Last Updated:Mar 25, 2026 9:11 PM ISTਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।ਵਿਜੀਲੈਂਸ ਵੱਲੋਂ ASI 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Read More
- Advertisement -
Recent Posts
Most Popular
nayab singh saini on bjp akali alliance, reacts to sukhbir badal meeting with ...
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਪਰ ਹੁਣ ਮੁੱਖ ਮੰਤਰੀ ਨੇ...
ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ; ਕਈ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ |...
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ।...
ਪੰਜਾਬ ਵਿਧਾਨ ਸਭਾ: ਅੱਠ ਬਿੱਲ ਪੇਸ਼ ਕਰ ਸਕਦੀ ਹੈ ਸਰਕਾਰ, ਏਜੰਡੇ ‘ਚ ਕਈ ਅਹਿਮ...
ਸਰਕਾਰ ਮੀਟਿੰਗ ਵਿਚ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਸਕਦੀ ਹੈ ਕਿਉਂਕਿ ਅੱਜ ਵਿਧਾਨ ਸਭਾ ਦਾ ਸੈਸ਼ਨ ਵੀ ਹੈ| ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ...
Warring on Sukhbir Badal | ਵੜਿੰਗ ਦਾ ਸੁਖਬੀਰ ਬਾਦਲ ‘ਤੇ ਨਿਸ਼ਾਨਾ! ਸੁਣੋ, ਕੀ-ਕੀ ਬੋਲੇ?
ਮਹਿਲਾ ਰਾਖਵਾਂਕਰਨ ਬਿੱਲ ਦੇ ਸਮਰਥਨ ਨੂੰ ਲੈ ਕੇ ਰਾਜਾ ਵੜਿੰਗ ਦਾ ਸੁਖਬੀਰ ਬਾਦਲ 'ਤੇ ਨਿਸ਼ਾਨਾ| ਬਿੱਲ ਦਾ ਸਮਰਥਨ ਸਿਆਸੀ ਮੌਕਾਪ੍ਰਸਤੀ - ਵੜਿੰਗ | ਸੁਖਬੀਰ...
Punjab Vidhan Sabha Session Today | Monsoon Session | DA |
ਪੰਜਾਬ ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਵਿਧਾਨਸਭਾ ਵਿੱਚ 8 ਬਿੱਲ ਪੇਸ਼...















