Last Updated:Mar 23, 2026 4:44 PM ISTਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਵੱਡੀ ਕਾਰਵਾਈ, ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀਏ ਗ੍ਰਿਫ਼ਤਾਰ, ਵਿਰੋਧੀ ਧਿਰਾਂ ਵੱਲੋਂ ਲਗਾਤਾਰ ਦਬਾਅ।ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ, PA ਵੀ ਕਾਬੂ, ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਵੱਡੀ ਕਾਰਵਾਈਪੰਜਾਬ ਵਿੱਚ ਚਰਚਿਤ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੇ ਪੀਏ ਨੂੰ ਵੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ।ਖੁਦਕੁਸ਼ੀ ਮਾਮਲੇ ‘ਚ ਦਰਜ ਹੋਈ ਸੀ FIRਇਹ ਕਾਰਵਾਈ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀਏ ਨੂੰ ਨਾਮਜ਼ਦ ਕੀਤਾ ਗਿਆ ਸੀ।ਖੁਦਕੁਸ਼ੀ ਤੋਂ ਪਹਿਲਾਂ ਵੀਡੀਓ ‘ਚ ਲਗਾਏ ਇਲਜ਼ਾਮਜਾਣਕਾਰੀ ਮੁਤਾਬਕ, ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸਿੱਧੇ ਤੌਰ ‘ਤੇ ਲਾਲਜੀਤ ਸਿੰਘ ਭੁੱਲਰ ਨੂੰ ਇਸ ਕਦਮ ਲਈ ਜ਼ਿੰਮੇਵਾਰ ਠਹਿਰਾਇਆ ਸੀ।ਵਿਰੋਧੀ ਪਾਰਟੀਆਂ ਵੱਲੋਂ ਦਬਾਅਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਕਜੁੱਟ ਹੋ ਕੇ ਭੁੱਲਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।ਅਸਤੀਫ਼ਾ ਅਤੇ ਬਾਅਦ ‘ਚ ਗ੍ਰਿਫ਼ਤਾਰੀਮਾਮਲਾ ਗਰਮਾਉਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਵਿਰੋਧੀ ਧਿਰਾਂ ਅਤੇ ਪਰਿਵਾਰ ਵੱਲੋਂ ਲਗਾਤਾਰ ਤਿੰਨ ਦਿਨ ਤੱਕ ਦਬਾਅ ਬਣਾਉਣ ਤੋਂ ਬਾਅਦ ਆਖ਼ਿਰਕਾਰ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਪਰਿਵਾਰ ਦੀ ਲੜਾਈ ਤੋਂ ਬਾਅਦ ਮਿਲੀ ਕਾਰਵਾਈਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਲਗਾਤਾਰ ਨਿਆਂ ਦੀ ਮੰਗ ਕੀਤੀ ਜਾ ਰਹੀ ਸੀ। ਤਿੰਨ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਇਹ ਵੱਡੀ ਕਾਰਵਾਈ ਸਾਹਮਣੇ ਆਈ ਹੈ, ਜਿਸ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।Read More
- Advertisement -
Recent Posts
Most Popular
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ...
CM ਮਾਨ ਸਣੇ AAP ਦੇ ਸਾਰੇ ਵਿਧਾਇਕ ਦਿੱਲੀ ਲਈ ਰਵਾਨਾ! ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ...
Last Updated:May 05, 2026 8:30 AM ISTਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਉਹ ਪਾਰਟੀ ਛੱਡ ਕੇ ਗਏ ਸੰਸਦ ਮੈਂਬਰਾਂ ਦੇ ਖ਼ਿਲਾਫ਼ ਰਾਈਟ ਟੂ...
Canada ਵਿਚ ਰਹਿ ਰਹੇ ਪੰਜਾਬੀਆਂ ਲਈ ਖੁਸ਼ਖਬਰੀ! 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR: ਲੇਬਰ...
ਇਹ ਫੈਸਲਾ ਉਨ੍ਹਾਂ ਲੋਕਾਂ ਲਈ ਹੈ ਜੋ ਕੈਨੇਡਾ ਦੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿ ਕੇ ਉੱਥੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਨ।...
Chandigarh Chini kubahedi: ਚੀਨੀ ਕੁਬਾਹੇੜੀ ਕਤਲ ਕਾਂਡ ਵਿਚ ਵੱਡਾ ਖੁਲਾਸਾ! ਕੁੜੀ ਨਿਕਲੀ ਮਾਸਟਰਮਾਈਂਡ |...
Last Updated:May 05, 2026 9:05 AM ISTਗੈਂਗਸਟਰ ਲੱਕੀ ਪਟਿਆਲ ਨੇ ਪੂਰੀ ਯੋਜਨਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ। ਉਸ ਨੇ ਸ਼ੂਟਰਾਂ ਰੰਜਨ ਉਰਫ਼ ਪਿਯੂਸ਼...
ਅੱਧ ਰਸਤੇ ਚ ਰੁਕ ਗਿਆ CM ਦਾ ਕਾਫ਼ਲਾ, ਵੱਡੀ ਅਪਡੇਟ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ CM ਦਾ BJP 'ਤੇ ਤਿੱਖਾ ਹਮਲਾ। BJP 'ਚ ਜਾਣ ਦਾ ਮਤਲਬ ਕਾਨੂੰਨ ਤੋਂ ਉੱਤੇ ਹੋਣਾ ਨਹੀਂ- CM। ਦੇਸ਼ 'ਚ...















