Last Updated:Apr 03, 2026 5:35 PM ISTਅਸਮਾਨੀ ਬਿਜਲੀ ਡਿੱਗਣ ਕਾਰਨ ਕ੍ਰਿਕਟ ਖੇਡ ਰਹੇ ਇਕ ਨੌਜਵਾਨ ਦੀ ਮੌਤ ਅਤੇ 2 ਜਣਿਆਂ ਦੇ ਗੰਭੀਰ ਜਖ਼ਮੀ ਹੋਣ ਦੀ ਖ਼ਬਰ ਹੈ। ਅਸਮਾਨੀ ਬਿਜਲੀ ਡਿੱਗਣ ਕਾਰਨ ਕ੍ਰਿਕਟ ਖੇਡ ਰਹੇ ਇਕ ਨੌਜਵਾਨ ਦੀ ਮੌਤ ਅਤੇ 2 ਜਣਿਆਂ ਦੇ ਗੰਭੀਰ ਜਖ਼ਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਰਸੂਲਪੁਰ ਵਿਖੇ ਵਾਪਰੀ ਜਿਥੇ ਪਿੰਡ ਤੋਂ ਬਾਹਰਵਾਰ ਬਕਾਪੁਰ ਗੁਰੂ ਦੇ ਰਕਬੇ ’ਚ ਪੈਂਦੇ ਖੇਡ ਮੈਦਾਨ ਵਿਚ ਪਿੰਡ ਦੇ ਲੜਕੇ ਕ੍ਰਿਕਟ ਖੇਡ ਰਹੇ ਸਨ।ਇਕੱਤਰ ਜਾਣਕਾਰੀ ਅਨੁਸਾਰ 10-15 ਲੜਕੇ ਜਦੋਂ ਕ੍ਰਿਕਟ ਖੇਡ ਰਹੇ ਸਨ ਤਾਂ ਉਸ ਸਮੇਂ ਅਚਾਨਕ ਬੱਦਲਵਾਈ ਹੋਣ ਨਾਲ ਮੀਂਹ ਪੈਣ ਵਾਲਾ ਮੌਸਮ ਬਣਿਆ ਹੋਇਆ ਸੀ। ਇਸ ਦੌਰਾਨ ਅਚਾਨਕ ਅਸਮਾਨੀ ਬਿਜਲੀ ਪੈਣ ਨਾਲ ਤਰਨਦੀਪ ਸਿੰਘ (16) ਪੁੱਤਰ ਉਂਕਾਰ ਸਿੰਘ ਵਾਸੀ ਰਸੂਲਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਸ ਦੌਰਾਨ ਦੋ ਹੋਰ ਲੜਕੇ ਅੰਸ਼ਪ੍ਰੀਤ ਪੁੱਤਰ ਮੁਖਤਿਆਰ ਚੰਦ ਅਤੇ ਜੱਸੀ ਲੋਈ ਪੁੱਤਰ ਲਛਮਣ ਰਾਮ ਗੰਭੀਰ ਜਖ਼ਮੀ ਹੋ ਗਏ ਜਿਨ੍ਹਾਂ ਦਾ ਨਵਾਂਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਤਰਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਲਾਸ਼ਘਰ ਵਿਚ ਰੱਖਿਆ ਗਿਆ ਹੈ।ਦੱਸਿਆ ਜਾ ਰਿਹਾ ਕਿ ਮ੍ਰਿਤਕ ਲੜਕੇ ਤਰਨਦੀਪ ਸਿੰਘ ਵੱਲੋਂ ਪੈਰਾਂ ਵਿਚ ਚੱਪਲ ਆਦਿ ਨਾ ਪਾਏ ਜਾਣ ਕਾਰਨ ਅਸਮਾਨੀ ਬਿਜਲੀ ਪੈ ਗਈ। ਉੱਚੇ ਲੰਮੇ ਕੱਦ ਵਾਲੇ ਲੜਕੇ ਤਰਨਦੀਪ ਸਿੰਘ ਵੱਲੋਂ ਹਾਲ ਹੀ ਵਿਚ ਦਸਵੀਂ ਜਮਾਤ ਦੇ ਪੇਪਰ ਦਿੱਤੇ ਗਏ ਸਨ ਤੇ ਉਹ ਪੜ੍ਹਾਈ ਵਿਚ ਬਹੁਤ ਹੋਣਹਾਰ ਸੀ।Read More
- Advertisement -
Recent Posts
Most Popular
ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਝ ਦਰਿਆ 'ਤੇ ਬੰਨ੍ਹ ਬਣਾ ਕੇ ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਆਉਣ ਵਾਲੀ ਸਾਲਾਨਾ ਹੜ੍ਹ...
punjab government issues new instructions on da arrears and court orders |
ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਭੁਗਤਾਨ ਤੋਂ ਪਹਿਲਾਂ ਇੱਕ ਮਨਜ਼ੂਰੀ ਲੈਣੀ...
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ...
ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ...
punjab congress cwc meeting in delhi charanjit singh channi to remain absent |
ਦਿੱਲੀ ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂ ਇਕੱਠੇ ਹੋਣਗੇ, ਪਰ ਚੰਨੀ ਦੀ ਗੈਰਹਾਜ਼ਰੀ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ...
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ...















