ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨੰਗਲ ਦੀ ਪਛਾਣ ਨੂੰ ਨਵੀਂ ਉਚਾਈਆਂ ਮਿਲਣਗੀਆਂ।ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਪਿਛਲੇ ਕਰੀਬ 20 ਸਾਲਾਂ ਤੋਂ ਲਟਕਿਆ ਹੋਇਆ ਸੀ। ਕਈ ਵਾਰ ਇਸਦਾ ਨੀਂਹ ਪੱਥਰ ਵੀ ਰੱਖਿਆ ਗਿਆ, ਪਰ ਕੰਮ ਅੱਗੇ ਨਹੀਂ ਵੱਧ ਸਕਿਆ। ਹੁਣ ਮੌਜੂਦਾ ਸਰਕਾਰ ਦੀ ਵਚਨਬੱਧਤਾ ਦੇ ਕਾਰਨ ਇਹ ਪ੍ਰੋਜੈਕਟ ਮੁੜ ਚੱਲ ਪਿਆ ਹੈ ਅਤੇ ਇਸਦਾ ਨਿਰਮਾਣ ਕੰਮ ਦਿਨ-ਰਾਤ ਚੱਲ ਰਿਹਾ ਹੈ, ਜਿਸ ਨਾਲ ਜਲਦ ਹੀ ਇਸਦੀ ਤਿਆਰੀ ਮੁਕੰਮਲ ਹੋਣ ਦੀ ਉਮੀਦ ਹੈ।ਸ.ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮੁੜ ਸੁਰਜੀਤ ਕਰਨ ਅਤੇ ਇਸਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਮਿਊਜ਼ਿਅਮ ਪ੍ਰੋਜੈਕਟ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ, ਜੋ ਇਲਾਕੇ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।ਉਨ੍ਹਾਂ ਹੋਰ ਦੱਸਿਆ ਕਿ ਨੰਗਲ ਵਿੱਚ ਵਿਕਾਸ ਦੇ ਕਈ ਹੋਰ ਪ੍ਰੋਜੈਕਟ ਵੀ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਇਨ੍ਹਾਂ ਵਿੱਚ ਗਲਾਸ ਬ੍ਰਿਜ, ਆਧੁਨਿਕ ਆਡੀਟੋਰੀਅਮ ਅਤੇ ਹੋਰ ਕਈ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਯੋਜਨਾਵਾਂ ਸ਼ਾਮਲ ਹਨ, ਜੋ ਇਸ ਵੇਲੇ ਪ੍ਰਕਿਰਿਆ ਅਧੀਨ ਹਨ। ਇਹ ਸਾਰੇ ਪ੍ਰੋਜੈਕਟ ਮਿਲ ਕੇ ਨੰਗਲ ਨੂੰ ਇੱਕ ਆਧੁਨਿਕ ਅਤੇ ਆਕਰਸ਼ਕ ਸ਼ਹਿਰ ਦੇ ਰੂਪ ਵਿੱਚ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਕੈਬਨਿਟ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਨ੍ਹਾਂ ਪ੍ਰੋਜੈਕਟਾਂ ਦੀ ਪੂਰਤੀ ਨਾਲ ਨੰਗਲ ਦੀ ਨਵੀਂ ਪਹਿਚਾਣ ਬਣੇਗੀ ਅਤੇ ਇਹ ਸ਼ਹਿਰ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ।
- Advertisement -
Recent Posts
Most Popular
Punjab Weather Update | ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਤੂਫਾਨ, ਭਾਰੀ ਮੀਂਹ | Heavy...
Last Updated : May 23, 2026, 16:20 ISTPunjabਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਥਾਵਾਂ 'ਤੇ ਮੀਂਹ ਪੈਣ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ | ਪੰਜਾਬ...
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ...
ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ
Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ...
ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ | ਪੰਜਾਬ...
Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।...
Singer Inder Kaur ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਖਿਲਾਫ਼ LOC ਜਾਰੀ...
Last Updated : May 23, 2026, 20:45 ISTPunjabਸਿੰਗਰ ਇੰਦਰ ਕੌਰ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ। ਮੁੱਖ ਮੁਲਜ਼ਮ ਕੈਨੇਡਾ ਬੇਸਡ NRI ਖਿਲਾਫ਼ LOC ਜਾਰੀ। ਮੋਗਾ...















