Last Updated:Mar 30, 2026 11:18 AM ISTPunjab Cabinet meeting- ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।Punjab Cabinet meetingPunjab Cabinet Meeting- ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਮਾਨ ਕੈਬਨਿਟ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਨੇ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਦੇਣ ਦਾ ਬਜਟ ਸੈਸ਼ਨ ਦੌਰਾਨ ਐਲਾਨ ਕੀਤਾ ਸੀ। ਹੁਣ ਇਸ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਗਈ ਹੈ।ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਐਨਐਚਏਆਈ ਦੇ ਸੜਕੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿਚੋਂ ਗਾਰ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ।ਯੋਜਨਾ ਦਾ ਸੂਬੇ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਇਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ਉਤੇ ਕੋਈ ਪਾਬੰਦੀ ਨਹੀਂ ਹੈ।ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਝਾਰਖੰਡ ਵਿਚ ਸਥਿਤ ਪਛਵਾੜਾ ਕੇਂਦਰੀ ਕੋਲਾ ਖਾਣ ਦੇ ਸੰਚਾਲਨ ਤੇ ਸਾਂਭ-ਸੰਭਾਲ ਲਈ ਠੇਕੇ ਦੇ ਆਧਾਰ ਉਤੇ ਕਿਰਤ ਸ਼ਕਤੀ ਅਤੇ ਸਹਾਇਕ ਸਟਾਫ਼ ਨਿਯੁਕਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀਐੱਮਡੀ) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਤੇ ਤਜਰਬੇ ਸਬੰਧੀ ਸ਼ਰਤਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।ਸੂਬੇ ਵਿੱਚ ਵੱਖ-ਵੱਖ ਹਾਈਵੇਅ ਪ੍ਰਾਜੈਕਟਾਂ ਦੀ ਉਸਾਰੀ ਲਈ ਕੌਮੀ ਮਾਰਗ ਅਥਾਰਟੀ (ਐੱਨਐੱਚਏਆਈ) ਨੂੰ ਸਧਾਰਨ ਮਿੱਟੀ ਦੇਣ ਲਈ ਸਤਲੁਜ ਦਰਿਆ ਵਿਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਸੂਬੇ ਵਿੱਚੋਂ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਲਈ ਪ੍ਰਮੁੱਖ ਦਰਿਆਵਾਂ ਵਿੱਚੋਂ ਖੁਦਾਈ ਕੀਤੀ ਜਾਵੇਗੀ।First Published :Mar 30, 2026 11:18 AM ISTRead More
Home Development Many big decisions taken in Punjab Cabinet meeting Cabinet Meeting- ਪੰਜਾਬ ਕੈਬਨਿਟ...
- Advertisement -
Recent Posts
Most Popular
ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: CM ਮਾਨ |...
ਇਸ ਪ੍ਰੋਗਰਾਮ ਦੀ ਵੀਡੀਓ ‘ਐਕਸ’ 'ਤੇ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, "ਅੱਜ ਸੰਗਰੂਰ ਦੇ ਲੋਕਾਂ ਨੂੰ ਖੇਡਾਂ ਦੇ ਖੇਤਰ ਵਿੱਚ...
ਮੇਲਾ ਦਿਖਾਉਣ ਦੇ ਬਹਾਨੇ ਘਰੋਂ ਨਿੱਕਲੀ, ਫਿਰ 3 ਬੱਚਿਆਂ ਨੂੰ ਨਹਿਰ ਵਿੱਚ ਸੁੱਟਿਆ, ਮਾਂ...
Last Updated:Jun 30, 2026 5:09 PM ISTPunjab Mother Throw Children in Canal: ਪੰਜਾਬ ਦੇ ਮੋਹਾਲੀ ਦੇ ਪਿੰਡ ਮਟੌਰ ਦੀ ਰਹਿਣ ਵਾਲੀ ਇੱਕ ਮਾਂ ਸ਼ਕੁੰਤਲਾ...
ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ | ਪੰਜਾਬ ਖ਼ਬਰਾਂ
Last Updated:Jun 30, 2026 5:42 PM ISTਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ...
ਬਟਾਲਾ ਦੇ ਨੌਜਵਾਨ ਦੀ ਕਿਸਮਤ ਖੁੱਲ੍ਹੀ: ਜਿੱਤੀ ਇੱਕ ਕਰੋੜ ਦੀ ਲਾਟਰੀ | ਪੰਜਾਬ ਖ਼ਬਰਾਂ
Last Updated:Jun 30, 2026 6:57 PM ISTਉਹਨਾਂ ਨੂੰ ਅਜੇ ਵੀ ਵਿਸ਼ਵਾਸ ਕਰਨਾ ਔਖਾ ਲੱਗਦਾ ਹੈ ਕਿ ਉਹਨਾਂ ਦੇ ਪੁੱਤਰ ਨੇ ਅਸਲ ਵਿੱਚ ਇੰਨੀ ਵੱਡੀ...
ਕਾਂਗਰਸ ਦੀ ਕਰਾਰੀ ਹਾਰ, ਨਕੋਦਰ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ‘AAP’ ਨੇ ਕੀਤਾ...
Last Updated:Jun 30, 2026 7:19 PM ISTਨਕੋਦਰ ਵਿੱਚ ਹੋਈਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਪਹਿਲਾਂ ਹੀ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ...















