਧਰ ਦੇ ਕਈ ਅਹੁਦੇਦਾਰਾਂ ਨੂੰ ਵੀ ਭੇਜੀਆਂ ਗਈਆਂ ਹਨ, ਜਿਨ੍ਹਾਂ ਵਿੱਚ ਏਆਈਸੀਸੀ ਦੇ ਜਨਰਲ ਸਕੱਤਰ (ਜਥੇਬਤਕ), ਪੰਜਾਬ ਦੇ ਇੰਚਾਰਜ, ਸਹਿ-ਇੰਚਾਰਜ, ਪੰਜਾਬ ਕਾਂਗਰਸ ਦੇ ਪ੍ਰਧਾਨ, ਕਾਰਜਕਾਰੀ ਪ੍ਰਧਾਨ ਅਤੇ ਓਬੀਸੀ ਵਿਭਾਗ ਦੇ ਕੌਮੀ ਤੇ ਸੂਬਾਈ ਅਹੁਦੇਦਾਰ ਸ਼ਾਮਲ ਹਨ।Read More

Rozana Times

LEAVE A REPLY

Please enter your comment!
Please enter your name here