Last Updated:Mar 21, 2026 3:25 PM ISTਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ— ਬੀਐਸਐਫ ਦੀਆਂ ਤਾਇਨਾਤ ਫੌਜਾਂ ਵੱਲੋਂ ਤੁਰੰਤ ਜਵਾਬੀ ਕਾਰਵਾਈ, ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਸਫ਼ਲਤਾਪੂਰਵਕ ਨਾਕਾਮ: ਏਆਈਜੀ ਸੀਆਈ ਗੁਰਸੇਵਕ ਸਿੰਘਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।Location :Chandigarh,Chandigarh,ChandigarhRead More
- Advertisement -
Recent Posts
Most Popular
Bathinda ਨੂੰ ਮਿਲਿਆ ਨਵਾਂ ਰੇਲਵੇ ਓਵਰਬ੍ਰਿਜ; ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ | ਪੰਜਾਬ ਖ਼ਬਰਾਂ
ਟ੍ਰੈਫਿਕ ਭੀੜ ਨੂੰ ਘਟਾਉਣ ਲਈ ਬਠਿੰਡਾ ਵਿੱਚ ਨਵੇਂ ਰੇਲਵੇ ਓਵਰਬ੍ਰਿਜ ਬਣਾਉਣ ਦੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ; ਇਸ ਦੌਰਾਨ, ਅਮਰਪੁਰਾ ਬਸਤੀ ਓਵਰਬ੍ਰਿਜ ਦੀਵਾਲੀ ਤੱਕ...
Bathinda: ਕਾਂਗਰਸ ਦੀ ਸਟੇਜ ਤੋਂ ਵੜਿੰਗ ਸਾਹਮਣੇ ਨਾਅਰੇ ਲਗਾਉਣ ਵਾਲਾ ਨਿਕਲਿਆ ‘ਚਿੱਟਾ ਤਸਕਰ’ |
ਕਮਲਦੀਪ ਸਿੰਘ ਨੂੰ ਪਹਿਲਾਂ 25 ਮਈ ਨੂੰ ਬਠਿੰਡਾ ਵਿੱਚ 506 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ 'ਚੰਨੀ ਜ਼ਿੰਦਾਬਾਦ' ਦੇ ਨਾਅਰੇ ਲਾਉਣ ਵਾਲੇ ਨੌਜਵਾਨ...
ਟਰੰਪ ਕੋਲ ਪਤਾ ਨਹੀਂ ਕਿਹੜੀ CD ਪਈ ਹੈ, ਮੋਦੀ ਇੱਕ ਮਿੰਟ ਵਿਚ ਮੰਨ ਲੈਂਦੇ...
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਇੱਕ ਮਿੰਟ ਵਿੱਚ ਟਰੰਪ ਨਾਲ ਸਹਿਮਤ ਹੋ ਜਾਂਦੇ ਨੇ ਉਨ੍ਹਾਂ ਅੱਗੇ ਕਿਹਾ- ਅਮਰੀਕੀ ਰਾਸ਼ਟਰਪਤੀ ਕੋਲ ਪਤਾ ਨਹੀਂ...
ਬੱਸਾਂ ‘ਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ ਖਬਰ, PRTC ਤੇ PUNBUS ਕੱਚੇ ਕਾਮਿਆਂ...
lਬੱਸਾਂ ਵਿੱਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ...
ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ, ਕਦੋਂ ਤੱਕ ਮਿਲੇਗੀ ਰਾਹਤ?
ਪੰਜਾਬ ਵਿੱਚ ਮਾਨਸੂਨ ਨੇ ਮੁੜ ਰਫ਼ਤਾਰ ਫੜ ਲਈ ਹੈ। 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੋਇਆ ਹੈ, ਜਦਕਿ ਆਉਣ ਵਾਲੇ ਦਿਨਾਂ ਦਾ ਮੌਸਮ ਵੀ...















