ਹਿਮਾਚਲ ’ਚ ਕਕਾਰ ਪਹਿਨਣ ਕਾਰਨ ਸਿੱਖ ਵਿਦਿਆਰਥਣ ਨੂੰ ਪ੍ਰੀਖਿਆ ਤੋਂ ਰੋਕਿਆ, SGPC ਨੇ ਲਿਆ ਸਖ਼ਤ ਨੋਟਿਸ |

0
6
Khabran Da Prime Time


ਊਨਾ, ਹਿਮਾਚਲ ਪ੍ਰਦੇਸ਼ ਵਿੱਚ ਕਕਾਰ ਪਹਿਨਣ ਕਾਰਨ ਸਿੱਖ ਵਿਦਿਆਰਥਣ ਰਾਜਵਿੰਦਰ ਕੌਰ ਨੂੰ ਪਟਵਾਰੀ ਭਰਤੀ ਪ੍ਰੀਖਿਆ ਤੋਂ ਰੋਕਣ ਦੇ ਮਾਮਲੇ ’ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਅਤੇ ਮੁੜ ਪ੍ਰੀਖਿਆ ਦੀ ਮੰਗ ਕੀਤੀ।ਹਿਮਾਚਲ ’ਚ ਕਕਾਰ ਪਹਿਨਣ ਕਾਰਨ ਸਿੱਖ ਵਿਦਿਆਰਥਣ ਨੂੰ ਪ੍ਰੀਖਿਆ ਤੋਂ ਰੋਕਿਆ, SGPC ਨੇ ਲਿਆ ਸਖ਼ਤ ਨੋਟਿਸ (file photo)ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਵਾਰੀ ਭਰਤੀ ਪ੍ਰੀਖਿਆ ਦੌਰਾਨ ਕਕਾਰ ਪਹਿਨਣ ਕਾਰਨ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਨੂੰ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਸ ਨੂੰ ਸਿੱਖਾਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੇ ਵਿਰੁੱਧ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਨੂੰ ਕੋਈ ਵੀ ਸਿੱਖ ਆਪਣੇ ਸਰੀਰ ਤੋਂ ਵੱਖ ਨਹੀਂ ਕਰਦਾ। ਇਹ ਸਿਰਫ਼ ਧਾਰਮਿਕ ਚਿੰਨ੍ਹ ਹੀ ਨਹੀਂ, ਸਗੋਂ ਸਿੱਖ ਦੀ ਧਾਰਮਿਕ ਪਛਾਣ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ ਹਨ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦੀ ਆਜ਼ਾਦੀ ਦਿੰਦਾ ਹੈ। ਅਜਿਹੇ ਵਿੱਚ ਕਿਸੇ ਵੀ ਪ੍ਰੀਖਿਆ ਜਾਂ ਭਰਤੀ ਪ੍ਰਕਿਰਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।ਹਿਮਾਚਲ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗSGPC ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਸਿੱਖ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਭਵਿੱਖ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।ਪ੍ਰਭਾਵਿਤ ਵਿਦਿਆਰਥਣ ਨੂੰ ਮੁੜ ਪ੍ਰੀਖਿਆ ਦਾ ਮੌਕਾ ਦੇਣ ਦੀ ਮੰਗਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਪ੍ਰਭਾਵਿਤ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਨੂੰ ਮੁੜ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਤਾਂ ਜੋ ਉਸ ਦੀ ਸਾਲਾਂ ਦੀ ਮਿਹਨਤ ਅਤੇ ਭਵਿੱਖ ਨਾਲ ਨਿਆਂ ਹੋ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਿੱਖ ਧਰਮ ਦੇ ਕਕਾਰਾਂ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ, ਤਾਂ ਜੋ ਕਿਸੇ ਵੀ ਸਿੱਖ ਵਿਦਿਆਰਥੀ ਨੂੰ ਆਪਣੇ ਧਾਰਮਿਕ ਚਿੰਨ੍ਹਾਂ ਕਾਰਨ ਪ੍ਰੀਖਿਆ ਦੇਣ ਤੋਂ ਨਾ ਰੋਕਿਆ ਜਾਵੇ।Read More

Rozana Times

LEAVE A REPLY

Please enter your comment!
Please enter your name here