ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ ਰਹਿੰਦੇ ਅਤੇ ਘੱਟ ਗਿਣਤੀ ਸਮੂਹਾਂ ਦੇ ਉਤਥਾਨ ਲਈ ਕੀਤੇ ਗਏ ਵਿਸ਼ਾਲ ਯੋਗਦਾਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਲਹਿਰ ਖੜ੍ਹੀ ਕਰਨ ਲਈ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨਾ ਸੀ।ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿੱਛੜੇ ਵਰਗਾਂ ਦੇ ਹੱਕਾਂ ਅਤੇ ਭਲਾਈ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਇਤਿਹਾਸਕ ਯੋਗਦਾਨ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸੰਵਿਧਾਨਕ ਪ੍ਰਬੰਧਾਂ ਰਾਹੀਂ ਪੀੜਤ ਅਤੇ ਦਬੇ ਕੁਚਲੇ ਵਰਗਾਂ ਦੇ ਹੱਕਾਂ ਦੀ ਰੱਖਿਆ ਕਰਦਿਆਂ ਸਮਾਨਤਾ ਆਧਾਰਿਤ ਸਮਾਜ ਦੀ ਨੀਂਹ ਰੱਖੀ।ਚੀਮਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ ਨੁਮਾਇੰਦਗੀ ਰਾਖਵੀਂ ਕਰਨਾ ਦੇਸ਼ ਵਿੱਚ ਇੱਕ ਪ੍ਰਗਤੀਸ਼ੀਲ ਕਦਮ ਹੈ। ਉਨ੍ਹਾਂ ਇਸ ਫੈਸਲੇ ਨੂੰ ਕਾਨੂੰਨੀ ਪ੍ਰਣਾਲੀ ਵਿੱਚ ਸਮਾਜਿਕ ਨਿਆਂ ਅਤੇ ਬਰਾਬਰ ਮੌਕਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ। ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਪੰਚਾਇਤ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਿੰਡ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਲਦੀ ਪੂਰਾ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮਿਲ ਸਕਣ।ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ, ਤਾਂ ਜੋ ਸਮਾਜਿਕ ਸਸ਼ਕਤੀਕਰਨ ਅਤੇ ਸਮਾਨਤਾ ਲਈ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਨੂੰ ਸਨਮਾਨ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ ਅਤੇ ਮੁਕਾਬਲਾਤੀ ਪ੍ਰੀਖਿਆਵਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ। ਸ. ਬੈਂਸ ਨੇ ਗੋਰਵ ਨਾਲ ਦੱਸਿਆ ਕਿ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ ਲਗਭਗ 240 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਹਨ, ਜੋ ਕਿ ਹਾਸ਼ੀਏ ’ਤੇ ਰਹਿੰਦੇ ਵਰਗਾਂ ਵਿੱਚ ਵਧ ਰਹੇ ਸਿੱਖਿਆਕ ਸਸ਼ਕਤੀਕਰਨ ਦੀ ਮਿਸਾਲ ਹੈ।ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਨਤਾ ਅਤੇ ਸਮਾਵੇਸ਼ੀ ਪ੍ਰਸ਼ਾਸਨ ਦੇ ਸਿਧਾਂਤ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ ’ਤੇ ਭਰੋਸਾ ਜਤਾਉਂਦੇ ਹੋਏ ਵਧ ਚੜ੍ਹ ਕੇ ਸਮਰਥਨ ਦੇ ਰਹੇ ਹਨ। ਇਹ ਸਰਕਾਰ ਹਰ ਵਰਗ ਲਈ ਬਰਾਬਰ ਮੌਕੇ, ਗੁਣਵੱਤਾ ਭਰੀ ਸਿੱਖਿਆ ਅਤੇ ਸਮਾਜਿਕ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਸ. ਬੈਂਸ ਨੇ ਇਹ ਵੀ ਦੱਸਿਆ ਕਿ ਸਿੱਖਿਆ ਸੰਸਥਾਵਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਮੇਂ ’ਤੇ ਪਹੁੰਚ ਰਹੀ ਹੈ, ਜੋ ਉਨ੍ਹਾਂ ਦੀ ਭਲਾਈ ਲਈ ਮਹੱਤਵਪੂਰਨ ਕਦਮ ਹੈ।ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਸਮੇਤ ਕਈ ਪ੍ਰਮੁੱਖ ਹਸਤੀਆਂ ਜਿਵੇਂ ਡਾ. ਸੰਜੀਵ ਗੌਤਮ ਅਤੇ ਕਮਿੱਕਰ ਸਿੰਘ ਢਾਡੀ ਨੇ ਵੀ ਬਾਬੂ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਮੌਜੂਦ ਸਾਰਿਆਂ ਨੇ ਉਨ੍ਹਾਂ ਦੀ ਵਿਰਾਸਤ ਨੂੰ ਯਾਦ ਕਰਦਿਆਂ ਸਮਾਨਤਾ, ਸਨਮਾਨ ਅਤੇ ਸਸ਼ਕਤੀਕਰਨ ’ਤੇ ਆਧਾਰਿਤ ਸਮਾਜ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਦੁਹਰਾਈ।ਇਸ ਮੌਕੇ ਕੇਸਰ ਸਿੰਘ ਸੰਧੂ, ਇੰ. ਜਸਪ੍ਰੀਤ ਸਿੰਘ, ਜਗੀਰ ਸਿੰਘ ਭਾਓਵਾਲ, ਸਰਪੰਚ ਦਵਿੰਦਰ ਕੌਰ ਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
- Advertisement -
Recent Posts
Most Popular
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ...
CM ਮਾਨ ਸਣੇ AAP ਦੇ ਸਾਰੇ ਵਿਧਾਇਕ ਦਿੱਲੀ ਲਈ ਰਵਾਨਾ! ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ...
Last Updated:May 05, 2026 8:30 AM ISTਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਉਹ ਪਾਰਟੀ ਛੱਡ ਕੇ ਗਏ ਸੰਸਦ ਮੈਂਬਰਾਂ ਦੇ ਖ਼ਿਲਾਫ਼ ਰਾਈਟ ਟੂ...
Canada ਵਿਚ ਰਹਿ ਰਹੇ ਪੰਜਾਬੀਆਂ ਲਈ ਖੁਸ਼ਖਬਰੀ! 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR: ਲੇਬਰ...
ਇਹ ਫੈਸਲਾ ਉਨ੍ਹਾਂ ਲੋਕਾਂ ਲਈ ਹੈ ਜੋ ਕੈਨੇਡਾ ਦੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿ ਕੇ ਉੱਥੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਨ।...
Chandigarh Chini kubahedi: ਚੀਨੀ ਕੁਬਾਹੇੜੀ ਕਤਲ ਕਾਂਡ ਵਿਚ ਵੱਡਾ ਖੁਲਾਸਾ! ਕੁੜੀ ਨਿਕਲੀ ਮਾਸਟਰਮਾਈਂਡ |...
Last Updated:May 05, 2026 9:05 AM ISTਗੈਂਗਸਟਰ ਲੱਕੀ ਪਟਿਆਲ ਨੇ ਪੂਰੀ ਯੋਜਨਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ। ਉਸ ਨੇ ਸ਼ੂਟਰਾਂ ਰੰਜਨ ਉਰਫ਼ ਪਿਯੂਸ਼...
ਅੱਧ ਰਸਤੇ ਚ ਰੁਕ ਗਿਆ CM ਦਾ ਕਾਫ਼ਲਾ, ਵੱਡੀ ਅਪਡੇਟ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ CM ਦਾ BJP 'ਤੇ ਤਿੱਖਾ ਹਮਲਾ। BJP 'ਚ ਜਾਣ ਦਾ ਮਤਲਬ ਕਾਨੂੰਨ ਤੋਂ ਉੱਤੇ ਹੋਣਾ ਨਹੀਂ- CM। ਦੇਸ਼ 'ਚ...















