ਲਹਿਰਾਗਾਗਾ, 21 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਉਹਾਰ ਸਾਂਝੇ ਹਨ ਅਤੇ ਇਹ ਸਾਨੂੰ ਇਕੱਠੇ ਰਹਿਣ, ਪ੍ਰੇਮ, ਸਹਿਯੋਗ ਅਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੇ ਹਨ। ਈਦ-ਉੱਲ-ਫ਼ਿਤਰ ਦਾ ਤਿਉਹਾਰ ਵੀ ਸਾਨੂੰ ਭਾਈਚਾਰੇ, ਸਬਰ ਅਤੇ ਸ਼ੁਕਰਾਨੇ ਦੀ ਸਿੱਖਿਆ ਦਿੰਦਾ ਹੈ।
ਉਨ੍ਹਾਂ ਹੋਰ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ ‘ਤੇ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ‘ਤੇ ਅਸੀਂ ਸਭ ਮਿਲ ਕੇ ਅਮਨ-ਸ਼ਾਂਤੀ, ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਈਏ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਵਧਾਉਣ ਲਈ ਇਕੱਠੇ ਯਤਨ ਕਰੀਏ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਪੁੱਤਰ ਗੌਰਵ ਗੋਇਲ, ਮੁਸਲਿਮ ਭਾਈਚਾਰੇ ਦੇ ਆਗੂ ਤੇ ਮੈਂਬਰਾਂ ਸਮੇਤ ਆਪ ਦੇ ਵੱਖ ਵੱਖ ਅਹੁਦੇਦਾਰ, ਪਿੰਡਾਂ ਦੇ ਪੰਚ ਸਰਪੰਚ, ਇਲਾਕੇ ਦੇ ਪ੍ਰਮੁੱਖ ਵਿਅਕਤੀ, ਸਮਾਜਿਕ ਅਤੇ ਧਾਰਮਿਕ ਆਗੂ ਮੌਜੂਦ ਸਨ।
Home Development ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ,...















