Last Updated:Mar 21, 2026 6:21 PM ISTਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ- ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਤੇ ਹੋਰ ਮੌਜੂਦ ਸਨ।Location :Chandigarh,Chandigarh,ChandigarhRead More
- Advertisement -
Recent Posts
Most Popular
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ,...
ਕੋਟਕਪੂਰਾ, 21 ਮਾਰਚ ( )
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਸੰਧਵਾਂ ਆਪਣੇ ਗ੍ਰਹਿ ਵਿੱਚ ਆਮ ਆਦਮੀ ਪਾਰਟੀ ਯੂਥ...
ਚੰਡੀਗੜ੍ਹ : ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ, ਪੁਲਿਸ ਨੇ ਕੀਤਾ ਵਾਟਰ...
Last Updated:Mar 22, 2026 4:23 PM ISTਉਪਿੰਦਰ ਕੌਰ, ਜੋ ਕਿ ਇੱਕ ਸਰਕਾਰੀ ਅਧਿਆਪਕਾ ਹਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸਪਸ਼ਟ ਕੀਤਾ ਕਿ...
amritsar gurdwara firing clash kohali dispute police investigation hs | ਅੰਮ੍ਰਿਤਸਰ ਖ਼ਬਰਾਂ (Amritsar News)
Last Updated:Mar 22, 2026 4:43 PM ISTਗੁਰਦੁਆਰੇ ‘ਚ ਚੱਲੀ ਗੋਲੀ ਨੇ ਸਭ ਨੂੰ ਹਿਲਾ ਦਿੱਤਾ… ਨਿਸ਼ਾਨਾ ਕਿਸੇ ਹੋਰ ‘ਤੇ ਸੀ, ਪਰ ਲੱਗੀ ਆਪਣੇ ਹੀ...
NCB ਹਿਰਾਸਤ ਵਿੱਚ BSF ਜਵਾਨ ਜਸਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ, PHRO ਵੱਲੋਂ...
Last Updated:Mar 22, 2026 4:41 PM ISTਅੰਮ੍ਰਿਤਸਰ ਵਿੱਚ NCB ਹਿਰਾਸਤ ਦੌਰਾਨ BSF ਜਵਾਨ ਜਸਵਿੰਦਰ ਸਿੰਘ ਦੀ ਸ਼ੱਕੀ ਮੌਤ ਮਾਮਲੇ ‘ਚ PHRO ਨੇ ਹਾਈ ਕੋਰਟ...
shiromani akali dal rti cell second list sukhbir badal new appointments punjab politics hs...
ਇਹ ਫੈਸਲਾ ਪਾਰਟੀ ਦੇ ਆਰ.ਟੀ.ਆਈ. ਸੈੱਲ ਦੇ ਪ੍ਰਧਾਨ ਐਡਵੋਕੇਟ ਪਰਮਵੀਰ ਸਿੰਘ ਸੰਨੀ ਨਾਲ ਕੀਤੀ ਗਈ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ, ਜਿਸ ਨਾਲ ਸਾਫ਼ ਸੰਕੇਤ...















