Last Updated:Apr 13, 2026 12:03 PM ISTਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ।mukh mantri mawan dhian satikar yojnaਪੰਜਾਬ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਪਹਿਲਾਂ ਸੱਤ ਜ਼ਿਲ੍ਹਿਆਂ ਵਿਚ ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ ਸ਼ੁਰੂ ਹੋਵੇਗੀ।ਪਹਿਲੇ ਪੜਾਅ ਵਿਚ 9 ਵਿਧਾਨ ਸਭਾ ਹਲਕਿਆਂ- ਮਲੋਟ, ਸ੍ਰੀ ਆਨੰਦਪੁਰ ਸਾਹਿਬ, ਸੁਨਾਮ, ਬਟਾਲਾ, ਮੋਗਾ, ਪਟਿਆਲਾ ਦਿਹਾਤੀ, ਆਦਮਪੁਰ, ਦਿੜਬਾ ਅਤੇ ਕੋਟਕਪੂਰਾ ਦੀ ਚੋਣ ਕੀਤੀ ਗਈ ਹੈ। ਇਹ ਯੋਜਨਾ ਅਸਲ ਵਿੱਚ 13 ਅਪ੍ਰੈਲ ਨੂੰ ਸ਼ੁਰੂ ਹੋਣ ਵਾਲੀ ਸੀ। ਹਾਲਾਂਕਿ, ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਾਰਨ ਸ਼ੁਰੂ ਕਰਨ ਦੀ ਮਿਤੀ ਮੁਲਤਵੀ ਕਰ ਦਿੱਤੀ ਗਈ ਹੈ।ਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ।ਇਸ ਯੋਜਨਾ ਲਈ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਰਜਿਸਟ੍ਰੇਸ਼ਨ ਆਂਗਣਵਾੜੀ ਅਤੇ ਸੇਵਾ ਕੇਂਦਰਾਂ ਉਤੇ ਕੀਤੀ ਜਾਵੇਗੀ, ਅਤੇ ਇਹ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।First Published :Apr 13, 2026 11:52 AM ISTਪੰਜਾਬੀ ਖਬਰਾਂ/ ਖਬਰਾਂ/Punjab/ਔਰਤਾਂ ਨੂੰ 1000 ਰੁਪਏ ਯੋਜਨਾ ਦੀ ਹੁਣ ਇਸ ਤਰੀਕ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਇਨ੍ਹਾਂ 9 ਹਲਕਿਆਂ ਤੋਂ…Read More
Rozana Times















