Last Updated:Apr 04, 2026 1:30 PM ISTਇਸ ਆਗੂ ਦੇ ਅਸਤੀਫ਼ੇ ਨਾਲ ਅਕਾਲੀ ਸਿਆਸਤ ‘ਚ ਹਲਚਲ ਮਚ ਗਈ ਹੈ… ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਕਿਹੜੇ ‘ਰਾਜ਼’ ਹਨ ਜਿਨ੍ਹਾਂ ਦਾ ਖੁਲਾਸਾ ਹੁਣ ਹੋਣਾ ਬਾਕੀ ਹੈ?ਅਕਾਲੀ ਦਲ (PS) ਦੇ ਵੱਡੇ ਆਗੂ ਦਾ ਅਸਤੀਫ਼ਾ, ਪ੍ਰਧਾਨ ‘ਤੇ ਲਾਏ ਗੰਭੀਰ ਦੋਸ਼…ਪੰਜਾਬ ਦੀ ਅਕਾਲੀ ਸਿਆਸਤ ਵਿੱਚ ਉਸ ਵੇਲੇ ਵੱਡਾ ਹਲਚਲ ਪੈਦਾ ਹੋ ਗਿਆ ਜਦੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਮੱਖਣ ਬਰਾੜ ਨੇ ਆਪਣਾ ਅਸਤੀਫ਼ਾ ਸੋਸ਼ਲ ਮੀਡੀਆ ਰਾਹੀਂ ਜਾਰੀ ਕਰਦਿਆਂ ਕਿਹਾ ਕਿ ਉਹ ਇਹ ਫੈਸਲਾ ਭਰੇ ਮਨ ਨਾਲ ਲੈ ਰਹੇ ਹਨ।ਅਸਤੀਫ਼ੇ ਦੇ ਨਾਲ ਹੀ ਮੱਖਣ ਬਰਾੜ ਨੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਕੁਝ ਆਗੂਆਂ ‘ਤੇ ਗੰਭੀਰ ਇਲਜ਼ਾਮ ਵੀ ਲਗਾਏ ਹਨ। ਉਨ੍ਹਾਂ ਨੇ ਖਾਸ ਤੌਰ ‘ਤੇ ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਦਾ ਨਾਮ ਲੈਂਦਿਆਂ ਦੋਸ਼ ਲਗਾਇਆ ਕਿ ਇਹ ਲੋਕ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ।ਮੱਖਣ ਬਰਾੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਨਾਮ ‘ਤੇ ਕੌਮ ਨੂੰ ਭਾਵੁਕ ਕਰਕੇ ਇੱਕ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਰੂਪ ਵਿੱਚ ਅੱਗੇ ਲਿਆਂਦਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸਮੇਂ ਦੇ ਨਾਲ ਉਹਨਾਂ ਨੂੰ ਪਤਾ ਲੱਗਿਆ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਪਰਦੇ ਦੇ ਪਿੱਛੇ ਕਈ ਗੱਲਾਂ ਚੱਲ ਰਹੀਆਂ ਸਨ।ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਤਾਕਤਾਂ ਵੱਲੋਂ ਪੰਥਕ ਜਥੇਬੰਦੀ ਨੂੰ ਕਮਜ਼ੋਰ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਅਤੇ ਇਸ ਵਿੱਚ ਕੇਂਦਰੀ ਏਜੰਸੀਆਂ ਦੇ ਨਾਲ ਨਾਲ ਪੰਜਾਬ ਦੀ ਮੌਜੂਦਾ ਸਰਕਾਰ ਦੀ ਭੂਮਿਕਾ ਵੀ ਰਹੀ। ਮੱਖਣ ਬਰਾੜ ਦੇ ਮੁਤਾਬਕ, ਮਨਪ੍ਰੀਤ ਇਆਲੀ ਨੇ ਉਨ੍ਹਾਂ ਨੂੰ ਇਸ ਦਲ ਨਾਲ ਜੋੜਨ ਵਿੱਚ ਭੂਮਿਕਾ ਨਿਭਾਈ, ਪਰ ਜਦ ਵੀ ਪੰਥ ਜਾਂ ਪੰਜਾਬ ਦੇ ਹਿੱਤ ਦੀ ਗੱਲ ਆਈ, ਉਹ ਚੁੱਪ ਰਹਿੰਦੇ ਸਨ।