Last Updated:Mar 19, 2026 8:58 AM ISTChini Kubaheri Alias Charanpreet Singh Nagra Murder: ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਹਮਲਾਵਰ ਪਹਿਲਾਂ ਕੰਡਟਕਰ ਵਾਲੇ ਪਾਸੇ ਤੋਂ ਅਤੇ ਫਿਰ ਡਰਾਈਵਰ ਵਾਲੇ ਪਾਸੇ ਤੋਂ ਗੋਲੀਆਂ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ, ਹਮਲਾਵਰ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਵੇਲੇ ਕੈਮਰੇ ਵਿੱਚ ਕੈਦ ਹੋ ਗਏ।News18ਚੰਡੀਗੜ੍ਹ ਦੇ ਸੈਕਟਰ 9 ਵਿੱਚ ਬੁੱਧਵਾਰ ਨੂੰ, ਇੱਕ ਪ੍ਰਾਪਰਟੀ ਡੀਲਰ ਅਤੇ ਸੋਸ਼ਲ ਮੀਡੀਆ ਇੰਫਲੁਇੰਸਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਜਿੰਮ ਕਰਨ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਵਿੱਚ ਘਰ ਜਾ ਰਿਹਾ ਸੀ। ਜਿੰਮ ਤੋਂ ਥੋੜ੍ਹੀ ਦੂਰੀ ‘ਤੇ, ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਉਸ ‘ਤੇ 12 ਰਾਉਂਡ ਫਾਇਰ ਕੀਤੇ। ਗੋਲੀਆਂ ਲੱਗਣ ਤੋਂ ਬਾਅਦ, ਉਹ ਡਰਾਈਵਰ ਸੀਟ ‘ਤੇ ਡਿੱਗ ਪਿਆ।ਇਸ ਤੋਂ ਤੁਰੰਤ ਬਾਅਦ, ਉਸਦੇ ਸਾਥੀ ਉਸਨੂੰ ਫਾਰਚੂਨਰ ਵਿਚ ਪੀਜੀਆਈ ਹਸਪਤਾਲ ਵੱਲ ਲੈ ਗਏ। ਹਾਲਾਂਕਿ, ਬਹੁਤ ਜ਼ਿਆਦਾ ਖੂਨ ਵਹਿਣ ਕਾਰਨ, ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ।ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਹਮਲਾਵਰ ਪਹਿਲਾਂ ਕੰਡਟਕਰ ਵਾਲੇ ਪਾਸੇ ਤੋਂ ਅਤੇ ਫਿਰ ਡਰਾਈਵਰ ਵਾਲੇ ਪਾਸੇ ਤੋਂ ਗੋਲੀਆਂ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ, ਹਮਲਾਵਰ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਵੇਲੇ ਕੈਮਰੇ ਵਿੱਚ ਕੈਦ ਹੋ ਗਏ।ਇਸ ਦੌਰਾਨ, ਗੈਂਗਸਟਰ ਲੱਕੀ ਪਟਿਆਲ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਘਟਨਾ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਮੈਸੇਜ ਪੋਸਟ ਕੀਤਾ, ਜਿਸ ਵਿੱਚ ਕਿਹਾ ਗਿਆ ਹੈ: “ਉਹ ਸਾਡੇ ਵਿਰੋਧੀਆਂ ਨੂੰ ਸਾਡੀ ਜਾਣਕਾਰੀ ਲੀਕ ਕਰ ਰਿਹਾ ਸੀ।”ਮ੍ਰਿਤਕ ਪ੍ਰਾਪਰਟੀ ਡੀਲਰ ਦੀ ਪਛਾਣ ਚਰਨਪ੍ਰੀਤ ਸਿੰਘ (31) ਵਜੋਂ ਹੋਈ ਹੈ, ਜੋ ਕਿ ਕੁੱਬਾਹੇੜੀ ਪਿੰਡ (ਮੁੱਲਾਂਪੁਰ) ਦਾ ਰਹਿਣ ਵਾਲਾ ਹੈ। ਕਥਿਤ ਤੌਰ ‘ਤੇ ਉਸਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ। ਪੁਲਿਸ ਨੇ ਅਪਰਾਧ ਵਾਲੀ ਥਾਂ ਤੋਂ 12 ਖਾਲੀ ਖੋਲ ਬਰਾਮਦ ਕੀਤੇ ਹਨ।