ਪੰਜਾਬ ਪੁਲਿਸ ਨੇ 486 ਥਾਵਾਂ ‘ਤੇ ਕੀਤੀ ਛਾਪੇਮਾਰੀ, 240 ਵਿਅਕਤੀ ਗ੍ਰਿਫ਼ਤਾਰ | ਪੰਜਾਬ ਖ਼ਬਰਾਂ

0
5
Punjab: ਪ੍ਰਾਈਵੇਟ ਹਸਪਤਾਲ 'ਚ ਕਿਡਨੀ ਟ੍ਰਾਂਸਪਲਾਂਟ ਰੈਕੇਟ ਦਾ ਪਰਦਾਫਾਸ਼, ਡਾ. ਮਨਪ੍ਰੀਤ ਕੌਰ ਫਰਾਰ | ਪੰਜਾਬ ਖ਼ਬਰਾਂ



Last Updated:Apr 27, 2026 9:43 PM ISTਨਸ਼ਾ ਛੁਡਾਊ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਤਿਆਰ ਕੀਤਾ।(ਸੰਕਿਤਕ ਤਸਵੀਰ)ਚੰਡੀਗੜ੍ਹ: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੁਲਿਸ ਨੇ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 486 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ 97ਵੇਂ ਦਿਨ ਦੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਆਪ੍ਰੇਸ਼ਨ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 24,520 ਹੋ ਗਈ ਹੈ।ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 51 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਆਪ੍ਰੇਸ਼ਨ ਦੌਰਾਨ ਛੇ ਫਰਾਰ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ‘ਤੇ ਗੁਮਨਾਮ ਤੌਰ ‘ਤੇ ਜਾਣਕਾਰੀ ਸਾਂਝੀ ਕਰਕੇ ਅਪਰਾਧ ਵਿਰੁੱਧ ਇਸ ਮੁਹਿੰਮ ‘ਚ ਸਹਿਯੋਗ ਕਰਨ।ਪੁਲਿਸ ਮੁਤਾਬਕ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 422ਵੇਂ ਦਿਨ ਨਸ਼ਾ ਤਸਕਰਾਂ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ, ਪੁਲਿਸ ਨੇ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ‘ਚੋਂ 4.1 ਕਿਲੋਗ੍ਰਾਮ ਹੈਰੋਇਨ, 23 ਕਿਲੋਗ੍ਰਾਮ ਭੁੱਕੀ, 704 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 38,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।ਇਸ ਨਾਲ, 422 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 61,103 ਹੋ ਗਈ ਹੈ। ਨਸ਼ਾ ਛੁਡਾਊ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਤਿਆਰ ਕੀਤਾ।👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ।👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।  ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ।  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।Location :Chandigarh,Chandigarh,ChandigarhRead More



Rozana Times

LEAVE A REPLY

Please enter your comment!
Please enter your name here