ਅਕਾਲੀ ਦਲ-BJP ਗੱਠਜੋੜ ਦੀ ਪਹਿਲੀ ਸਾਂਝੀ ਮੀਟਿੰਗ, 8 ਦਸੰਬਰ ਦੀ ਮੋਗਾ ਰੈਲੀ ਲਈ ਬਣਾਈ ਰਣਨੀਤੀ |

0
2
ਸਰਦੀਆਂ ਦੀ ਸਵੇਰ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਅਤੇ ਬ੍ਰੇਨ ਸਟ੍ਰੋਕ ਦਾ ਖ਼ਤਰਾ? ਜਾਣੋ

ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਦੀ ਰਿਹਾਇਸ਼ ਵਿਖੇ ਅਕਾਲੀ ਦਲ ਅਤੇ ਭਾਜਪਾ ਦੀ ਪਹਿਲੀ ਸਾਂਝੀ ਮੀਟਿੰਗ ਹੋਈ। 8 ਦਸੰਬਰ ਦੀ ਮੋਗਾ ਰੈਲੀ ਅਤੇ 2027 ਪੰਜਾਬ ਚੋਣਾਂ ਬਾਰੇ ਚਰਚਾ।ਅਕਾਲੀ ਦਲ-BJP ਗੱਠਜੋੜ ਦੀ ਪਹਿਲੀ ਸਾਂਝੀ ਮੀਟਿੰਗ, 8 ਦਸੰਬਰ ਦੀ ਮੋਗਾ ਰੈਲੀ ਲਈ ਬਣਾਈ ਰਣਨੀਤੀਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਗੱਠਜੋੜ ਦੇ ਐਲਾਨ ਤੋਂ ਬਾਅਦ ਅੱਜ 28 ਨਵੰਬਰ ਨੂੰ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਮੀਟਿੰਗ ਹੋਈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-9 ਸਥਿਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਹੋਈ। ਇਸ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਆਉਣ ਵਾਲੇ ਸਿਆਸੀ ਪ੍ਰੋਗਰਾਮਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਰਹੇ ਮੌਜੂਦਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਸਮੇਤ ਹੋਰ ਆਗੂ ਸ਼ਾਮਲ ਹੋਏ। ਉੱਧਰ ਭਾਜਪਾ ਵੱਲੋਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਅਨਿਲ ਸਰੀਨ ਸਮੇਤ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।8 ਦਸੰਬਰ ਨੂੰ ਮੋਗਾ ਵਿੱਚ ਹੋਵੇਗੀ ਵੱਡੀ ਰੈਲੀਮੀਟਿੰਗ ਦੌਰਾਨ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਸੰਮੇਲਨ ਅਤੇ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਹ ਪ੍ਰੋਗਰਾਮ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਵੰਡ, ਚੋਣ ਰਣਨੀਤੀ ਅਤੇ ਸਾਂਝੀ ਮੁਹਿੰਮ ਨੂੰ ਲੈ ਕੇ ਮੁੱਢਲੀ ਚਰਚਾ ਵੀ ਹੋਈ।ਸੁਖਬੀਰ ਬਾਦਲ ਨੇ ਕੀ ਕਿਹਾ?ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਚੋਣ ਰਣਨੀਤੀ ਬਾਰੇ ਵਿਚਾਰ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਸਾਂਝੀਆਂ ਮੀਟਿੰਗਾਂ ਜਾਰੀ ਰਹਿਣਗੀਆਂ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੂੰ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਲਈ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆਂ ਦੌਰਾਨ ਚੋਣ ਮੁਹਿੰਮ ਅਤੇ ਹੋਰ ਨਵੇਂ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਕੇਵਲ ਸਿੰਘ ਢਿੱਲੋਂ ਨੇ ਗੱਠਜੋੜ ਨੂੰ ਪੰਜਾਬ ਦੇ ਭਲੇ ਲਈ ਦੱਸਿਆਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ਦਾ ਮੀਟਿੰਗ ਲਈ ਸੱਦਾ ਦੇਣ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ ਪੰਜਾਬ ਦੇ ਭਲੇ ਲਈ ਹੈ।ਉਨ੍ਹਾਂ ਮੁਤਾਬਕ ਮੀਟਿੰਗ ਵਿੱਚ ਇਸ ਗੱਲ ‘ਤੇ ਚਰਚਾ ਕੀਤੀ ਗਈ ਕਿ ਪੰਜਾਬ ਨੂੰ ਕਿਵੇਂ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।ਸੁਖਬੀਰ ਬਾਦਲ ਨੇ ਟਵੀਟ ਕਰਕੇ ਦਿੱਤੀ ਮੀਟਿੰਗ ਦੀ ਜਾਣਕਾਰੀਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਗੱਠਜੋੜ ਕਰਕੇ ਪੰਜਾਬ ਵਿੱਚ ਪੰਜਾਬ-ਪੱਖੀ ਸਰਕਾਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਪਾਰਟੀਆਂ ਇਸ ਦਿਸ਼ਾ ਵਿੱਚ ਅੱਗੇ ਵਧ ਰਹੀਆਂ ਹਨ ਅਤੇ ਜਲਦੀ ਹੀ ਇੱਕ ਸਾਂਝੀ ਕਾਰਜ ਯੋਜਨਾ ਪੇਸ਼ ਕੀਤੀ ਜਾਵੇਗੀ।

Rozana Times

LEAVE A REPLY

Please enter your comment!
Please enter your name here