Last Updated:Mar 21, 2026 1:18 PM ISTਕਲੀਨਿਕ ਵਿੱਚ ਬੈਠੇ ਸਰਪੰਚ ‘ਤੇ ਅਚਾਨਕ ਹਮਲਾ… CCTV ਵਿੱਚ ਕੈਦ ਹੋਈ ਪੂਰੀ ਘਟਨਾ। ਜਾਣੋ ਪੂਰੀ ਸੱਚਾਈ…AAP ਸਰਪੰਚ ‘ਤੇ ਜਾਨਲੇਵਾ ਹਮਲਾ… Attack on SarpanchAttack on Sarpanch: ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਚਿੰਤਾ ਵਧ ਰਹੀ ਹੈ, ਪਰ ਇਸਦੇ ਖਿਲਾਫ ਆਵਾਜ਼ ਉਠਾਉਣ ਵਾਲਿਆਂ ਲਈ ਖਤਰੇ ਵੀ ਘਟ ਨਹੀਂ ਰਹੇ। ਤਾਜ਼ਾ ਮਾਮਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ਿਆਂ ਦੇ ਖਿਲਾਫ ਖੁੱਲ੍ਹ ਕੇ ਬੋਲਣ ਵਾਲੇ ਸਰਪੰਚ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।ਮਿਲੀ ਜਾਣਕਾਰੀ ਮੁਤਾਬਕ, ਪਿੰਡ ਸ਼ਾਹਪੁਰ ਦੇ ਸਰਪੰਚ ਡਾਕਟਰ ਜਸਵਿੰਦਰ ਸਿੰਘ ‘ਤੇ ਅੱਜ ਸਵੇਰੇ ਕਰੀਬ 6 ਵਜੇ ਹਮਲਾ ਹੋਇਆ। ਉਸ ਵੇਲੇ ਉਹ ਆਪਣੇ ਕਲੀਨਿਕ ਵਿੱਚ ਮੌਜੂਦ ਸਨ, ਜਦੋਂ ਅਚਾਨਕ ਕੁਝ ਹਥਿਆਰਬੰਦ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਦੀ ਇਹ ਸਾਰੀ ਕਰਤੂਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜੋ ਹੁਣ ਜਾਂਚ ਲਈ ਅਹਿਮ ਸਬੂਤ ਬਣ ਸਕਦੀ ਹੈ।ਘਟਨਾ ਦੌਰਾਨ ਸਰਪੰਚ ਦੇ ਨਾਲ ਮੌਜੂਦ ਉਨ੍ਹਾਂ ਦੇ ਇੱਕ ਸਹਿਯੋਗੀ ਨੂੰ ਵੀ ਸੱਟਾਂ ਲੱਗੀਆਂ ਹਨ। ਦੋਵਾਂ ਨੂੰ ਤੁਰੰਤ ਇਲਾਜ ਲਈ ਅਮਲੋਹ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।ਸੂਤਰਾਂ ਅਨੁਸਾਰ, ਸਰਪੰਚ ਡਾਕਟਰ ਜਸਵਿੰਦਰ ਸਿੰਘ ਪਿੰਡ ਵਿੱਚ ਨਸ਼ਿਆਂ ਦੇ ਵਿਰੁੱਧ ਲਗਾਤਾਰ ਮੁਹਿੰਮ ਚਲਾ ਰਹੇ ਸਨ ਅਤੇ ਇਸ ਮਾਮਲੇ ‘ਤੇ ਖੁੱਲ੍ਹ ਕੇ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਇਸ ਕਾਰਨ ਇਸ ਹਮਲੇ ਨੂੰ ਉਸੇ ਸੰਦਰਭ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਕਿਸੇ ਤਰ੍ਹਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।ਘਟਨਾ ਦੇ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵਿੱਚ ਗੁੱਸਾ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਘਟਨਾ ਨੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਕੀ ਨਸ਼ਿਆਂ ਦੇ ਖਿਲਾਫ ਆਵਾਜ਼ ਚੁੱਕਣਾ ਹੁਣ ਖਤਰੇ ਤੋਂ ਖਾਲੀ ਨਹੀਂ ਰਿਹਾ? ਹੁਣ ਸਾਰੇ ਦੀਆਂ ਨਜ਼ਰਾਂ ਪੁਲਿਸ ਦੀ ਜਾਂਚ ‘ਤੇ ਟਿਕੀਆਂ ਹੋਈਆਂ ਹਨ ਕਿ ਦੋਸ਼ੀਆਂ ਨੂੰ ਕਦੋਂ ਤੱਕ ਕਾਬੂ ਕੀਤਾ ਜਾਂਦਾ ਹੈ।Location :Fatehgarh Sahib,PunjabRead More
Home Fatehgarh sahib aap sarpanch attacked in fatehgarh sahib for raising voice against drugs cctv...
- Advertisement -
Recent Posts
Most Popular
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ...
CM ਮਾਨ ਸਣੇ AAP ਦੇ ਸਾਰੇ ਵਿਧਾਇਕ ਦਿੱਲੀ ਲਈ ਰਵਾਨਾ! ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ...
Last Updated:May 05, 2026 8:30 AM ISTਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਉਹ ਪਾਰਟੀ ਛੱਡ ਕੇ ਗਏ ਸੰਸਦ ਮੈਂਬਰਾਂ ਦੇ ਖ਼ਿਲਾਫ਼ ਰਾਈਟ ਟੂ...
Canada ਵਿਚ ਰਹਿ ਰਹੇ ਪੰਜਾਬੀਆਂ ਲਈ ਖੁਸ਼ਖਬਰੀ! 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR: ਲੇਬਰ...
ਇਹ ਫੈਸਲਾ ਉਨ੍ਹਾਂ ਲੋਕਾਂ ਲਈ ਹੈ ਜੋ ਕੈਨੇਡਾ ਦੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿ ਕੇ ਉੱਥੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਨ।...
Chandigarh Chini kubahedi: ਚੀਨੀ ਕੁਬਾਹੇੜੀ ਕਤਲ ਕਾਂਡ ਵਿਚ ਵੱਡਾ ਖੁਲਾਸਾ! ਕੁੜੀ ਨਿਕਲੀ ਮਾਸਟਰਮਾਈਂਡ |...
Last Updated:May 05, 2026 9:05 AM ISTਗੈਂਗਸਟਰ ਲੱਕੀ ਪਟਿਆਲ ਨੇ ਪੂਰੀ ਯੋਜਨਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ। ਉਸ ਨੇ ਸ਼ੂਟਰਾਂ ਰੰਜਨ ਉਰਫ਼ ਪਿਯੂਸ਼...
ਅੱਧ ਰਸਤੇ ਚ ਰੁਕ ਗਿਆ CM ਦਾ ਕਾਫ਼ਲਾ, ਵੱਡੀ ਅਪਡੇਟ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ CM ਦਾ BJP 'ਤੇ ਤਿੱਖਾ ਹਮਲਾ। BJP 'ਚ ਜਾਣ ਦਾ ਮਤਲਬ ਕਾਨੂੰਨ ਤੋਂ ਉੱਤੇ ਹੋਣਾ ਨਹੀਂ- CM। ਦੇਸ਼ 'ਚ...















