ਇਸ ਦੇ ਨਾਲ ਹੀ ਲੌਕਡਾਊਨ ਦੀਆਂ ਫੈਲ ਰਹੀਆਂ ਅਫ਼ਵਾਹਾਂ ਨੇ ਲੋਕਾਂ ਵਿੱਚ ਘਬਰਾਹਟ ਪੈਦਾ ਕਰ ਦਿੱਤੀ ਹੈ। ਲੋਕ ਵੱਡੀ ਮਾਤਰਾ ਵਿੱਚ ਤੇਲ ਖਰੀਦਣ ਲਈ ਪੰਪਾਂ ’ਤੇ ਪਹੁੰਚ ਰਹੇ ਹਨ, ਜਿਸ ਨਾਲ ਕਈ ਥਾਵਾਂ ’ਤੇ ਸਟਾਕ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ।ਮਾਝਾ ਤੇ ਦੁਆਬਾ ਵਿੱਚ ਲੰਮੀਆਂ ਕਤਾਰਾਂਪਿਛਲੇ 24 ਘੰਟਿਆਂ ਦੌਰਾਨ ਮਾਝਾ ਅਤੇ ਦੁਆਬਾ ਖੇਤਰਾਂ ਦੇ ਕਈ ਪੈਟਰੋਲ ਪੰਪਾਂ ’ਤੇ ਲੰਮੀਆਂ ਕਤਾਰਾਂ ਦੇਖੀਆਂ ਗਈਆਂ। ਕਿਸਾਨ ਵੀ ਡਰੰਮ ਲੈ ਕੇ ਤੇਲ ਇਕੱਠਾ ਕਰਨ ਲਈ ਪੰਪਾਂ ’ਤੇ ਪਹੁੰਚ ਰਹੇ ਹਨ, ਪਰ ਤੇਲ ਕੰਪਨੀਆਂ ਦੇ ਨਿਰਦੇਸ਼ਾਂ ਅਨੁਸਾਰ ਹੁਣ ਖੁੱਲ੍ਹਾ ਤੇਲ ਦੇਣਾ ਬੰਦ ਕਰ ਦਿੱਤਾ ਗਿਆ ਹੈ।ਪੰਪ ਮਾਲਕਾਂ ਵੱਲੋਂ ਹੁਣ ਸੀਮਿਤ ਮਾਤਰਾ ਵਿੱਚ ਹੀ ਤੇਲ ਦਿੱਤਾ ਜਾ ਰਿਹਾ ਹੈ ਤਾਂ ਜੋ ਸਪਲਾਈ ਨੂੰ ਸੰਤੁਲਿਤ ਰੱਖਿਆ ਜਾ ਸਕੇ।ਵਾਢੀ ਦੇ ਮੌਸਮ ਨਾਲ ਵਧੇਗੀ ਮੰਗ1 ਅਪਰੈਲ ਤੋਂ ਪੰਜਾਬ ਵਿੱਚ ਕਣਕ ਦੀ ਵਾਢੀ ਸ਼ੁਰੂ ਹੋਣ ਜਾ ਰਹੀ ਹੈ। ਇਸ ਨਾਲ ਡੀਜ਼ਲ ਦੀ ਖਪਤ ਵਿੱਚ ਵਾਧਾ ਹੋਣਾ ਲਾਜ਼ਮੀ ਹੈ, ਜਿਸ ਕਾਰਨ ਮੰਗ ਹੋਰ ਵੀ ਵਧ ਸਕਦੀ ਹੈ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਅਤੇ ਤੇਲ ਕੰਪਨੀਆਂ ਲਈ ਸਪਲਾਈ ਬਣਾਈ ਰੱਖਣਾ ਚੁਣੌਤੀ ਬਣ ਸਕਦਾ ਹੈ।ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਕਟੌਤੀਲੋਕਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਤੇਲ ਕੰਪਨੀਆਂ ਨੂੰ ਕੁਝ ਰਾਹਤ ਮਿਲੇਗੀ ਅਤੇ ਕੀਮਤਾਂ ਵਧਣ ਦੇ ਡਰ ਵਿੱਚ ਵੀ ਕਮੀ ਆਵੇਗੀ।ਕਈ ਜ਼ਿਲ੍ਹਿਆਂ ਵਿੱਚ ਪ੍ਰਭਾਵਜਲੰਧਰ, ਮੋਗਾ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਦੇਰ ਰਾਤ ਤੱਕ ਪੈਟਰੋਲ ਪੰਪਾਂ ’ਤੇ ਲਾਈਨਾਂ ਲੱਗੀਆਂ ਰਹੀਆਂ। ਫ਼ਰੀਦਕੋਟ ਵਿੱਚ ਵੀ ਅੱਜ ਕਈ ਪੰਪਾਂ ’ਤੇ ਭੀੜ ਦੇਖਣ ਨੂੰ ਮਿਲੀ।ਕੁਝ ਪੇਂਡੂ ਖੇਤਰਾਂ ਵਿੱਚ ਤਾਂ ਪੰਪਾਂ ’ਤੇ ਤੇਲ ਮੁੱਕਣ ਦੀ ਵੀ ਖ਼ਬਰ ਹੈ, ਜਦਕਿ ਜਲੰਧਰ ਦੇ ਇੱਕ ਪੰਪ ਨੂੰ ਅਸਥਾਈ ਤੌਰ ’ਤੇ ਬੰਦ ਕਰਨਾ ਪਿਆ।ਪੰਪ ਮਾਲਕਾਂ ਦੇ ਕਹਿਣ ਅਨੁਸਾਰਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦੇ ਅਧਿਕਾਰੀਆਂ ਅਨੁਸਾਰ ਤੇਲ ਕੰਪਨੀਆਂ ਦੇ ਆਦੇਸ਼ਾਂ ਤੋਂ ਬਾਅਦ ਖੁੱਲ੍ਹਾ ਤੇਲ ਦੇਣ ’ਤੇ ਰੋਕ ਲਗਾਈ ਗਈ ਹੈ। ਪੇਂਡੂ ਖੇਤਰਾਂ ਵਿੱਚ ਲੋਕ ਘਬਰਾਹਟ ਕਰਕੇ ਤੇਲ ਜਮ੍ਹਾਂ ਕਰਨ ਲੱਗ ਪਏ ਹਨ, ਜਿਸ ਨਾਲ ਸਥਿਤੀ ਹੋਰ ਗੰਭੀਰ ਹੋ ਰਹੀ ਹੈ।ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕਈ ਪੰਪਾਂ ’ਤੇ ਸੂਚਨਾ ਲਗਾ ਦਿੱਤੀ ਗਈ ਹੈ ਕਿ ਡਰੰਮਾਂ ਜਾਂ ਬੋਤਲਾਂ ਵਿੱਚ ਤੇਲ ਨਹੀਂ ਦਿੱਤਾ ਜਾਵੇਗਾ।ਸਥਿਤੀ ਹਾਲੇ ਕਾਬੂ ‘ਚ, ਪਰ ਚੌਕਸੀ ਜ਼ਰੂਰੀਮਾਲਵਾ ਖੇਤਰ ਵਿੱਚ ਹਾਲਾਤ ਕਾਫ਼ੀ ਹੱਦ ਤੱਕ ਆਮ ਦਿਖਾਈ ਦਿੱਤੇ ਹਨ, ਪਰ ਕੁੱਲ ਮਿਲਾ ਕੇ ਸੂਬੇ ਵਿੱਚ ਸਪਲਾਈ ’ਤੇ ਦਬਾਅ ਬਣਿਆ ਹੋਇਆ ਹੈ। ਜੇ ਅਫ਼ਵਾਹਾਂ ਤੇ ਘਬਰਾਹਟ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਪ੍ਰਭਾਵ ਪੈ ਸਕਦਾ ਹੈ।
- Advertisement -
Recent Posts
Most Popular
Jagtar Hawara Video | ਜੇਲ੍ਹ ਚੋਂ ਜਗਤਾਰ ਸਿੰਘ ਹਵਾਰਾ ਦਾ ਵੀਡੀਓ ਸੰਦੇਸ਼, ‘ਸ਼ਾਂਤਮਈ ਤਰੀਕੇ...
ਜੇਲ੍ਹ ਤੋਂ ਜਗਤਾਰ ਸਿੰਘ ਹਵਾਰਾ ਦਾ ਵੀਡੀਓ ਸੰਦੇਸ਼ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਹੋਣ ਵਾਲੇ ਕੌਮੀ ਇਨਸਾਫ਼ ਮੋਰਚੇ ਦੇ ਰੋਸ ਮਾਰਚ ਨੂੰ ਲੈ ਕੇ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰਾਂ ਦੇ ਸਾਥੀਆਂ ਦੇ 613 ਟਿਕਾਣਿਆਂ ’ਤੇ ਛਾਪੇ, 368...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਪੰਜਾਬ ਨੂੰ...
ਕੌਣ ਹਨ ਇੰਸਪੈਕਟਰ ਸੰਤੋਸ਼? ਜਿੰਨਾਂ ਬਹਾਦਰੀ ਨਾਲ ਬਚਾਈ ਸੁਖਬੀਰ ਬਾਦਲ ਦੀ ਜਾਨ | ਪੰਜਾਬ...
ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੌਰਾਨ, ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਉਨ੍ਹਾਂ ਨੂੰ...
ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ, ਭਾਣਜੇ ਦੇ ਜਨਮਦਿਨ ਤੋਂ ਵਾਪਸ ਪਰਤਦਿਆਂ...
ਫਤਿਹਗੜ੍ਹ ਸਾਹਿਬ ਵਿੱਚ ਭਿਆਨਕ ਸੜਕ ਹਾਦਸਾ; ਦੋ ਦੋਸਤਾਂ ਦੀ ਮੌਤ। ਉਨ੍ਹਾਂ ਦੀ ਕਾਰ ਦਾ ਟਾਇਰ ਫਟਣ ਤੋਂ ਬਾਅਦ ਕੰਟਰੋਲ ਤੋਂ ਬਾਹਰ ਹੋ ਗਈ, ਇੱਕ...
ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ.. ਜਿੰਨਾ ਮਰਜ਼ੀ ਜ਼ੋਰ ਲਾ ਲੈਣ.|
ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ...















