ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

0
3
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ


ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ 15 ਕਿਲੋਮੀਟਰ ਅਤੇ ਪਿੰਡ ਝਨੇੜੀ ਵਿਖੇ 01 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ 09 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਪਾਕੇ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਖੇਤੀਬਾੜੀ ਦੀ ਲਾਗਤ ਨੂੰ ਘਟਾਉਂਦੇ ਹੋਏ ਵਾਤਾਵਰਣ ਨੂੰ ਸਰੱਖਿਅਤ ਕੀਤਾ ਜਾ ਸਕੇ।
ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੇ ਜਾਲ ਨੂੰ ਵਧਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ। ਨਹਿਰੀ ਪਾਣੀ ਦੀ ਉਪਲਬਧਤਾ ਨਾਲ ਕਿਸਾਨਾਂ ਨੂੰ ਡੀਜ਼ਲ ‘ਤੇ ਆਧਾਰਿਤ ਸਿੰਚਾਈ ਦੇ ਖਰਚੇ ਤੋਂ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਲਾਗਤ ਘਟੇਗੀ। ਉਨ੍ਹਾਂ ਨੇ ਦੱਸਿਆ ਕਿ ਨਹਿਰੀ ਪਾਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਵਧਾਉਂਦਾ ਹੈ ਕਿਉਂਕਿ ਇਸ ਵਿੱਚ ਲੋੜੀਂਦੇ ਖੁਰਾਕੀ ਤੱਤ ਉਚਿੱਤ ਮਾਤਰਾ ਵਿੱਚ ਹੁੰਦੇ ਹਨ। ਇਸ ਨਾਲ ਖੇਤੀ ਪ੍ਰਣਾਲੀ ਹੋਰ ਸੁਧਾਰ ਆਵੇਗਾ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਵੀ ਯੋਗਦਾਨ ਪਵੇਗਾ।
ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ, ਤਾਂ ਜੋ ਹਰ ਕਿਸਾਨ ਤੱਕ ਨਹਿਰੀ ਪਾਣੀ ਦੀ ਸਹੂਲਤ ਪਹੁੰਚ ਸਕੇ। ਇਸ ਮੌਕੇ ਇਲਾਕੇ ਦੇ ਸਮੂਹ ਕਿਸਾਨ, ਇਲਾਕਾ ਨਿਵਾਸੀਆਂ ਤੋਂ ਇਲਾਵਾ ਜਗਸੀਰ ਸਿੰਘ ਝਨੇੜੀ,ਗੁਰਚਰਨ ਸਿੰਘ ਚਹਿਲ,ਸਨਦੀਪ ਸਿੰਘ,ਦਰਸ਼ਨ ਸਿੰਘ ਸਮੇਤ ਸਮੂਹ ਪਾਰਟੀ ਵਲੰਟੀਰ ਮੌਜੂਦ ਸਨ ।



Rozana Times

LEAVE A REPLY

Please enter your comment!
Please enter your name here