ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

0
2
ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਮੋਗਾ
ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ।ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਇਸ ਟ੍ਰੇਨਿੰਗ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਸਿੱਧੂ ਡੀ ਡੀ ਐਚ ਓ ਅਤੇ ਹਰਜਿੰਦਰ ਕੌਰ ਮੀਡੀਆ ਇੰਚਾਰਜ ਅਤੇ ਪੰਕਜ ਸੂਦ ਸਿਵਲ ਹਸਪਤਾਲ਼ ਮੋਗਾ ਵੀ ਹਾਜ਼ਿਰ ਸਨ।

Rozana Times

LEAVE A REPLY

Please enter your comment!
Please enter your name here