ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ

0
4
ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ


ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਉਪਰੰਤ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।



Rozana Times

LEAVE A REPLY

Please enter your comment!
Please enter your name here