Last Updated:Mar 22, 2026 4:43 PM ISTਗੁਰਦੁਆਰੇ ‘ਚ ਚੱਲੀ ਗੋਲੀ ਨੇ ਸਭ ਨੂੰ ਹਿਲਾ ਦਿੱਤਾ… ਨਿਸ਼ਾਨਾ ਕਿਸੇ ਹੋਰ ‘ਤੇ ਸੀ, ਪਰ ਲੱਗੀ ਆਪਣੇ ਹੀ ਸਾਥੀ ਨੂੰ! ਕੀ ਸੀ ਇਸ ਝਗੜੇ ਦੀ ਅਸਲ ਵਜ੍ਹਾ?ਗੁਰਦੁਆਰੇ ‘ਚ ਫਿਰ ਤਣਾਅ! ਦੋ ਧਿਰਾਂ ਦੀ ਝੜਪ ਦੌਰਾਨ ਚੱਲੀ ਗੋਲੀਅੰਮ੍ਰਿਤਸਰ ਦੇ ਕੋਹਾਲੀ ਸਥਿਤ ਗੁਰਦੁਆਰਾ ਬਾਬਾ ਜਾਗੌ ਸ਼ਹੀਦ ਇੱਕ ਵਾਰ ਫਿਰ ਤਣਾਅ ਦਾ ਕੇਂਦਰ ਬਣ ਗਿਆ ਹੈ। ਪਹਿਲਾਂ ਤੋਂ ਹੀ ਦੋ ਧਿਰਾਂ ਵਿਚਕਾਰ ਚੱਲ ਰਹੇ ਵਿਵਾਦ ਕਾਰਨ ਇੱਥੇ ਧਾਰਾ 145 ਲਾਗੂ ਹੈ, ਪਰ ਇਸਦੇ ਬਾਵਜੂਦ ਮਾਹੌਲ ਫਿਰ ਗਰਮਾ ਗਿਆ ਅਤੇ ਝਗੜੇ ਦੌਰਾਨ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ, ਇਹ ਸਾਰਾ ਵਿਵਾਦ ਇੱਕ ਐਲ.ਸੀ.ਡੀ. ਨੂੰ ਲੈ ਕੇ ਸ਼ੁਰੂ ਹੋਇਆ ਜੋ ਕਿਸੇ ਸ਼ਰਧਾਲੂ ਵੱਲੋਂ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੀ ਗਈ ਸੀ। ਦੋਸ਼ ਲੱਗੇ ਹਨ ਕਿ ਬਾਬਾ ਹਰਜਿੰਦਰ ਸਿੰਘ ਇਸਨੂੰ ਆਪਣੇ ਘਰ ਲੈ ਗਿਆ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਣਾਅ ਵਧ ਗਿਆ।ਗੁਰਲਾਲ ਸਿੰਘ ਦੀ ਮਾਤਾ ਰਾਜਵਿੰਦਰ ਕੌਰ ਦੇ ਮੁਤਾਬਕ, ਇਸ ਮਾਮਲੇ ਨੂੰ ਲੈ ਕੇ ਸਰਪੰਚ ਗੁਰਜੰਟ ਸਿੰਘ ਕੋਹਾਲੀ, ਕਿੰਦਰਬੀਰ ਸਿੰਘ, ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਦੇ ਘਰ ਅੱਗੇ ਆ ਕੇ ਗਾਲੀ-ਗਲੋਚ ਕੀਤੀ। ਜਦੋਂ ਇਸਦੀ ਆਵਾਜ਼ ਸੁਣ ਕੇ ਗੁਰਲਾਲ ਸਿੰਘ, ਜਤਿੰਦਰ ਸਿੰਘ ਅਤੇ ਸਤਨਾਮ ਸਿੰਘ ਮੌਕੇ ‘ਤੇ ਪਹੁੰਚੇ ਤਾਂ ਦੂਜੇ ਪਾਸੇ ਵੱਲੋਂ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਨਾਲ ਕੁਟਮਾਰ ਕੀਤੀ ਗਈ।ਹਾਲਾਤ ਉਸ ਵੇਲੇ ਹੋਰ ਗੰਭੀਰ ਹੋ ਗਏ ਜਦੋਂ ਦੋਵੇਂ ਧਿਰਾਂ ਗੁਰਦੁਆਰਾ ਸਾਹਿਬ ਦੇ ਗੇਟ ਤੱਕ ਪਹੁੰਚ ਗਈਆਂ। ਦੋਸ਼ ਹੈ ਕਿ ਇਸ ਦੌਰਾਨ ਸਰਪੰਚ ਗੁਰਜੰਟ ਸਿੰਘ ਵੱਲੋਂ ਜਤਿੰਦਰ ਸਿੰਘ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੋਲੀ ਉਸਦੇ ਆਪਣੇ ਹੀ ਸਾਥੀ ਮਲਕੀਤ ਸਿੰਘ ਨੂੰ ਲੱਗ ਗਈ, ਜੋ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਜਾਰੀ ਹੈ।