ਉਨ੍ਹਾਂ ਨੇ ਦੋਸ਼ ਲਗਾਇਆ ਕਿ ਮਨਪ੍ਰੀਤ ਇਆਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਬਿਆਨਬਾਜ਼ੀ ਕਰਦੇ ਹਨ, ਪਰ ਸਰਕਾਰਾਂ ਦੇ ਖਿਲਾਫ ਨਹੀਂ ਬੋਲਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਇਸ਼ਾਰਾ ਕੀਤਾ ਕਿ ਇਆਲੀ ਦੇ ਵਪਾਰਕ ਹਿੱਤ ਅਤੇ ਸਰਕਾਰ ਨਾਲ ਸੰਬੰਧ ਇਸਦੇ ਪਿੱਛੇ ਕਾਰਨ ਹੋ ਸਕਦੇ ਹਨ।ਗਿਆਨੀ ਹਰਪ੍ਰੀਤ ਸਿੰਘ ਬਾਰੇ ਮੱਖਣ ਬਰਾੜ ਨੇ ਕਿਹਾ ਕਿ ਉਹਨਾਂ ਨੇ ਅਕਾਲ ਤਖਤ ਸਾਹਿਬ ਦੀ ਵਰਤੋਂ ਕਰਦੇ ਹੋਏ ਪੰਥਕ ਰਾਜਨੀਤੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਹ ਉਹੀ ਕਰਦੇ ਹਨ ਜੋ ਉਨ੍ਹਾਂ ਨੂੰ ਦਿੱਲੀ ਤੋਂ ਸੰਕੇਤ ਮਿਲਦਾ ਹੈ।ਮੱਖਣ ਬਰਾੜ ਨੇ ਮੰਨਿਆ ਕਿ ਉਹ ਖੁਦ ਵੀ ਇਸ ਪਾਰਟੀ ਦਾ ਹਿੱਸਾ ਬਣ ਕੇ ਗਲਤੀ ਕਰ ਬੈਠੇ ਅਤੇ ਹੁਣ ਉਹਨਾਂ ਦੀ ਜ਼ਮੀਰ ਇਸ ਗੱਲ ਦੀ ਇਜਾਜ਼ਤ ਨਹੀਂ ਦਿੰਦੀ ਕਿ ਉਹ ਹੋਰ ਚੁੱਪ ਰਹਿਣ। ਇਸ ਲਈ ਉਹਨਾਂ ਨੇ ਪਾਰਟੀ ਛੱਡਣ ਦਾ ਫੈਸਲਾ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਥ ਦੇ ਸਾਹਮਣੇ ਸੱਚ ਰੱਖਣ ਦੀ ਗੱਲ ਕਹੀ ਹੈ।ਇਸ ਅਸਤੀਫ਼ੇ ਨੇ ਅਕਾਲੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਾਰਟੀ ਵੱਲੋਂ ਇਸਦੇ ਉੱਤੇ ਕੀ ਪ੍ਰਤੀਕ੍ਰਿਆ ਆਉਂਦੀ ਹੈ। ਨਾਲ ਹੀ ਇਹ ਵੀ ਸਵਾਲ ਉਠ ਰਿਹਾ ਹੈ ਕਿ ਕੀ ਇਹ ਕਦਮ ਹੋਰ ਸਿਆਸੀ ਤਬਦੀਲੀਆਂ ਦੀ ਸ਼ੁਰੂਆਤ ਬਣੇਗਾ।Location :Kharar,Sahibzada Ajit Singh Nagar,PunjabRead More
- Advertisement -
Recent Posts
Most Popular
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ‘ਤੇ ਸਖ਼ਤ ਕਾਰਵਾਈ: ਜਬਰੀ ਵਸੂਲੀ ਅਤੇ ਗੈਂਗਵਾਰ ਦੇ ਮਾਮਲਿਆਂ ਕਈਆਂ...
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ,...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ...
PSEB 10th Result 2026 LIVE: ਇਥੇ ਚੈੱਕ ਕਰੋ ਪੰਜਾਬ ਬੋਰਡ ਦਸਵੀਂ ਦਾ ਰਿਜ਼ਲਟ |...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ...
Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ… | ਪੰਜਾਬ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ...
ਪੰਜਾਬ: ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ! | ਪੰਜਾਬ ਖ਼ਬਰਾਂ
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ...















