Last Updated:Apr 03, 2026 12:50 PM ISTਪਿੰਡ ਚੀਮਾ ‘ਚ ਖੁੱਲਿਆ ਇਹ ਨਵਾਂ ਹਸਪਤਾਲ ਸਿਰਫ ਇਕ ਸਿਹਤ ਕੇਂਦਰ ਨਹੀਂ, ਸਗੋਂ ਹਜ਼ਾਰਾਂ ਲੋਕਾਂ ਲਈ ਨਵੀਂ ਉਮੀਦ ਬਣ ਕੇ ਸਾਹਮਣੇ ਆਇਆ ਹੈ। ਕੀ ਕੁਝ ਖਾਸ ਹੈ ਇਸ ਵਿੱਚ, ਜਿਸ ਕਾਰਨ ਲੋਕਾਂ ਨੂੰ ਹੁਣ ਵੱਡੇ ਸ਼ਹਿਰਾਂ ਵੱਲ ਨਹੀਂ ਜਾਣਾ ਪਵੇਗਾ? ਪੜ੍ਹੋ ਪੂਰੀ ਖ਼ਬਰ…CM ਮਾਨ ਵਲੋਂ ਅਧੁਨਿਕ ਹਸਪਤਾਲ ਦਾ ਉਦਘਾਟਨ, ਪੰਜਾਬੀਆਂ ਨੂੰ ਮਿਲੇਗਾ ਸਿੱਧਾ ਲਾਭਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਨਾਮ ‘ਤੇ ਬਣੇ ਨਵੇਂ ਅਧੁਨਿਕ ਹਸਪਤਾਲ ਦਾ ਉਦਘਾਟਨ ਕੀਤਾ। ਲਗਭਗ 11.70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ 30 ਬਿਸਤਰਿਆਂ ਵਾਲਾ ਹਸਪਤਾਲ ਇਲਾਕੇ ਦੇ ਲੋਕਾਂ ਲਈ ਸਿਹਤ ਸੇਵਾਵਾਂ ਦਾ ਨਵਾਂ ਕੇਂਦਰ ਬਣ ਕੇ ਸਾਹਮਣੇ ਆਇਆ ਹੈ।ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਕੇਵਲ ਇੱਕ ਇਮਾਰਤ ਨਹੀਂ, ਸਗੋਂ ਲਗਭਗ 15 ਪਿੰਡਾਂ ਦੇ 50 ਹਜ਼ਾਰ ਵਸਨੀਕਾਂ ਲਈ ਜੀਵਨ ਰੇਖਾ ਸਾਬਤ ਹੋਵੇਗਾ। ਇਸ ਦੇ ਨਾਲ ਹੀ ਨੇੜਲੇ ਖੇਤਰਾਂ ਦੇ 35 ਤੋਂ 40 ਹਜ਼ਾਰ ਲੋਕਾਂ ਨੂੰ ਵੀ ਇੱਥੇ ਕਿਫਾਇਤੀ ਅਤੇ ਮਿਆਰੀ ਇਲਾਜ ਦੀ ਸਹੂਲਤ ਮਿਲੇਗੀ।ਆਪਣੀ ਫੇਰੀ ਦੌਰਾਨ ਭਗਵੰਤ ਸਿੰਘ ਮਾਨ ਨੇ ਹਸਪਤਾਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕੇ ਦੇ ਲੋਕਾਂ ਨੂੰ ਛੋਟੀ-ਮੋਟੀ ਬਿਮਾਰੀਆਂ ਲਈ ਵੀ ਸੰਗਰੂਰ, ਪਟਿਆਲਾ ਜਾਂ ਲੁਧਿਆਣਾ ਜਾਣਾ ਪੈਂਦਾ ਸੀ, ਪਰ ਹੁਣ ਆਧੁਨਿਕ ਮਸ਼ੀਨਾਂ ਅਤੇ ਐਮਰਜੈਂਸੀ ਸੇਵਾਵਾਂ ਨਾਲ ਲੈਸ ਇਹ ਹਸਪਤਾਲ ਲੋਕਾਂ ਲਈ ਵੱਡੀ ਰਾਹਤ ਬਣੇਗਾ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ‘ਤੇ ਇੱਥੇ ਜਲਦ ਹੀ ਮੈਡੀਕਲ ਕਾਲਜ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਨਵਾਂ ਹੁਲਾਰਾ ਮਿਲੇਗਾ ਅਤੇ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।ਇਸ ਹਸਪਤਾਲ ਦੀ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕੇਂਦਰ ਪਹਿਲਾਂ 1975 ਵਿੱਚ ਸਿਰਫ 10 ਬਿਸਤਰਿਆਂ ਨਾਲ ਸ਼ੁਰੂ ਹੋਇਆ ਸੀ, ਜਿਸ ਨੂੰ ਬਾਅਦ ਵਿੱਚ 20 ਬਿਸਤਰਿਆਂ ਤੱਕ ਵਧਾਇਆ ਗਿਆ ਅਤੇ ਹੁਣ ਇਸ ਨੂੰ 30 ਬਿਸਤਰਿਆਂ ਵਾਲੇ ਅਧੁਨਿਕ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਕੇਂਦਰ ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਸੰਭਾਲ ਅਤੇ ਸਰਜਰੀ ਸਹੂਲਤਾਂ ਨਾਲ ਲੈਸ ਹੋਵੇਗਾ।