Last Updated:May 04, 2026 8:17 PM ISTਆਲ ਇੰਡੀਆ ਮਹਿਲਾ ਕਾਂਗਰਸ ਵੱਲੋਂ ਇੱਕ ਅਹਿਮ ਫੈਸਲਾ ਲੈਂਦੇ ਹੋਏ ਬਲਜੀਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਨੂੰ ਮਿਲੀ ਨਵੀਂ ਪ੍ਰਧਾਨ !ਆਲ ਇੰਡੀਆ ਮਹਿਲਾ ਕਾਂਗਰਸ ਵੱਲੋਂ ਇੱਕ ਅਹਿਮ ਫੈਸਲਾ ਲੈਂਦੇ ਹੋਏ ਬਲਜੀਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ ਅਤੇ ਨਵੇਂ ਪ੍ਰਧਾਨ ਦੀ ਅੰਤਿਮ ਘੋਸ਼ਣਾ ਤੱਕ ਜਾਰੀ ਰਹੇਗੀ।ਜਾਰੀ ਕੀਤੇ ਗਏ ਦਫ਼ਤਰੀ ਹੁਕਮ ਵਿੱਚ ਕਿਹਾ ਗਿਆ ਕਿ ਬਲਜੀਤ ਕੌਰ ਪੰਜਾਬ ਪ੍ਰਦੇਸ਼ ਮਹਿਲ਼ਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਵਜੋਂ ਤੁਰੰਤ ਪ੍ਰਭਾਵ ਨਾਲ ਕੰਮ ਕਰਨਗੇ, ਜਦੋਂ ਤੱਕ ਨਵੇਂ ਪ੍ਰਧਾਨ ਦਾ ਅੰਤਿਮ ਐਲਾਨ ਨਹੀਂ ਹੋ ਜਾਂਦਾ।ਇਸ ਸਬੰਧੀ ਜਾਰੀ ਕੀਤੇ ਗਏ ਦਫ਼ਤਰੀ ਹੁਕਮ ਵਿੱਚ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਅਸੀਂ ਪੰਜਾਬ ਪ੍ਰਦੇਸ਼ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਉਸਦੀ ਸਫਲਤਾ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ। ਬਲਜੀਤ ਕੌਰ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਅੰਦਰ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।Read More
Rozana Times















