Blackout: 27 ਨਵੰਬਰ ਨੂੰ ਪੰਜਾਬ ਭਰ ਵਿੱਚ ਛਾਵੇਗਾ ਹਨੇਰਾ, ਰਾਤ 8 ਵਜੇ ਵੱਜਣਗੇ ਸਾਇਰਨ |

0
3
Khabran Da Prime Time

ਪੰਜਾਬ ਵਿੱਚ 27 ਨਵੰਬਰ 2026 ਨੂੰ ਰਾਤ 8 ਵਜੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿੱਲ ਹੋਵੇਗੀ। ਜਾਣੋ ਸਾਇਰਨ, ਬਲੈਕਆਊਟ ਅਤੇ ਸੁਰੱਖਿਆ ਅਭਿਆਸ ਬਾਰੇ।Blackout: 27 ਨਵੰਬਰ ਨੂੰ ਪੰਜਾਬ ਭਰ ਵਿੱਚ ਛਾਵੇਗਾ ਹਨੇਰਾ, ਰਾਤ 8 ਵਜੇ ਵੱਜਣਗੇ ਸਾਇਰਨਚੰਡੀਗੜ੍ਹ : ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਪਰਖਣ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਪੰਜਾਬ ਸਰਕਾਰ ਵੱਲੋਂ 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਭਰ ਵਿੱਚ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿੱਲ ਕਰਵਾਈ ਜਾਵੇਗੀ। ਇਹ ਮੌਕ ਡ੍ਰਿੱਲ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੀ ਜਾਵੇਗੀ।ਦੋ ਮਿੰਟ ਤੱਕ ਵੱਜਣਗੇ ਏਅਰ ਰੇਡ ਚੇਤਾਵਨੀ ਸਾਇਰਨਮੌਕ ਡ੍ਰਿੱਲ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸੰਕੇਤ ਨਾਲ ਹੋਵੇਗੀ। ਇਸ ਦੌਰਾਨ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ। ਇਸ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਨਿਰਧਾਰਤ ਕੀਤੇ ਗਏ ਵਿਸ਼ੇਸ਼ ਖੇਤਰਾਂ ਵਿੱਚ ਬਲੈਕਆਊਟ ਅਭਿਆਸ ਕੀਤਾ ਜਾਵੇਗਾ।ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਲੈਕਆਊਟ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣਗੀਆਂ।’ਆਲ ਕਲੀਅਰ’ ਸਾਇਰਨ ਨਾਲ ਹੋਵੇਗੀ ਮੌਕ ਡ੍ਰਿੱਲ ਦੀ ਸਮਾਪਤੀਮੌਕ ਡ੍ਰਿੱਲ ਦੇ ਅੰਤ ਵਿੱਚ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ। ਇਸ ਤਹਿਤ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ, ਜੋ ਅਭਿਆਸ ਦੀ ਸਮਾਪਤੀ ਦਾ ਸੰਕੇਤ ਹੋਵੇਗਾ।ਅੱਗ ਬੁਝਾਉਣ, ਬਚਾਅ ਅਤੇ ਮੈਡੀਕਲ ਸਹਾਇਤਾ ਦਾ ਹੋਵੇਗਾ ਅਭਿਆਸਇਸ ਮੌਕ ਡ੍ਰਿੱਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸਬੰਧਤ ਏਜੰਸੀਆਂ ਵਿਚਕਾਰ ਤਾਲਮੇਲ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਿਆ ਜਾਵੇਗਾ। ਇਸ ਦੌਰਾਨ ਕਈ ਅਹਿਮ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ:ਅੱਗ ਬੁਝਾਉਣ ਦੇ ਆਪ੍ਰੇਸ਼ਨ।ਖੋਜ ਅਤੇ ਬਚਾਅ ਕਾਰਜ।ਮੁੱਢਲੀ ਸਹਾਇਤਾ ਅਤੇ ਮੈਡੀਕਲ ਸਹੂਲਤਾਂ।ਜ਼ਖ਼ਮੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣਾ।ਆਵਾਜਾਈ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ।ਪੰਜਾਬ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 27 ਨਵੰਬਰ ਨੂੰ ਹੋਣ ਵਾਲੀ ਇਸ ਮੌਕ ਡ੍ਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਨਾ ਕਰਨ। ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ, ਵੱਖ-ਵੱਖ ਏਜੰਸੀਆਂ ਵਿਚਕਾਰ ਆਪਸੀ ਤਾਲਮੇਲ ਅਤੇ ਐਮਰਜੈਂਸੀ ਹਾਲਾਤ ਵਿੱਚ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਸਮਰੱਥਾ ਨੂੰ ਪਰਖਣ ਲਈ ਕਰਵਾਇਆ ਜਾ ਰਿਹਾ ਇੱਕ ਨਿਯਮਤ ਅਭਿਆਸ ਹੈ।Read More

Rozana Times

LEAVE A REPLY

Please enter your comment!
Please enter your name here