ਹਸਪਤਾਲ ਵਿੱਚ ENT, ਦੰਦਾਂ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਉਪਲਬਧ ਹੋਣਗੇ। ਇਸ ਦੇ ਨਾਲ ਹੀ ਐਕਸ-ਰੇਅ, ਖੂਨ ਦੀ ਜਾਂਚ ਅਤੇ ਮੁਫ਼ਤ ਜੱਚਾ-ਬੱਚਾ ਸਿਹਤ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਨਸ਼ਾ ਛੁਡਾਉਣ ਲਈ ਵੀ ਇੱਥੇ ਖਾਸ ਇਲਾਜ ਦੀ ਸਹੂਲਤ ਹੋਵੇਗੀ।ਨਸ਼ਿਆਂ ਦੇ ਮਸਲੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਕਾਨੂੰਨੀ ਬਣਾਉਣਾ ਕੋਈ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸਕਰਾਂ ‘ਤੇ ਵੱਡਾ ਪ੍ਰਹਾਰ ਕੀਤਾ ਹੈ ਅਤੇ ਕਈ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ।ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਲੋਕਾਂ ਦੇ ਲੱਖਾਂ ਰੁਪਏ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਮੁੜ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾ ਰਿਹਾ ਹੈ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। ਹਸਪਤਾਲ ਦੇ ਸ਼ੁਰੂ ਹੋਣ ਨਾਲ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਇੱਕ ਨਵੀਂ ਦਿਸ਼ਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।First Published :Apr 03, 2026 12:50 PM ISTRead More
- Advertisement -
Recent Posts
Most Popular
ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਝ ਦਰਿਆ 'ਤੇ ਬੰਨ੍ਹ ਬਣਾ ਕੇ ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਆਉਣ ਵਾਲੀ ਸਾਲਾਨਾ ਹੜ੍ਹ...
punjab government issues new instructions on da arrears and court orders |
ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਭੁਗਤਾਨ ਤੋਂ ਪਹਿਲਾਂ ਇੱਕ ਮਨਜ਼ੂਰੀ ਲੈਣੀ...
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ...
ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ...
punjab congress cwc meeting in delhi charanjit singh channi to remain absent |
ਦਿੱਲੀ ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂ ਇਕੱਠੇ ਹੋਣਗੇ, ਪਰ ਚੰਨੀ ਦੀ ਗੈਰਹਾਜ਼ਰੀ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ...
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ...