ਇਸ ਸਾਰੀ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਮੌਜੂਦ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜੋ ਜਾਂਚ ਵਿੱਚ ਅਹਿਮ ਸਬੂਤ ਸਾਬਤ ਹੋ ਸਕਦੀ ਹੈ। ਦੂਜੇ ਪਾਸੇ ਬਾਬਾ ਹਰਜਿੰਦਰ ਸਿੰਘ ਨੇ ਵੀ ਦੋਸ਼ ਲਗਾਇਆ ਕਿ ਵਿਰੋਧੀ ਧੜੇ ਵੱਲੋਂ ਉਨ੍ਹਾਂ ਦੇ ਘਰ ਅੱਗੇ ਹੰਗਾਮਾ ਕੀਤਾ ਗਿਆ ਅਤੇ ਇੱਕ ਸਾਥੀ ਵੱਲੋਂ ਉਸਦੇ ਪੁੱਤਰ ਝੁਝਾਰ ਸਿੰਘ ‘ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ, ਜੋ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ।ਇਸ ਮਾਮਲੇ ਸਬੰਧੀ ਥਾਣਾ ਲੋਪੋਕੇ ਦੇ ਐਸ.ਐਚ.ਓ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਗੋਲੀ ਚੱਲਣ ਦੀ ਘਟਨਾ ਦੀ ਪੁਸ਼ਟੀ ਹੋਈ ਹੈ ਅਤੇ ਪੁਲਿਸ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਵੀ ਦੇਖਣ ਨੂੰ ਮਿਲ ਰਿਹਾ ਹੈ। ਹੁਣ ਸਭ ਦੀ ਨਜ਼ਰ ਪੁਲਿਸ ਦੀ ਜਾਂਚ ‘ਤੇ ਟਿਕੀ ਹੋਈ ਹੈ ਕਿ ਇਸ ਮਾਮਲੇ ਵਿੱਚ ਸੱਚਾਈ ਕਦੋਂ ਸਾਹਮਣੇ ਆਉਂਦੀ ਹੈ।Location :Amritsar,PunjabRead More
- Advertisement -
Recent Posts
Most Popular
Ludhina: 16 ਸਾਲ ਦੇ ਮੁੰਡੇ ਨਾਲ ਬਦਫੈਲੀ: ਝਾੜਾ ਲਾਉਣ ਦੇ ਬਹਾਨੇ ਮੌਲਵੀ ਮਸਜਿਦ ‘ਚ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ...
ਸੁਖਬੀਰ ਸਿੰਘ ਬਾਦਲ ਵੱਲੋਂ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ |...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ...
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼; ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ |...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ...
ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ ਲੜੇਗੀ: ਅਮਰਿੰਦਰ ਸਿੰਘ ਵੜਿੰਗ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ...















