ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਇਸ ਗਠਜੋੜ ਨੂੰ ਪਰਿਵਾਰ ਬਚਾਉਣ ਅਤੇ ਕੁਰਸੀ ਹਾਸਲ ਕਰਨ ਦਾ ਗਠਜੋੜ ਦੱਸਦਿਆਂ ‘ਠੱਗਜੋੜ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਹੁਣ ਪਹਿਲਾਂ ਜਿੰਨੀਆਂ ਵੋਟਾਂ ਨਹੀਂ ਮਿਲਦੀਆਂ। ਮਾਨ ਨੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ੇ ਦੇ ਫੈਲਾਅ ਅਤੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਸਵਾਲ ਕੀਤਾ ਕਿ ਅਮਿਤ ਸ਼ਾਹ ਅਤੇ ਬਿਕਰਮ ਮਜੀਠੀਆ ਦੇ ਇੱਕੋ ਮੰਚ ’ਤੇ ਆਉਣ ਨਾਲ ਕੀ ਨਸ਼ਾ ਖ਼ਤਮ ਹੋ ਜਾਵੇਗਾ? ਇਸ ਦੇ ਨਾਲ ਹੀ ਉਨ੍ਹਾਂ BJP ’ਤੇ ਪੰਜਾਬ ਯੂਨੀਵਰਸਿਟੀ ’ਤੇ ਕਬਜ਼ੇ ਅਤੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵੀ ਲਗਾਏ।







