Last Updated:Apr 15, 2026 10:41 AM ISTਹਾਦਸੇ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਭਿਆਨਕ ਸੜਕ ਹਾਦਸਾਪੰਜਾਬ ਦੇ Fatehgarh Sahib ਜ਼ਿਲ੍ਹੇ ਵਿੱਚ ਇੱਕ ਦਿਲ ਦਹਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਚੁੰਨੀ-ਮੋਰਿੰਡਾ ਰੋਡ ‘ਤੇ ਪਿੰਡ ਮੈਣ ਮਾਜਰੀ ਨੇੜੇ ਵਿਸਾਖੀ ਮੇਲੇ ਤੋਂ ਵਾਪਸ ਆ ਰਹੀ ਸੰਗਤ ਨਾਲ ਭਰੀ ਬੱਸ ਅਚਾਨਕ ਪਲਟ ਗਈ।ਜਾਣਕਾਰੀ ਮੁਤਾਬਕ, ਇਹ ਸਾਰੇ ਸ਼ਰਧਾਲੂ Sri Anandpur Sahib ਵਿੱਚ ਵਿਸਾਖੀ ਮੌਕੇ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਮੈਣ ਮਾਜਰੀ ਆ ਰਹੇ ਸਨ। ਬੱਸ ਵਿੱਚ ਕਰੀਬ 35 ਤੋਂ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 6 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਹਾਦਸੇ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਗੰਭੀਰ ਜ਼ਖਮੀਆਂ ਨੂੰ ਵਧੀਆ ਇਲਾਜ ਲਈ PGI Chandigarh ਰੈਫਰ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਕਿਉਂਕਿ ਬੱਸ ਵਿੱਚ ਸਵਾਰ ਜ਼ਿਆਦਾਤਰ ਸੰਗਤ ਇੱਕੋ ਪਿੰਡ ਮੈਣ ਮਾਜਰੀ ਨਾਲ ਸੰਬੰਧਿਤ ਸੀ।ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।First Published :Apr 15, 2026 10:26 AM ISTRead More
Rozana Times















