ਕਾਂਗਰਸ ਨੇ ਪੰਜਾਬ ਚੋਣਾਂ ਲਈ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ |

0
2
ਬਾਦਲ ਪਰਿਵਾਰ ਦੀ ਤੀਜੀ ਪੀੜੀ ਦੀ ਸਿਆਸਤ ਵਿਚ ਐਂਟਰੀ? ਕੀ ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀ

ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਿਅੰਕਾ ਕੱਕੜ ਨੂੰ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਉਹ ਹਰਨਾਮ ਸਿੰਘ ਦੀ ਥਾਂ ਲੈਣਗੇ। ਪੜ੍ਹੋ ਪੂਰੀ ਖ਼ਬਰ।ਕਾਂਗਰਸ ਨੇ ਪੰਜਾਬ ਚੋਣਾਂ ਲਈ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੇ ਮੀਡੀਆ ਵਿਭਾਗ ਵਿੱਚ ਅਹਿਮ ਨਿਯੁਕਤੀ ਕੀਤੀ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪ੍ਰਿਅੰਕਾ ਕੱਕੜ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਮੀਡੀਆ ਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਵੱਲੋਂ ਇਸ ਸਬੰਧੀ ਅਧਿਕਾਰਤ ਪ੍ਰੈੱਸ ਰਿਲੀਜ਼ ਜਾਰੀ ਕੀਤੀ ਗਈ ਹੈ।ਹਰਨਾਮ ਸਿੰਘ ਦੀ ਥਾਂ ਸੰਭਾਲਣਗੇ ਪ੍ਰਿਅੰਕਾ ਕੱਕੜਪਾਰਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਿਅੰਕਾ ਕੱਕੜ ਇਸ ਅਹੁਦੇ ‘ਤੇ ਹਰਨਾਮ ਸਿੰਘ ਦੀ ਥਾਂ ਲੈਣਗੇ। ਦੱਸਣਯੋਗ ਹੈ ਕਿ ਹਰਨਾਮ ਸਿੰਘ ਨੂੰ ਹਾਲ ਹੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਦਾ ਅਹੁਦਾ ਖਾਲੀ ਹੋ ਗਿਆ ਸੀ।ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਭੇਜੀ ਗਈ ਨਿਯੁਕਤੀ ਦੀ ਕਾਪੀ24 ਨਵੰਬਰ 2026 ਨੂੰ ਜਾਰੀ ਕੀਤੇ ਗਏ ਨਿਯੁਕਤੀ ਸਬੰਧੀ ਹੁਕਮਾਂ ਦੀ ਕਾਪੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨੂੰ ਵੀ ਭੇਜੀ ਗਈ ਹੈ। ਇਨ੍ਹਾਂ ਵਿੱਚ ਜੈਰਾਮ ਰਮੇਸ਼, ਕੇ.ਸੀ. ਵੇਣੂਗੋਪਾਲ, ਸਚਿਨ ਪਾਇਲਟ, ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਮ ਸ਼ਾਮਲ ਹਨ।ਇਸ ਨਿਯੁਕਤੀ ਨਾਲ ਪ੍ਰਿਅੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੁੜੀਆਂ ਮੀਡੀਆ ਗਤੀਵਿਧੀਆਂ ਦੇ ਤਾਲਮੇਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।Read More

Rozana Times

LEAVE A REPLY

Please enter your comment!
Please enter your name here