punjab bus expansion prtc punbus new buses announcement harpal singh cheema hs |

0
25
punjab bus expansion prtc punbus new buses announcement harpal singh cheema hs |



Last Updated:Apr 13, 2026 12:49 PM ISTਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਸਰਕਾਰ ਵੱਲੋਂ ਬੱਸਾਂ ਦੀ ਗਿਣਤੀ ਵਿੱਚ ਇੰਨਾ ਵੱਡਾ ਵਾਧਾ ਕਰਨ ਦੀ ਯੋਜਨਾ ਬਣਾਈ ਗਈ ਹੈ ਕਿ ਹਰ ਰੂਟ ‘ਤੇ ਸਹੂਲਤ ਮਿਲੇਗੀ। ਆਖ਼ਿਰ ਕਿੰਨੀਆਂ ਨਵੀਆਂ ਬੱਸਾਂ ਆ ਰਹੀਆਂ ਹਨ ਅਤੇ ਕੀ ਬਦਲੇਗਾ ਤੁਹਾਡਾ ਸਫ਼ਰ?ਹੁਣ ਹਰ ਰੂਟ ‘ਤੇ ਮਿਲੇਗਾ ਆਰਾਮਦਾਇਕ ਸਫ਼ਰ- ਸਰਕਾਰ ਦਾ ਵੱਡਾ ਐਲਾਨਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਅਤੇ ਪਹੁੰਚਯੋਗ ਬਣਾਉਣ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੱਸ ਸੇਵਾ ਵਿੱਚ ਇਤਿਹਾਸਕ ਵਿਸਥਾਰ ਦਾ ਐਲਾਨ ਕੀਤਾ ਹੈ। ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਬੇੜੇ ਵਿੱਚ ਵੱਡੀ ਗਿਣਤੀ ਵਿੱਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਵਿੱਚ ਕੁੱਲ 659 ਬੱਸਾਂ ਅਤੇ ਪਨਬੱਸ ਵਿੱਚ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ। ਇਹ ਫੈਸਲਾ ਸਿਰਫ਼ ਆਵਾਜਾਈ ਸੁਧਾਰ ਲਈ ਹੀ ਨਹੀਂ, ਸਗੋਂ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਵੱਲ ਵੀ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲਾਂ ਹੀ ਕਿਲੋਮੀਟਰ ਸਕੀਮ ਤਹਿਤ 250 ਬੱਸਾਂ ਬੇੜੇ ਵਿੱਚ ਜੋੜੀਆਂ ਜਾ ਚੁੱਕੀਆਂ ਹਨ। ਇਸ ਸਕੀਮ ਦੇ ਤਹਿਤ ਪ੍ਰਾਈਵੇਟ ਵਾਹਨ ਮਾਲਕਾਂ ਨੂੰ ਆਪਣੇ ਵਾਹਨਾਂ ਨੂੰ ਸਰਕਾਰੀ ਮਾਪਦੰਡਾਂ ਅਨੁਸਾਰ ਤਿਆਰ ਕਰਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ਨਾਲ ਨਾ ਸਿਰਫ਼ ਬੱਸਾਂ ਦੀ ਗਿਣਤੀ ਵਧੀ ਹੈ ਸਗੋਂ ਸਥਾਨਕ ਪੱਧਰ ‘ਤੇ ਰੁਜ਼ਗਾਰ ਵੀ ਬਣਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਲਈ 100 ਮਿੰਨੀ ਬੱਸਾਂ ਅਤੇ 309 ਸਟੈਂਡਰਡ ਬੱਸਾਂ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਾਰੀ ਹੈ। ਇਹ ਨਵੀਆਂ ਬੱਸਾਂ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚਲਾਈਆਂ ਜਾਣਗੀਆਂ, ਜਿਸ ਨਾਲ ਦੂਰ-ਦਰਾਜ ਦੇ ਖੇਤਰਾਂ ਤੱਕ ਵੀ ਸੁਵਿਧਾ ਪਹੁੰਚੇਗੀ।ਪਨਬੱਸ ਦੇ ਵਿਸਥਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 387 ਬੱਸਾਂ ਸਿੱਧੇ ਤੌਰ ‘ਤੇ ਫਲੀਟ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ, ਜਦਕਿ ਬਾਕੀ ਬੱਸਾਂ ਕਿਲੋਮੀਟਰ ਸਕੀਮ ਤਹਿਤ ਜੋੜੀਆਂ ਜਾਣਗੀਆਂ। ਇਸ ਦੇ ਨਾਲ ਹੀ 19 ਵੋਲਵੋ ਬੱਸਾਂ ਅਤੇ 100 ਐਚਵੀਏਸੀ ਬੱਸਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਯਾਤਰੀਆਂ ਨੂੰ ਹੋਰ ਆਰਾਮਦਾਇਕ ਸਫ਼ਰ ਦਾ ਤਜਰਬਾ ਮਿਲੇਗਾ।ਇਸ ਯੋਜਨਾ ਦਾ ਮੁੱਖ ਮਕਸਦ ਸੂਬੇ ਦੇ ਹਰ ਹਿੱਸੇ ਨੂੰ ਮਜ਼ਬੂਤ ਟਰਾਂਸਪੋਰਟ ਨੈੱਟਵਰਕ ਨਾਲ ਜੋੜਨਾ ਹੈ, ਤਾਂ ਜੋ ਲੋਕਾਂ ਨੂੰ ਸਸਤਾ, ਭਰੋਸੇਮੰਦ ਅਤੇ ਸਮੇਂ ਸਿਰ ਸਫ਼ਰ ਦੀ ਸਹੂਲਤ ਮਿਲ ਸਕੇ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੌਖੀ ਹੋਵੇਗੀ, ਸਗੋਂ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।ਅੰਤ ਵਿੱਚ ਟਰਾਂਸਪੋਰਟ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਹ ਇਤਿਹਾਸਕ ਵਿਸਥਾਰ ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਮ ਯਾਤਰੀ ਲਈ ਸਫ਼ਰ ਹੋਰ ਵੀ ਸੁਖਦਾਇਕ ਅਤੇ ਆਸਾਨ ਬਣੇਗਾ।First Published :Apr 13, 2026 12:49 PM ISTRead More



Rozana Times

LEAVE A REPLY

Please enter your comment!
Please enter your name here