ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

0
6
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ, 18ਮਾਰਚ –
                   ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।
                   ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾਂ ਤੋਂ ਭਾਈਚਾਰੇ, ਆਪਸੀ ਪਿਆਰ ਅਤੇ ਧਾਰਮਿਕ ਸਹਿਯੋਗ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਅਤੇ ਸਹਿਯੋਗ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।
                   ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਇਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀ ਗੰਗਾ-ਜਮਨੀ ਤਹਜ਼ੀਬ ਨੂੰ ਕਾਇਮ ਰੱਖਣ ਲਈ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਫ਼ਤਾਰ ਪਾਰਟੀ ਦੌਰਾਨ ਅਮਨ, ਭਾਈਚਾਰੇ ਅਤੇ ਆਪਸੀ ਸਹਿਯੋਗ ਦਾ ਸੁਨੇਹਾ ਦਿੱਤਾ ਗਿਆ।
                   ਰੋਜ਼ਾ ਇਫ਼ਤਾਰ ਪਾਰਟੀ ਦੌਰਾਨ ਖ਼ਾਸ ਤੌਰ ਤੇ ਮੁਸਲਿਮ ਵਰਗ ਨਾਲ ਸਬੰਧਿਤ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭ ਨੇ ਇਕੱਠੇ ਬੈਠ ਕੇ ਰੋਜ਼ਾ ਖੋਲ੍ਹਿਆ ਅਤੇ ਅਦਬ ਅਤੇ ਸਤਿਕਾਰ ਨਾਲ ਨਮਾਜ਼ ਅਦਾ ਕਰਕੇ ਆਪਸੀ ਭਾਈਚਾਰੇ ਅਤੇ ਸਾਂਝ ਦੀ ਭਾਵਨਾ ਨੂੰ ਪ੍ਰਗਟਾਇਆ।

Rozana Times

LEAVE A REPLY

Please enter your comment!
Please enter your name here