*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

0
2
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

ਬਰਨਾਲਾ, 12 ਅਪ੍ਰੈਲ
      ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ‘ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।
     ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।
 ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।
 ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ
ਫਾਈਨਲ ਇੰਸਪੈਕਸ਼ਨ ਹੋਣੀ ਹੈ ਜਿਸ ਮਗਰੋਂ ਬਲੱਡ ਬੈਂਕ ਚਾਲੂ ਹੋ ਜਾਵੇਗਾ।
ਸਿਵਲ ਸਰਜਨ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਪਹਿਲਾਂ 329 ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਸਨ, ਜਦਕਿ ਹੁਣ 345 ਉਪਲੱਬਧ ਹਨ। ਓਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਪਹਿਲਾਂ 14 ਸੀ, ਜੋ ਕਿ ਹੁਣ 17 ਚੱਲ ਰਹੇ ਹਨ। ਇਸ ਤੋਂ ਇਲਾਵਾ 31 ਅਲਟਰਾਸਾਊਂਡ ਸੈਂਟਰ ਸੇਵਾਵਾਂ ਦੇ ਰਹੇ ਹਨ। ਓਹਨਾਂ ਦੱਸਿਆ ਕਿ ਟੀ ਬੀ ਦੇ 56 ਮਰੀਜ਼ ਇਲਾਜ ਅਧੀਨ ਹਨ। ਓਹਨਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ ਐਮ ਓ ਬਰਨਾਲਾ ਡਾ. ਇੰਦੂ ਅਤੇ ਸਿਹਤ ਵਿਭਾਗ ਦਾ ਹੋਰ ਅਮਲਾ ਮੌਜੂਦ ਸੀ।

Rozana Times

LEAVE A REPLY

Please enter your comment!
Please enter your name here