ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ’ਤੇ CM ਭਗਵੰਤ ਮਾਨ ਨੇ ਨਿਸ਼ਾਨਾ ਸਾਧਿਆ। ਨਸ਼ੇ, ਖੇਤੀ ਕਾਨੂੰਨਾਂ ਅਤੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਚੁੱਕੇ ਸਵਾਲ। CM ਭਗਵੰਤ ਮਾਨ ਦਾ ਅਕਾਲੀ-ਭਾਜਪਾ ਗੱਠਜੋੜ ’ਤੇ ਤਿੱਖਾ ਹਮਲਾ, ਪੁੱਛਿਆ- ਹੁਣ ਕਿਹੜੇ ਮੂੰਹ ਨਾਲ ਕਰ ਰਹੇ ਹੋ ਗੱਠਜੋੜ?ਚੰਡੀਗੜ੍ਹ: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਦਰਮਿਆਨ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਪ੍ਰੈੱਸ ਕਾਨਫਰੰਸ ਕਰਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਦੇ ਆਗੂ ਹੁਣ ਕਿਹੜੇ ਮੂੰਹ ਨਾਲ ਭਾਜਪਾ ਨਾਲ ਗੱਠਜੋੜ ਕਰ ਰਹੇ ਹਨ? ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕ ਪਿਛਲੀਆਂ ਘਟਨਾਵਾਂ ਨੂੰ ਭੁੱਲ ਗਏ ਹਨ?ਨਸ਼ੇ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਘੇਰਿਆCM ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ੇ ਦਾ ਫੈਲਾਅ ਹੋਇਆ ਸੀ। ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਵੀ ਲੋਕਾਂ ਨੇ ਦੋਵਾਂ ਪਾਰਟੀਆਂ ਦਾ ਰਵੱਈਆ ਦੇਖਿਆ ਸੀ।ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਸੂਬੇ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਪੰਜਾਬ ਦੇ ਲੋਕ ਅਜੇ ਭੁੱਲੇ ਨਹੀਂ ਹਨ।CM ਮਾਨ ਨੇ ਕੱਸਿਆ ਤੰਜਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ’ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਕਿਹਾ, “ਥੋੜ੍ਹਾ-ਬਹੁਤ ਲੋਕਾਂ ਸਾਹਮਣੇ ਮੂੰਹ ਦਿਖਾਉਣ ਜੋਗਾ ਤਾਂ ਰੱਖ ਲਓ।” ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬਿਆਨਬਾਜ਼ੀ ਹੋਰ ਤੇਜ਼ ਹੋਣ ਦੇ ਆਸਾਰ ਹਨ। ਆਉਣ ਵਾਲੇ ਦਿਨਾਂ ਵਿੱਚ ਦੋਵਾਂ ਪਾਰਟੀਆਂ ਵੱਲੋਂ ਇਸ ਬਿਆਨ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਇਸ ’ਤੇ ਸਿਆਸੀ ਹਲਕਿਆਂ ਦੀ ਨਜ਼ਰ ਰਹੇਗੀ।Read More







