Weather Today: ਪੰਜਾਬ ਦੇ 8 ਜ਼ਿਲ੍ਹਿਆਂ ਲਈ ਅਲਰਟ, ਤੇਜ਼ ਹਵਾਵਾਂ, ਭਾਰੀ ਮੀਂਹ… | ਪੰਜਾਬ ਖ਼ਬਰਾਂ

0
3
Weather Today: ਪੰਜਾਬ ਦੇ 8 ਜ਼ਿਲ੍ਹਿਆਂ ਲਈ ਅਲਰਟ, ਤੇਜ਼ ਹਵਾਵਾਂ, ਭਾਰੀ ਮੀਂਹ... | ਪੰਜਾਬ ਖ਼ਬਰਾਂ

Last Updated:Mar 27, 2026 10:52 AM ISTWeather Today: ਪੰਜਾਬ, ਹਰਿਆਣਾ ਦੇ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਮਾਰਚ ਦੇ ਆਖਰੀ ਦਿਨਾਂ ਦੌਰਾਨ ਤਾਪਮਾਨ ਹੌਲੀ-ਹੌਲੀ ਵਧਣ ਲੱਗਾ ਸੀ, ਪਰ ਹੁਣ ਇੱਕ ਨਵੀਂ ਪੱਛਮੀ ਗੜਬੜੀ ਨੇ ਕਈ ਜ਼ਿਲ੍ਹਿਆਂ ਵਿੱਚ ਰਾਹਤ ਲਿਆਂਦੀ ਹੈ। ਨਤੀਜੇ ਵਜੋਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।weatherWeather Today: ਪੰਜਾਬ, ਹਰਿਆਣਾ ਦੇ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਮਾਰਚ ਦੇ ਆਖਰੀ ਦਿਨਾਂ ਦੌਰਾਨ ਤਾਪਮਾਨ ਹੌਲੀ-ਹੌਲੀ ਵਧਣ ਲੱਗਾ ਸੀ, ਪਰ ਹੁਣ ਇੱਕ ਨਵੀਂ ਪੱਛਮੀ ਗੜਬੜੀ ਨੇ ਕਈ ਜ਼ਿਲ੍ਹਿਆਂ ਵਿੱਚ ਰਾਹਤ ਲਿਆਂਦੀ ਹੈ। ਨਤੀਜੇ ਵਜੋਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਪੰਜਾਬ ਵਿਚ ਮਾਰਚ ਮਹੀਨੇ ਦੇ ਆਖਰੀ ਦਿਨਾਂ ਵਿੱਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ ’ਤੇ ਹਮਲਾ ਤੇ ਦਰਮਿਆਨਾ ਮੀਂਹ ਪਵੇਗਾ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਸਮ ਵਿੱਚ ਪੱਛਮੀ ਗੜਬੜੀ ਦੇ ਚੱਲਦਿਆਂ 27 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਸ ਤੋਂ ਬਾਅਦ 28, 29 ਤੇ 30 ਮਾਰਚ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ। ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਗਿਆਨੀਆਂ ਨੇ 28 ਤੋਂ 30 ਮਾਰਚ ਨੂੰ ਤਿੰਨ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।ਮੌਸਮ ਵਿਭਾਗ ਦੇ ਅਨੁਸਾਰ ਪਹਾੜੀ ਖੇਤਰਾਂ ਵੱਲ ਵਧ ਰਿਹਾ ਇੱਕ ਨਵਾਂ ਪੱਛਮੀ ਗੜਬੜ ਇਸ ਤਬਦੀਲੀ ਦਾ ਮੁੱਖ ਕਾਰਨ ਹੈ। ਇਸ ਦੇ ਪ੍ਰਭਾਵ ਹੇਠ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਸਮੇਤ ਕਈ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ 28 ਮਾਰਚ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 29 ਮਾਰਚ ਤੱਕ ਕਈ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ ਝੱਖੜ ਜਾਰੀ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤਾਪਮਾਨ ਵਿਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਨੇ ਕਿਸਾਨਾਂ ਨੂੰ ਤੇਜ਼ ਹਵਾਵਾਂ ਅਤੇ ਸੰਭਾਵੀ ਗੜੇਮਾਰੀ ਦੇ ਮੱਦੇਨਜ਼ਰ ਆਪਣੀਆਂ ਫਸਲਾਂ ਦੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਅੱਜ 27 ਮਾਰਚ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਹਲਕੀ ਬੂੰਦਾ-ਬਾਂਦੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 29 ਮਾਰਚ ਦੀ ਰਾਤ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਹਫ਼ਤੇ ਦੀ ਦੂਜੀ ਪੱਛਮੀ ਗੜਬੜੀ 29 ਮਾਰਚ ਨੂੰ ਸਰਗਰਮ ਹੋਣ ਦੀ ਉਮੀਦ ਹੈ, ਜਿਸ ਦੇ ਪ੍ਰਭਾਵ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। 30 ਅਤੇ 31 ਮਾਰਚ ਨੂੰ ਪੰਜਾਬ, ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਦੇ ਨਤੀਜੇ ਵਜੋਂ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਉਣ ਦੀ ਉਮੀਦ ਹੈ।First Published :Mar 27, 2026 10:52 AM ISTRead More

Rozana Times

LEAVE A REPLY

Please enter your comment!
Please enter your name here