ਲਾਸ਼ ਨੂੰ ਪੀਜੀਆਈ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪਰਿਵਾਰ ਨੇ ਕਿਹਾ ਹੈ ਕਿ ਉਹ ਕੱਲ੍ਹ ਪੋਸਟਮਾਰਟਮ ਪ੍ਰਕਿਰਿਆ ਬਾਰੇ ਫੈਸਲਾ ਲੈਣਗੇ। ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਬਿਨਾਂ ਦੇਰੀ ਦੇ ਗ੍ਰਿਫ਼ਤਾਰ ਕੀਤਾ ਜਾਵੇ।ਗੈਂਗਸਟਰ ਲੱਕੀ ਪਟਿਆਲ ਨੇ ਲਈ ਜ਼ਿੰਮੇਵਾਰੀਗੈਂਗਸਟਰ ਲੱਕੀ ਪਟਿਆਲ ਨੇ ਸੋਸ਼ਲ ਮੀਡੀਆ ‘ਤੇ ਹੇਠ ਲਿਖਿਆ ਸੁਨੇਹਾ ਪੋਸਟ ਕੀਤਾ: “ਮੈਂ, ਲੱਕੀ ਪਟਿਆਲ, ਅੱਜ ਸੈਕਟਰ-9 ਵਿੱਚ ਹੋਏ ਚਿਨੀ ਕੁੱਬਾਹੇੜੀ ਲੀਰ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਾ ਹਾਂ। ਉਹ ਸਾਡੇ ਵਿਰੋਧੀਆਂ – ‘ਐਂਟੀ ਲੀਰਾ ਦਾ ਖ਼ਬਰੀ ਸੀ ਅਤੇ ਉਨ੍ਹਾਂ ਨੂੰ ਫਿਰੌਤੀਆਂ ਲੈਕੇ ਦਿੰਦਾ ਸੀ। ਉਸਨੂੰ ਪਹਿਲਾਂ ਚੇਤਾਵਨੀ ਦਿੱਤੀ ਗਈ ਸੀ ਕਿ ਉਹ ਸਾਡੇ ਇਲਾਕੇ ਵਿੱਚ ਸਾਡੇ ਵਿਰੋਧੀਆਂ ਨੂੰ ਸਾਡੇ ਲੋਕਾਂ ਬਾਰੇ ਜਾਣਕਾਰੀ ਨਾ ਦੇਵੇ।””ਇਸ ਤੋਂ ਇਲਾਵਾ, ਉਹ ਮੋਹਾਲੀ ਵਿੱਚ ਗੁਰਵਿੰਦਰ ਦੇ ਕਤਲ ਵਿੱਚ ਵੀ ਸ਼ਾਮਲ ਸੀ। ਗੁਰਵਿੰਦਰ ਮੈਨੂੰ ਨਿੱਜੀ ਤੌਰ ‘ਤੇ ਨਹੀਂ ਜਾਣਦਾ ਸੀ; ਹਾਲਾਂਕਿ, ਅਸੀਂ ਜੋ ਸਾਡੇ ਖਿਲਾਫ ਜਾਂਦੇ ਨੇ, ਉਨ੍ਹਾਂ ਖਿਲਾਫ ਅਸੀਂ ਇਹ ਕਾਰਵਾਈ ਕੀਤੀ। ਹੁਣ, ਅਸੀਂ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਭਜਾ ਭਜਾ ਕੇ ਮਾਰਾਂਗੇ।” *News18* ਇਸ ਪੋਸਟ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰਦਾ ਹੈ।ਗੈਂਗਸਟਰ ਲੱਕੀ ਪਟਿਆਲ ਦੀ ਪੋਸਟ…Read More
- Advertisement -
Recent Posts
Most Popular
Ludhina: 16 ਸਾਲ ਦੇ ਮੁੰਡੇ ਨਾਲ ਬਦਫੈਲੀ: ਝਾੜਾ ਲਾਉਣ ਦੇ ਬਹਾਨੇ ਮੌਲਵੀ ਮਸਜਿਦ ‘ਚ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ...
ਸੁਖਬੀਰ ਸਿੰਘ ਬਾਦਲ ਵੱਲੋਂ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ |...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ...
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼; ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ |...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ...
ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ ਲੜੇਗੀ: ਅਮਰਿੰਦਰ ਸਿੰਘ ਵੜਿੰਗ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ...















