Last Updated:Mar 18, 2026 3:29 PM IST3500 ਕਰੋੜ ਦੀ ਵੱਡੀ ਯੋਜਨਾ, ਵਿਸ਼ਵ ਬੈਂਕ ਦੀ ਸਾਂਝ… ਕੀ ਪੰਜਾਬ ਦੇ ਸਕੂਲ ਬਣਣਗੇ ਦੁਨੀਆ ਲਈ ਮਾਡਲ? ‘ਸਿੱਖਿਆ ਕ੍ਰਾਂਤੀ-2.0’ ਦੇ ਨਾਲ ਕੀ ਬਦਲੇਗੀ ਸਿੱਖਿਆ ਦੀ ਤਸਵੀਰ—ਜਾਣੋ ਪੂਰੀ ਖ਼ਬਰ…ਪੰਜਾਬ ਦੇ ਸਕੂਲਾਂ ‘ਚ ਵੱਡਾ ਬਦਲਾਅ! 3500 ਕਰੋੜ ਦੀ…ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਵੱਡਾ ਮੋੜ ਆ ਗਿਆ ਹੈ, ਜਿੱਥੇ ਭਗਵੰਤ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ-2.0’ ਦੀ ਸ਼ੁਰੂਆਤ ਕਰਕੇ ਸਕੂਲੀ ਸਿੱਖਿਆ ਨੂੰ ਨਵੇਂ ਪੱਧਰ ‘ਤੇ ਲਿਜਾਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਜਾਵੇਗਾ, ਜਿਸ ਨਾਲ ਸਰਕਾਰੀ ਸਕੂਲਾਂ ਦੀ ਸੂਰਤ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਇਮਾਰਤਾਂ ਸੁਧਾਰਨਾ ਨਹੀਂ, ਸਗੋਂ ਪੂਰੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦੇ ਹਾਣੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਨਾਲ ਸਕੂਲਾਂ ਵਿੱਚ ਢਾਂਚਾਗਤ ਸੁਧਾਰ ਤੇਜ਼ ਹੋਣਗੇ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਵਾਲੀ ਸਿੱਖਿਆ ਮਿਲੇਗੀ।ਇਸ ਯੋਜਨਾ ਦੀ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਹੈ। ਇਹ ਸਮਝੌਤਾ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ, ਸਗੋਂ ਸਿੱਖਿਆ ਸੁਧਾਰਾਂ ਨੂੰ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਲਾਗੂ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ। ਇਸਨੂੰ ਪੰਜਾਬ ਦੇ ਸਿੱਖਿਆ ਖੇਤਰ ਲਈ ਇੱਕ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਣ ਤੋਂ ਬਾਅਦ ਹੁਣ ਪੰਜਾਬ ਦੀ ਨਜ਼ਰ ਗਲੋਬਲ ਐਜੂਕੇਸ਼ਨ ਲੀਡਰਸ਼ਿਪ ‘ਤੇ ਹੈ। ਉਨ੍ਹਾਂ ਦੱਸਿਆ ਕਿ ‘ਸਿੱਖਿਆ ਕ੍ਰਾਂਤੀ-2.0’ ਰਾਹੀਂ ਵਿਦਿਆਰਥੀਆਂ ਨੂੰ ਉਹ ਸਾਰੇ ਮੌਕੇ ਦਿੱਤੇ ਜਾਣਗੇ ਜੋ ਉਨ੍ਹਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਕਰ ਸਕਣ।ਇਸ ਯੋਜਨਾ ਤਹਿਤ ਸਕੂਲਾਂ ਵਿੱਚ ਨਵੀਆਂ ਇਮਾਰਤਾਂ, ਸਮਾਰਟ ਕਲਾਸਰੂਮ, ਆਧੁਨਿਕ ਲੈਬੋਰਟਰੀਆਂ ਅਤੇ ਅਧਿਆਪਕਾਂ ਦੀ ਟ੍ਰੇਨਿੰਗ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਨਾਲ ਹੀ, ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਨਵੀਆਂ ਪਹਲਾਂ ਵੀ ਕੀਤੀਆਂ ਜਾਣਗੀਆਂ, ਤਾਂ ਜੋ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਾ ਰਹੇ।ਇਸ ਭਾਈਵਾਲੀ ਨੂੰ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਵਜੋਂ ਵੀ ਦੇਖਿਆ ਜਾ ਰਿਹਾ ਹੈ। ਵਿਸ਼ੇਸ਼ਗਿਆਨਾਂ ਦੇ ਮਤਾਬਕ, ਜੇਕਰ ਇਹ ਯੋਜਨਾ ਸਫਲ ਰਹੀ ਤਾਂ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਹੀ ਨਹੀਂ, ਸਗੋਂ ਦੁਨੀਆ ਲਈ ਇੱਕ ਮਾਡਲ ਬਣ ਸਕਦੇ ਹਨ।ਅਖੀਰ ਵਿੱਚ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਯੋਜਨਾ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਮਜ਼ਬੂਤ ਨੀਂਹ ਤਿਆਰ ਕਰੇਗੀ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਇਹ ਵੱਡਾ ਨਿਵੇਸ਼ ਜ਼ਮੀਨੀ ਪੱਧਰ ‘ਤੇ ਕਿਵੇਂ ਨਤੀਜੇ ਦਿੰਦਾ ਹੈ।Location :Rupnagar,PunjabRead More
- Advertisement -
Recent Posts
Most Popular
ਪਾਕਿ ਗਈ ਸਰਬਜੀਤ ਖ਼ਿਲਾਫ਼ ਕੋਰਟ ‘ਚ ਗਵਾਹੀ: ਨਾਸਿਰ ਦੀ ਪਹਿਲੀ ਪਤਨੀ ਬੋਲੀ- ਵੀਜ਼ਾ ਮਿਲਣ...
ਸਾਇਮਾ ਨੇ ਕੋਰਟ ਤੋਂ ਮੰਗ ਕੀਤੀ ਕਿ ਨਾਸਿਰ ਨੂੰ ਬੁਲਾ ਕੇ ਦੂਜੀ ਸ਼ਾਦੀ ਦੀ ਇਜਾਜ਼ਤ ਅਤੇ ਆਰਬਿਟ੍ਰੇਸ਼ਨ ਕੌਂਸਲ ਦੀ ਪ੍ਰਕਿਰਿਆ ਨਾਲ ਜੁੜੇ ਸਬੂਤ ਪੇਸ਼...
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ?
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ...
ਮਾਨ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ ‘ਚ :...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...















