Last Updated:Apr 03, 2026 1:32 PM ISTCM ਮਾਨ ਦੇ ਤਿੱਖੇ ਬਿਆਨ ਤੋਂ ਬਾਅਦ ਸਿਆਸਤ ‘ਚ ਮਚਿਆ ਹੜਕੰਪ… ਰਾਘਵ ਚੱਢਾ ਨੇ ਵੀ ਦਿੱਤਾ ਇਸ਼ਾਰਿਆਂ ‘ਚ ਵੱਡਾ ਜਵਾਬ। ਕੀ ਹੋਣ ਵਾਲਾ ਹੈ ਅਗਲਾ ਸਿਆਸੀ ਧਮਾਕਾ? ਪੜ੍ਹੋ ਪੂਰੀ ਖ਼ਬਰ…ਰਾਘਵ ਚੱਢਾ ‘ਤੇ CM ਮਾਨ ਦਾ ਵੱਡਾ ਬਿਆਨ! ਕਿਉਂ ਹਟਾਇਆ ਅਹੁਦੇ ਤੋਂ ?ਪੰਜਾਬ ਦੀ ਸਿਆਸਤ ਵਿੱਚ ਇਕ ਨਵਾਂ ਮੋੜ ਉਸ ਵੇਲੇ ਆ ਗਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਖੁੱਲ੍ਹ ਕੇ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਇਕ ਵੱਡਾ ਫੈਸਲਾ ਲੈਂਦਿਆਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਰਾਘਵ ਚੱਢਾ ਨੇ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਉਠਾਉਣ ਦੀ ਬਜਾਏ ਗੈਰ-ਜ਼ਰੂਰੀ ਗੱਲਾਂ ‘ਤੇ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨੂੰ ਕੇਂਦਰ ਵੱਲੋਂ ਰੋਕੇ ਗਏ ਫੰਡਾਂ ਵਰਗੇ ਮੁੱਦੇ ਉਠਾਉਣ ਦੀ ਲੋੜ ਸੀ, ਉੱਥੇ ਰਾਘਵ ਚੱਢਾ “ਸਮੋਸੇ ਦੇ ਮੁੱਦੇ” ‘ਤੇ ਗੱਲ ਕਰਦੇ ਰਹੇ।ਮਾਨ ਨੇ ਇਹ ਵੀ ਕਿਹਾ ਕਿ ਰਾਘਵ ਚੱਢਾ ਦੀਆਂ ਗੱਲਾਂ ਅਤੇ ਸਟੈਂਡ ਅਜਿਹੇ ਲੱਗਦੇ ਹਨ ਜਿਵੇਂ ਉਹ ਕਿਸੇ ਹੋਰ ਹੀ ਪਲੇਟਫਾਰਮ ਤੋਂ ਬੋਲ ਰਹੇ ਹੋਣ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਕਈ ਫੈਸਲੇ ਆਪੋਜ਼ੀਸ਼ਨ ਨਾਲ ਮਿਲ ਕੇ ਕਰਨੇ ਪੈਂਦੇ ਹਨ ਅਤੇ ਜੇ ਕੋਈ ਨੇਤਾ ਪਾਰਟੀ ਲਾਈਨ ਤੋਂ ਹਟਦਾ ਹੈ ਤਾਂ ਉਸ ‘ਤੇ ਕਾਰਵਾਈ ਹੋਣੀ ਸੁਭਾਵਿਕ ਹੈ। ਇਸ ਦੌਰਾਨ ਉਨ੍ਹਾਂ ਨੇ ਰਾਘਵ ਚੱਢਾ ਨੂੰ “ਕੰਪ੍ਰੋਮਾਈਜ਼ਡ” ਵੀ ਕਿਹਾ, ਜਿਸ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਹੋਰ ਤੇਜ਼ ਹੋ ਗਈ ਹੈ।ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਵੱਡਾ ਬਦਲਾਅ ਕਰਦਿਆਂ ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਨੂੰ ਉਪ ਨੇਤਾ ਨਿਯੁਕਤ ਕਰ ਦਿੱਤਾ ਹੈ। ਪਾਰਟੀ ਆਗੂਆਂ ਨੇ ਪੁਸ਼ਟੀ ਕੀਤੀ ਕਿ ਇਸ ਸੰਬੰਧੀ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਿਕ ਤੌਰ ‘ਤੇ ਸੂਚਿਤ ਕਰ ਦਿੱਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਫੈਸਲਾ ਪਾਰਟੀ ਵੱਲੋਂ ਸੋਚ-ਵਿਚਾਰ ਕਰਕੇ ਲਿਆ ਗਿਆ ਹੈ।ਹਾਲਾਂਕਿ ਪਾਰਟੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਰਾਘਵ ਚੱਢਾ ਨੂੰ ਬੋਲਣ ਦੇ ਮੌਕੇ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ ਅਤੇ ਉਹ ਹਾਲੇ ਵੀ ਪਾਰਟੀ ਦਾ ਹਿੱਸਾ ਹਨ।ਇਸ ਮਾਮਲੇ ‘ਤੇ ਰਾਘਵ ਚੱਢਾ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਚੁੱਪ ਕਰਵਾਇਆ ਗਿਆ ਹੈ, ਪਰ ਉਹ ਹਾਰੇ ਨਹੀਂ ਹਨ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਉਨ੍ਹਾਂ ਦੀ ਚੁੱਪ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ, ਕਿਉਂਕਿ ਸਮਾਂ ਆਉਣ ‘ਤੇ ਉਹ ਵੱਡੇ ਜਵਾਬ ਦੇਣਗੇ।ਇਸ ਪੂਰੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਇਕ ਪਾਸੇ ਪਾਰਟੀ ਅੰਦਰ ਅਨੁਸ਼ਾਸਨ ਦੀ ਗੱਲ ਕੀਤੀ ਜਾ ਰਹੀ ਹੈ, ਦੂਜੇ ਪਾਸੇ ਰਾਘਵ ਚੱਢਾ ਦੇ ਬਿਆਨ ਨੇ ਭਵਿੱਖ ਵਿੱਚ ਹੋ ਸਕਦੇ ਸਿਆਸੀ ਘਟਨਾਕ੍ਰਮਾਂ ਵੱਲ ਇਸ਼ਾਰਾ ਕਰ ਦਿੱਤਾ ਹੈ।
- Advertisement -
Recent Posts
Most Popular
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ‘ਤੇ ਸਖ਼ਤ ਕਾਰਵਾਈ: ਜਬਰੀ ਵਸੂਲੀ ਅਤੇ ਗੈਂਗਵਾਰ ਦੇ ਮਾਮਲਿਆਂ ਕਈਆਂ...
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ,...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ...
PSEB 10th Result 2026 LIVE: ਇਥੇ ਚੈੱਕ ਕਰੋ ਪੰਜਾਬ ਬੋਰਡ ਦਸਵੀਂ ਦਾ ਰਿਜ਼ਲਟ |...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ...
Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ… | ਪੰਜਾਬ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ...
ਪੰਜਾਬ: ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ! | ਪੰਜਾਬ ਖ਼ਬਰਾਂ
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ...















