ਬਰਨਾਲਾ/ ਧਨੌਲਾ, 6 ਅਪ੍ਰੈਲਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸੂਬੇ ਅਤੇ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ।ਓਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਵੀ ਕਰੋੜਾਂ ਦੀ ਲਾਗਤ ਨਾਲ ਖੇਡ ਮੈਦਾਨ, ਪੰਚਾਇਤ ਘਰਾਂ, ਆਂਗਨਵਾੜੀ ਸੈਂਟਰਾਂ, ਅਨਾਜ ਮੰਡੀਆਂ, ਸੜਕਾਂ, ਪੁਲਾਂ ਦੇ ਕੰਮ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ 94 ਨਵੇਂ ਖੇਡ ਮੈਦਾਨ ਬਣ ਰਹੇ ਹਨ। ਸੜਕਾਂ ਦਾ ਨਵੀਨੀਕਰਨ ਅਤੇ ਚੌੜੀਆਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਵਿਚ ਨਵੇਂ ਮੋਘੇ ਕੱਢੇ ਹਨ। ਇਸ ਤੋਂ ਇਲਾਵਾ ਕਰੋੜਾਂ ਦੀ ਲਾਗਤ ਨਾਲ ਖੇਤਾਂ ਵਿਚ ਪਾਈਪਾਂ ਪਾਈਆਂ ਹਨ।ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਆਉਂਦੇ ਸਮੇਂ ਵੀ ਅਨੇਕ ਪ੍ਰੋਜੈਕਟ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
- Advertisement -
Recent Posts
Most Popular
Transfer: ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, ਦੇਖੋ ਪੂਰੀ ਸੂਚੀ, Transfer Big reshuffle in Punjab...
Last Updated:Apr 06, 2026 8:27 PM ISTTransfer: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਬਦਲਾਅ ਕਰਦੇ ਹੋਏ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ।...
ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ...
ਬਰਨਾਲਾ/ ਧਨੌਲਾ, 6 ਅਪ੍ਰੈਲਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ....
DIG ਇੰਦਰਬੀਰ ਸਿੰਘ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਨਸ਼ਿਆਂ ਤੇ ਭ੍ਰਿਸ਼ਟਾਚਾਰ ਮਾਮਲੇ ‘ਚ...
Last Updated:Apr 06, 2026 9:46 PM ISTਪੰਜਾਬ ਸਰਕਾਰ ਨੇ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਡੀ.ਆਈ.ਜੀ. ਇੰਦਰਬੀਰ ਸਿੰਘ ਵਿਰੁੱਧ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ...
bhagwant mann jaito rally development projects beadbi law announcement punjab politics hs | ਬਠਿੰਡਾ...
Last Updated:Apr 06, 2026 10:43 AM ISTਜੈਤੋ ਦੀ ਧਰਤੀ ‘ਤੇ ਮਾਨ ਨੇ ਨਾ ਸਿਰਫ਼ ਵਿਕਾਸ ਦੇ ਵੱਡੇ ਐਲਾਨ ਕੀਤੇ, ਸਗੋਂ ਵਿਰੋਧੀਆਂ ‘ਤੇ ਵੀ ਤਿੱਖੇ...
ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਹੈ ਪਲਾਨ,...
Last Updated:Apr 06, 2026 4:06 PM ISTਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਪਲਾਨ ਹੈ। ਇਸ ਦੇ ਨਾਲ ਹੀ...















