ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ।
- Advertisement -
Recent Posts
Most Popular
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 204ਵਾਂ ਦਿਨ, 624 ਟਿਕਾਣਿਆਂ ‘ਤੇ ਛਾਪੇ, 624 ਗ੍ਰਿਫ਼ਤਾਰ, 7...
ਪੁਲਿਸ ਮੁਤਾਬਕ 204ਵੇਂ ਦਿਨ ਦੀ ਕਾਰਵਾਈ ਤੋਂ ਬਾਅਦ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 59,987 ਵਿਅਕਤੀਆਂ ਨੂੰ ਗ੍ਰਿਫ਼ਤਾਰ...
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ...
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ...
AAP ਨੇ 6 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ,
ਜੌਂਬੀ ਡਰੱਗ ਵਾਲੀ ਵਾਇਰਲ ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਛਿੜੀ ਚਰਚਾ ਦੇ ਕੀ ਮਾਇਨੇ ਹਨ? ਕੀ ਹਰਭਜਨ ਸਿੰਘ ਨੇ ਇਹ ਵੀਡੀਓ...
ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ BJP ‘ਚ ਸ਼ਾਮਿਲ |
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ।...
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000...
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000 ਖੇਡ ਸਟੇਡੀਅਮ ਬਣਾਏ, 6,000 ਹੋਰ ਬਣਾਏ ਜਾ ਰਹੇ ਹਨ: ਹਰਪਾਲ...















