Last Updated:Mar 25, 2026 4:55 PM ISTਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ Harmeet Singh Pathanmajra ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ Harmeet Singh Pathanmajra ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਪੁਲਿਸ ਦੀ ਮੰਗ ਮਨਜ਼ੂਰ ਕਰ ਲਈ।+
News18ਪਟਿਆਲਾ : ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ Harmeet Singh Pathanmajra ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ Harmeet Singh Pathanmajra ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਪੁਲਿਸ ਦੀ ਮੰਗ ਮਨਜ਼ੂਰ ਕਰ ਲਈ। ਪੁਲਿਸ ਅਨੁਸਾਰ, Harmeet Singh Pathanmajra ਖ਼ਿਲਾਫ਼ ਰੇਪ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇ ਗੰਭੀਰ ਇਲਜ਼ਾਮਾਂ ਹੇਠ ਐਫਆਈਆਰ ਦਰਜ ਹੈ। ਇਹ ਮਾਮਲਾ 2 ਸਤੰਬਰ 2025 ਤੋਂ ਚੱਲ ਰਿਹਾ ਸੀ ਅਤੇ ਉਹ ਉਸ ਤੋਂ ਬਾਅਦ ਲਗਾਤਾਰ ਫਰਾਰ ਰਹੇ।ਲੰਬੇ ਸਮੇਂ ਤੱਕ ਪੁਲਿਸ ਤੋਂ ਬਚਦੇ ਰਹਿਣ ਕਾਰਨ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਕੇ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਵਿਧਾਇਕ ਦੇ ਨਾਲ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।Read More















