PRTC Employees: ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, PRTC ਦੇ 104 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ |

0
6
ਵੱਡੀ ਕਾਰਵਾਈ : 7 ਗ੍ਰਿਫ਼ਤਾਰ, 9 ਪਿਸਤੌਲ ਅਤੇ 1.313 ਕਿਲੋ ਹੈਰੋਇਨ ਬਰਾਮਦ

ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ PRTC ਦੇ 1,719 ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ। 104 ਮੁਲਾਜ਼ਮਾਂ ਨੂੰ ਮਿਲੇ ਨਿਯੁਕਤੀ ਪੱਤਰ। PRTC Employees: ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, PRTC ਦੇ 104 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰਸੰਗਰੂਰ: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਆਰ.ਟੀ.ਸੀ. (PRTC) ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਸੰਗਰੂਰ ਡਿਪੂ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਡਿਪੂਆਂ ਦੇ 104 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਪਹਿਲਕਦਮੀ ਤਹਿਤ ਪੀ.ਆਰ.ਟੀ.ਸੀ. ਦੇ ਕੁੱਲ 1,719 ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਂਦਾ ਜਾਣਾ ਹੈ। ਇਸ ਮੌਕੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਦੇਣ ਲਈ ਵਚਨਬੱਧ ਹੈ।90 ਦਿਨਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਈ ਕਾਰਵਾਈਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਊਟਸੋਰਸਡ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਕਾਨੂੰਨ ਬਣਾਇਆ ਹੈ। ਇਸ ਕਾਨੂੰਨ ਤਹਿਤ ਨਿਰਧਾਰਤ 90 ਦਿਨਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਯੋਗ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਯੋਗ ਮੁਲਾਜ਼ਮਾਂ ਦੇ ਨਿਯੁਕਤੀ ਪੱਤਰ ਤਿਆਰ ਕੀਤੇ ਜਾ ਰਹੇ ਹਨ। ਇਸ ਲਈ ਮੁਲਾਜ਼ਮਾਂ ਦੇ ਸੇਵਾ ਰਿਕਾਰਡ ਦੀ ਤਸਦੀਕ, ਮੈਡੀਕਲ ਜਾਂਚ ਅਤੇ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੀਆਂ ਜ਼ਰੂਰੀ ਵਿਭਾਗੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਅਤੇ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ।ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਕੀਤਾ ਅਣਗੌਲਿਆ: ਚੀਮਾਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਊਟਸੋਰਸਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾਂਦਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਧਰਨੇ ਅਤੇ ਹੜਤਾਲਾਂ ਕਰਨੀਆਂ ਪਈਆਂ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਠੋਸ ਕਾਨੂੰਨੀ ਕਦਮ ਚੁੱਕੇ ਹਨ। ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।ਸੰਗਰੂਰ ਦੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ ਸੰਗਰੂਰ ਵਿਖੇ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ।ਉਨ੍ਹਾਂ ਦੱਸਿਆ ਕਿ ਗੈਰ-ਹਾਜ਼ਰ ਮੁਲਾਜ਼ਮਾਂ ਦੀ ਪਛਾਣ ਕਰਨ ਲਈ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਕਬਜ਼ੇ ਵਿੱਚ ਲੈ ਲਏ ਗਏ ਹਨ। ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਲਾਪਰਵਾਹੀ, ਡਿਊਟੀ ਵਿੱਚ ਕੁਤਾਹੀ ਅਤੇ ਬਿਨਾਂ ਅਗਾਊਂ ਮਨਜ਼ੂਰੀ ਗੈਰ-ਹਾਜ਼ਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਲੋਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਮੁਹੱਈਆ ਕਰਵਾਉਣਾ ਹੈ।Read More

Rozana Times

LEAVE A REPLY

Please enter your comment!
Please enter your name here