ਗ੍ਰਾਮੀਣ ਸਵੱਛਤਾ ਅਤੇ ਜਲ੍ਹ ਨਿਕਾਸੀ ਵਿਵਸਥਾ ਮਜਬੂਤ ਕਰਨ ‘ਤੇ ਸਰਕਾਰ ਦਾ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0
2
ਗ੍ਰਾਮੀਣ ਸਵੱਛਤਾ ਅਤੇ ਜਲ੍ਹ ਨਿਕਾਸੀ ਵਿਵਸਥਾ ਮਜਬੂਤ ਕਰਨ 'ਤੇ ਸਰਕਾਰ ਦਾ ਫੋਕਸ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 3 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਪਿੰਡਾਂ ਵਿੱਚ ਤਾਲਾਬਾਂ ਅਤੇ ਵੇਸਟ ਜਲ੍ਹ ਨਿਕਾਸੀ ਵਿਵਸਥਾ ਦੀ ਨਿਯਮਤ ਅਤੇ ਸਮੇਂਬੱਧ ਸਫਾਈ ਯਕੀਨੀ ਕੀਤੀ ਜਾਵੇ, ਤਾਂ ਜੋ ਗ੍ਰਾਮੀਣ ਖੇਤਰਾਂ ਵਿੱਚ ਸਵੱਛਤਾ ਬਣੀ ਰਹੇ ਅਤੇ ਲੋਕਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਾ ਹੋਵੇ।
ਮੁੱਖ ਮੰਤਰੀ ਨੇ ਸਪਸ਼ਟ ਕਿਹਾ ਕਿ ਪਿੰਡਾਂ ਦੇ ਤਾਲਾਬਾਂ ਤੋਂ ਬਦਬੂ ਨਹੀਂ ਆਉਣੀ ਚਾਹੀਦੀ ਹੈ ਅਤੇ ਘਰਾਂ ਵਿੱਚ ਪਾਣੀ ਭਰਨ ਦੀ ਸਥਿਤੀ ਕਿਸੇ ਵੀ ਹਾਲ ਵਿੱਚ ਨਹੀਂ ਬਨਣੀ ਚਾਹੀਦੀ ਹੈ। ਇਸ ਦੇ ਲਈ ਸਫਾਈ, ਗਾਦ ਨਿਕਾਸੀ ਅਤੇ ਜਲ੍ਹ ਨਿਕਾਸ ਕੰਮਾਂ ਨੂੰ ਯੋਜਨਾਬੱਧ ਐਸਓਪੀ ਤਹਿਤ ਸੰਚਾਲਿਤ ਕੀਤਾ ਜਾਵੇ, ਜਿਸ ਨਾਲ ਕੰਮਾਂ ਵਿੱਚ ਪਾਰਦਰਸ਼ਿਤਾ, ਗੁਣਵੱਤਾ ਅਤੇ ਜਵਾਬਦੇਹੀ ਯਕੀਨੀ ਹੋਵੇ।
ਉਨ੍ਹਾਂ ਨੇ ਨਿਦਰੇਸ਼ ਦਿੱਤੇ ਕਿ ਜਿਨ੍ਹਾਂ ਤਾਲਾਬਾਂ ਦਾ ਨਿਰਮਾਣ, ਮੁੜ ਨਿਰਮਾਣ ਅਤੇ ਆਧੁਨੀਕੀਕਰਣ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਬਿਹਤਰ ਪਲਾਨਿੰਗ, ਆਧੁਨਿਕ ਤਕਨੀਕ ਅਤੇ ਵਿਗਿਆਨਕ ਡਿਜਾਇਨ ਦੇ ਨਾਲ ਵਿਕਸਿਤ ਕੀਤਾ ਜਾਵੇ। ਤਾਲਾਬਾਂ ਦੇ ਨੇੜੇ ਸੁੰਦਰੀਕਰਣ ਕੰਮ ਵੀ ਕਰਾਇਆ ਜਾਵੇ, ਤਾਂ ਜੋ ਗ੍ਰਾਮੀਣਾਂ ਨੂੰ ਸਾਫ ਅਤੇ ਸੁੰਦਰ ਵਾਤਾਵਰਣ ਮਿਲੇ ਅਤੇ ਲੋਕ ਉੱਥੇ ਸਵੇਰੇ-ਸ਼ਾਮ ਭ੍ਰਮਣ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਤਾਲਾਬਾਂ ਦੀ ਸਫਾਈ ਅਤੇ ਜਲ੍ਹ ਨਿਕਾਸੀ ਵਿਵਸਥਾ ਨੂੰ ਵੱਧ ਪ੍ਰਭਾਵੀੀ ਬਨਾਉਣ ਲਈ ਸੋਲਰ ਪੰਪਾਂ ਰਾਹੀਂ ਪਾਣੀ ਦੀ ਨਿਯਮਤ ਸਫਾਈ ਅਤੇ ਪ੍ਰਵਾਹ ਯਕੀਨੀ ਕੀਤਾ ਜਾਵੇ। ਮੀਟਿੰਗ ਵਿੱਚ ਉਨ੍ਹਾਂ ਨੇ ਸਖਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਪਿੰਡ ਵਿੱਚ ਸਫਾਈ ਵਿਵਸਥਾ ਵਿੱਚ ਲਾਪ੍ਰਵਾਹੀ ਪਾਈ ਜਾਂਦੀ ਹੈ, ਤਾਂ ਸਬੰਧਿਤ ਅਧਿਕਾਰੀ, ਸਰਪੰਚ ਅਤੇ ਜਿਮੇਵਾਰ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰ ਉਨ੍ਹਾਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਹਰੇਕ ਪਿੰਡ ਵਿੱਚ ਪੰਚਾਇਤ ਸਕੱਤਰ ਦੀ ਡਿਊਟੀ ਤਾਲਾਬਾਂ ਦੀ ਨਿਯਮਤ ਨਿਗਰਾਨੀ ਲਈ ਨਿਰਧਾਰਿਤ ਕਰਨ ਅਤੇ ਸਫਾਈ ਵਿਵਸਥਾ ਨੂੰ ਮਜਬੂਤ ਕਰਨ ਲਈ ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਗ੍ਰਾਮੀਣ ਖੇਤਰਾਂ ਵਿੱਚ ਸਵੱਛ, ਸੁਵਿਵਸਥਿਤ ਅਤੇ ਉਪਯੋਗੀ ਜਲ੍ਹ ਢਾਂਚੇ ਵਿਕਸਿਤ ਕਰਨਾ ਹੈ, ਤਾਂ ਜੋ ਗ੍ਰਾਮੀਣਾਂ ਨੂੰ ਪੂਰੀ ਸਹੂਲਤ ਮਿਲੇ ਅਤੇ ਜਲ੍ਹਭਰਾਵ, ਗੰਦਗੀ ਅਤੇ ਬਦਬੂ ਵਰਗੀ ਸਮਸਿਆਵਾਂ ਵਿੱਚ ਸਥਾਈ ਰਾਹਤ ਮਿਲ ਸਕੇ।
ਵਰਨਣਯੋਗ ਹੈ ਕਿ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਵੱਲੋਂ ਸੂਬੇ ਦੇ 6,538 ਤਾਲਾਬਾਂ ਨੂੰ ਕਾਰਜਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਹੁਣ ਤੱਕ 2,758 ਕੰਮਾਂ ਦੀ ਪ੍ਰਸਾਸ਼ਨਿਕ ਮੰਜੂਰੀ ਦਿੱਤੀ ਜਾ ਚੁੱਕੀ ਹੈ। ਇੰਨ੍ਹਾਂ ਵਿੱਚ 1,718 ਕੰਮ ਪੂਰੇ ਹੋ ਚੁੱਕੇ ਹਨ, ਜਦੋਂ ਕਿ 484 ਕੰਮ ਪ੍ਰਗਤੀ ‘ਤੇ ਹਨ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ, ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਕੁਮਾਰ ਮੀਣਾ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਡਾ. ਯਸ਼ਪਾਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਵੀਰੇਂਦਰ ਬੜਖਾਲਸਾ, ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੇ ਕਾਰਜਕਾਰੀ ਵਾਇਸ ਚੇਅਰਮੈਨ ਸ੍ਰੀ ਵਿਮਲ ਗੋਸਵਾਮੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

Rozana Times

LEAVE A REPLY

Please enter your comment!
Please enter your name here