ਗੁਰਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦਾ ਐਲਾਨ ਹੋ ਗਿਆ ਹੈ। ਦਿੱਲੀ ਵਿੱਚ ਅਮਿਤ ਸ਼ਾਹ ਅਤੇ ਸੁਖਬੀਰ ਸਿੰਘ ਬਾਦਲ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਗਠਜੋੜ ਦਾ ਐਲਾਨ ਕੀਤਾ, ਪਰ ਅਜੇ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋਇਆ। ਹੁਣ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਚਰਚਾ ਹੈ ਕਿ ਭਾਜਪਾ ਪਹਿਲਾਂ ਨਾਲੋਂ ਵੱਧ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਦੇਖੋ ਨਿਊਜ਼18 ਦੀ ਖ਼ਾਸ ਪੜਚੋਲ—ਕਿਹੜੀ ਸੀਟ ਕਿਸ ਪਾਰਟੀ ਦੇ ਖਾਤੇ ਵਿੱਚ ਜਾ ਸਕਦੀ ਹੈ।







