Last Updated:Mar 23, 2026 10:58 AM ISTਅਮਲੋਹ ਵਿੱਚ 25 ਮਾਰਚ ਨੂੰ ਕੀ ਹੋਵੇਗਾ ਖਾਸ? ਅਕਾਲੀ ਦਲ ਨੇ ਪੂਰੀ ਤਾਕਤ ਲਾ ਦਿੱਤੀ ਹੈ। ਕੀ ਇਹ ਰੈਲੀ ਸਿਆਸੀ ਸਮੀਕਰਨ ਬਦਲ ਦੇਵੇਗੀ?25 ਮਾਰਚ ਦੀ ਅਮਲੋਹ ਰੈਲੀ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਮੋਬਿਲਾਈਜ਼ੇਸ਼ਨ!ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ “ਪੰਜਾਬ ਬਚਾਓ” ਰੈਲੀਆਂ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਇਸ ਮੁਹਿੰਮ ਤਹਿਤ ਹੁਣ 25 ਮਾਰਚ ਨੂੰ ਹਲਕਾ ਅਮਲੋਹ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਤਿਆਰੀਆਂ ਨੇ ਤੇਜ਼ੀ ਫੜ ਲਈ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਮੰਡੀ ਗੋਬਿੰਦਗੜ੍ਹ ਵਿੱਚ ਪਾਰਟੀ ਦੇ ਸੀਨੀਅਰ ਆਗੂ ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ ਦੇ ਨਿਵਾਸ ਸਥਾਨ ’ਤੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਆਉਣ ਵਾਲੀ ਰੈਲੀ ਲਈ ਵੱਡੀ ਗਿਣਤੀ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਦੌਰਾਨ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤਾਂ ਜੋ ਰੈਲੀ ਨੂੰ ਸਫਲ ਬਣਾਇਆ ਜਾ ਸਕੇ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੌਜੂਦਾ ਸੂਬਾ ਸਥਿਤੀ ’ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੁੱਟ-ਖੋਹ ਤੇ ਦਿਨ ਦਿਹਾੜੇ ਕਤਲਾਂ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਸਥਿਤੀ ਨੂੰ ਬਦਲਣ ਲਈ ਲੋੜ ਹੈ ਕਿ ਲੋਕ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ’ਤੇ ਲਿਆਂਦਾ ਜਾ ਸਕਦਾ ਹੈ ਅਤੇ 2027 ਦੀਆਂ ਚੋਣਾਂ ਵਿੱਚ ਲੋਕ ਪਾਰਟੀ ਨੂੰ ਵੱਡਾ ਮੰਡੇਟ ਦੇਣਗੇ।ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 25 ਮਾਰਚ ਨੂੰ ਅਮਲੋਹ ਵਿੱਚ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ।ਜਿਵੇਂ ਜਿਵੇਂ ਰੈਲੀ ਦੀ ਤਾਰੀਖ ਨੇੜੇ ਆ ਰਹੀ ਹੈ, ਸਿਆਸੀ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਇਹ ਰੈਲੀ ਸੂਬੇ ਦੀ ਸਿਆਸਤ ’ਚ ਕਿੰਨਾ ਵੱਡਾ ਅਸਰ ਛੱਡਦੀ ਹੈ।First Published :Mar 23, 2026 10:58 AM ISTRead More
- Advertisement -
Recent Posts
Most Popular
Ludhina: 16 ਸਾਲ ਦੇ ਮੁੰਡੇ ਨਾਲ ਬਦਫੈਲੀ: ਝਾੜਾ ਲਾਉਣ ਦੇ ਬਹਾਨੇ ਮੌਲਵੀ ਮਸਜਿਦ ‘ਚ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ...
ਸੁਖਬੀਰ ਸਿੰਘ ਬਾਦਲ ਵੱਲੋਂ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ |...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ...
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼; ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ |...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ...
ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ ਲੜੇਗੀ: ਅਮਰਿੰਦਰ ਸਿੰਘ ਵੜਿੰਗ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ...















