ਬਾਬਾ ਸਾਹਿਬ ਦੀ ਵਿਰਾਸਤ ਦੀ ਅਸਲ ਰਾਖੀ ਮੋਦੀ ਸਰਕਾਰ ਨੇ ਕੀਤੀ, ਕਾਂਗਰਸ ਨੇ ਹਮੇਸ਼ਾ ਕੀਤਾ ਅਪਮਾਨ: ਭਾਜਪਾ |

0
4
1 ਦਸੰਬਰ ਤੋਂ ਬਦਲਣਗੇ 7 ਨਿਯਮ, LPG Gas, Pension, Aadhaar ਅਤੇ SBI Card 'ਤੇ ਅਸਰ


 ਐਮਰਜੈਂਸੀ ਲਗਾ ਕੇ ਸੰਵਿਧਾਨ ਕੁਚਲਣ ਵਾਲੀ ਕਾਂਗਰਸ ਨੂੰ ਸੰਵਿਧਾਨ ਬਚਾਉਣ ਦੀ ਗੱਲ ਕਰਨ ਦਾ ਕੋਈ ਹੱਕ ਨਹੀਂ: ਸਤਨਾਮ ਸਿੰਘ ਸੰਧੂ ਸਮਾਗਮ ਦੇ ਮੁੱਖ ਬੁਲਾਰੇ ਲੋਕ ਸਭਾ ਮੈਂਬਰ ਡਾ. ਭੋਲਾ ਸਿੰਘ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਵਿਧਾਨ ਦੇ ਮੁੱਖ ਸ਼ਿਲਪਕਾਰ ਬਾਬਾਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬਾਬਾਸਾਹਿਬ ਦੇ ਜੀਵਨ ਨਾਲ ਜੁੜੇ ਪੰਜ ਇਤਿਹਾਸਕ ਅਸਥਾਨਾਂ ਨੂੰ ‘ਪੰਚਤੀਰਥ’ ਵਜੋਂ ਵਿਕਸਿਤ ਕਰਕੇ ਅਤੇ ਇਤਿਹਾਸਕ ਸੰਵਿਧਾਨਕ ਸੋਧਾਂ ਰਾਹੀਂ ਕਮਜ਼ੋਰ ਤੇ ਪੱਛੜੇ ਵਰਗਾਂ ਨੂੰ ਪੱਕੇ ਹੱਕ ਦੇ ਕੇ ਉਨ੍ਹਾਂ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸੰਕਲਪ ਨੂੰ ਅਸਲ ਮਾਅਨਿਆਂ ਵਿੱਚ ਸਾਕਾਰ ਕੀਤਾ ਹੈ।ਸਮਾਗਮ ਵਿੱਚ ਸੂਬਾ ਕਾਰਜਕਾਰਨੀ ਮੈਂਬਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ (ਸੰਗਰੂਰ 1) ਸਰਜੀਵਨ ਜਿੰਦਲ ਅਤੇਡਾ. ਭੋਲਾ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਦਾ ਇਕੋ-ਇਕ ਉਦੇਸ਼ ਹਮੇਸ਼ਾ ਦੇਸ਼ ਹਿੱਤ ਅਤੇ ਜਨ ਹਿੱਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਸੰਵਿਧਾਨ ਵਿੱਚ ਕੀਤੀਆਂ ਗਈਆਂ ਜ਼ਿਆਦਾਤਰ ਸੋਧਾਂ ਪਾਰਟੀ ਦੇ ਸਿਆਸੀ ਹਿੱਤਾਂ ਅਤੇ ਸੱਤਾ ਦੀ ਭੁੱਖ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ।ਇਸ ਦੇ ਉਲਟ, ਸਾਲ 2014 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਸੰਵਿਧਾਨਕ ਸੋਧਾਂ ਦਾ ਮਕਸਦ ਦੇਸ਼ ਦੀ ਸੁਰੱਖਿਆ, ਆਰਥਿਕ ਮਜ਼ਬੂਤੀ ਅਤੇ ਲੋਕ ਭਲਾਈ ਰਿਹਾ ਹੈ। ਭਾਜਪਾ ਨੇ ਹਮੇਸ਼ਾ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਅਤੇ ਸੰਵਿਧਾਨਕ ਆਦਰਸ਼ਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਸਮਾਜਿਕ ਬਰਾਬਰੀ ਕਾਇਮ ਕਰਨ ਦਾ ਇਮਾਨਦਾਰਾਨਾ ਕੰਮ ਕੀਤਾ ਹੈ।ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਾਂਗਰਸ ਲੀਡਰਸ਼ਿਪ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਹੁਲ ਗਾਂਧੀ ਅੱਜ ਹਰ ਮੰਚ ‘ਤੇ ਹੱਥ ਵਿੱਚ ਸੰਵਿਧਾਨ ਦੀ ਕਿਤਾਬ ਫੜ ਕੇ ‘ਸੰਵਿਧਾਨ ਬਚਾਉਣ’ ਦੀਆਂ ਦੁਹਾਈਆਂ ਦਿੰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਹੀ ਸੰਵਿਧਾਨ ਨੂੰ ਸਭ ਤੋਂ ਵੱਧ ਕਮਜ਼ੋਰ ਕੀਤਾ ਗਿਆ ਅਤੇ ਕੁਚਲਿਆ ਗਿਆ।ਉਨ੍ਹਾਂ ਕਿਹਾ ਕਿ ਕਾਲੀ ਐਮਰਜੈਂਸੀ ਦੌਰਾਨ ਕਾਂਗਰਸ ਨੇ ਦੇਸ਼ ਦੀਆਂ ਤਮਾਮ ਲੋਕਤੰਤਰਿਕ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਗੰਭੀਰ ਸੱਟ ਮਾਰੀ ਅਤੇ ਨਾਗਰਿਕਾਂ ਦੇ ਮੌਲਿਕ ਅਧਿਕਾਰ ਖੋਹ ਲਏ ਸਨ।ਸੰਧੂ ਨੇ ਚੇਤੇ ਕਰਵਾਇਆ ਕਿ ਉਸ ਦੌਰਾਨ ਲੋਕਤੰਤਰ ਦੀ ਬਹਾਲੀ ਲਈ ਪੰਜਾਬੀਆਂ ਨੇ ਸਭ ਤੋਂ ਵੱਡੀ ਕੀਮਤ ਚੁਕਾਈ ਅਤੇ ਅਣਗਿਣਤ ਕੁਰਬਾਨੀਆਂ ਦੇ ਕੇ ਤਾਨਾਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ। ਸਟੇਜ ਉੱਤੋਂ ਬਾਬਾਸਾਹਿਬ ਡਾ. ਅੰਬੇਡਕਰ ਦੇ ਸੰਵਿਧਾਨਕ ਮੁੱਲਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੇ ਸੰਕਲਪ ਨੂੰ ਪਿੰਡ-ਪਿੰਡ ਪਹੁੰਚਾਉਣ ਦਾ ਸੱਦਾ ਦਿੱਤਾ ਗਿਆ।Read More

Rozana Times

LEAVE A REPLY

Please enter your comment!
Please enter your name here