CM ਭਗਵੰਤ ਮਾਨ 2 ਦਸੰਬਰ ਨੂੰ ਸਮਾਣਾ ਦੀ ਅਨਾਜ ਮੰਡੀ ਵਿਖੇ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। DC ਹਿਮਾਂਸ਼ੂ ਜੈਨ ਅਤੇ ਸੁਰਜੀਤ ਸਿੰਘ ਰੱਖੜਾ ਨੇ ਤਿਆਰੀਆਂ ਦਾ ਜਾਇਜ਼ਾ ਲਿਆ।CM ਭਗਵੰਤ ਮਾਨ 2 ਦਸੰਬਰ ਨੂੰ ਸਮਾਣਾ ਵਿੱਚ 267 ਆਮ ਆਦਮੀ ਕਲੀਨਿਕਾਂ ਦਾ ਕਰਨਗੇ ਉਦਘਾਟਨਸਮਾਣਾ (ਪਟਿਆਲਾ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 267 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਸਬੰਧੀ 2 ਦਸੰਬਰ ਨੂੰ ਸਮਾਣਾ ਦੀ ਅਨਾਜ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ।ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਅਤੇ ਸਾਬਕਾ ਮੰਤਰੀ ਸ੍ਰੀ ਸੁਰਜੀਤ ਸਿੰਘ ਰੱਖੜਾ ਨੇ ਅਨਾਜ ਮੰਡੀ ਸਮਾਣਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਅਤੇ ਪ੍ਰਬੰਧਕਾਂ ਨਾਲ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸਹੂਲਤ, ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਤੋਂ ਇਲਾਵਾ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ ਲਈ ਪਾਰਕਿੰਗ, ਖਾਣੇ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸਮਾਣਾ ਦੀ ਅਨਾਜ ਮੰਡੀ ਵਿਖੇ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਵਿੱਚ 267 ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।Read More







