MC Elections: ਕਾਂਗਰਸ ਵੱਲੋਂ ਲਿਸਟ ਕੀਤੀ ਜਾਰੀ | ਪੰਜਾਬ ਖ਼ਬਰਾਂ

0
3
ਝੋਨੇ ਦੀ ਲੁਆਈ ਲਈ ਤਾਰੀਕਾਂ ਦਾ ਐਲਾਨ | ਪੰਜਾਬ ਖ਼ਬਰਾਂ



Last Updated:May 05, 2026 11:38 AM ISTਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੀ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਆਉਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਕਦਮ ਚੁੱਕਿਆ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਨਜ਼ੂਰੀ ਨਾਲ ਵੱਖ-ਵੱਖ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜਿਸ ਨਾਲ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।ਪਾਰਟੀ ਵੱਲੋਂ ਜਾਰੀ ਹੁਕਮਾਂ ਮੁਤਾਬਕ ਬਟਾਲਾ ਨਗਰ ਨਿਗਮ (ਗੁਰਦਾਸਪੁਰ) ਲਈ ਅਨੀਲ ਜੋਸ਼ੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਪਠਾਨਕੋਟ ਵਿੱਚ ਜਸਬੀਰ ਸਿੰਘ ਡਿੰਪਾ ਅਤੇ ਕਪੂਰਥਲਾ ਵਿੱਚ ਕੁਲਦੀਪ ਸਿੰਘ ਵੈਦ ਨੂੰ ਆਬਜ਼ਰਵਰ ਬਣਾਇਆ ਗਿਆ ਹੈ। ਹੋਸ਼ਿਆਰਪੁਰ ਲਈ ਸੁਨੀਲ ਦੱਤੀ ਅਤੇ ਮੋਗਾ ਲਈ ਸਿਮਰਜੀਤ ਸਿੰਘ ਬੈਂਸ ਅਤੇ ਰਾਮਿੰਦਰ ਆਵਲਾ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਫਾਜ਼ਿਲਕਾ ਅਤੇ ਐਸਏਐਸ ਨਗਰ ਸਮੇਤ ਕਈ ਹੋਰ ਮਹੱਤਵਪੂਰਨ ਜ਼ਿਲ੍ਹਿਆਂ ਵਿੱਚ ਵੀ ਸੀਨੀਅਰ ਆਗੂਆਂ ਦੀ ਡਿਊਟੀ ਲਗਾਈ ਗਈ ਹੈ।ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੀ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਨਕੋਦਰ, ਨਵਾਂਸ਼ਹਿਰ, ਖੰਨਾ, ਜਗਰਾਓਂ, ਅਨੰਦਪੁਰ ਸਾਹਿਬ, ਰਾਜਪੁਰਾ, ਨਾਭਾ, ਮਲੇਰਕੋਟਲਾ, ਸੁਨਾਮ, ਖਰੜ, ਜੀਰਕਪੁਰ ਅਤੇ ਡੇਰਾ ਬੱਸੀ ਵਰਗੇ ਇਲਾਕਿਆਂ ਵਿੱਚ ਵੱਖ-ਵੱਖ ਆਗੂਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸ ਲੰਬੀ ਸੂਚੀ ਵਿੱਚ ਮੰਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ ਅਤੇ ਅੰਮ੍ਰਿਤਸਰ ਦੇ ਇਲਾਕੇ ਵੀ ਸ਼ਾਮਲ ਹਨ, ਜਿਸ ਨਾਲ ਸਾਫ਼ ਹੈ ਕਿ ਕਾਂਗਰਸ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਰਹੀ ਹੈ।ਦਫ਼ਤਰੀ ਹੁਕਮਾਂ ਅਨੁਸਾਰ ਇਹ ਆਬਜ਼ਰਵਰ ਸੰਬੰਧਤ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਅਤੇ ਬਲਾਕ ਪੱਧਰ ਦੇ ਆਗੂਆਂ ਨਾਲ ਮੀਟਿੰਗਾਂ ਕਰਨਗੇ। ਉਨ੍ਹਾਂ ਦੀ ਮੁੱਖ ਭੂਮਿਕਾ ਚੋਣੀ ਤਿਆਰੀ ਦੀ ਸਮੀਖਿਆ ਕਰਨੀ, ਯੋਗ ਉਮੀਦਵਾਰਾਂ ਦੀ ਚੋਣ ਵਿੱਚ ਸਹਾਇਤਾ ਕਰਨੀ ਅਤੇ ਪੂਰੀ ਚੋਣ ਪ੍ਰਕਿਰਿਆ ‘ਤੇ ਨਜ਼ਰ ਰੱਖਣੀ ਹੋਵੇਗੀ।ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਇਲਾਕਿਆਂ ਵਿੱਚ ਦੌਰੇ ਕਰਕੇ ਜ਼ਮੀਨੀ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਪਾਰਟੀ ਵਰਕਰਾਂ ਨਾਲ ਸੰਪਰਕ ਕਰਕੇ ਫੀਡਬੈਕ ਇਕੱਠਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਾਰੀ ਰਿਪੋਰਟ 12 ਮਈ ਤੱਕ ਪੀਪੀਸੀਸੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ।ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਵੱਲੋਂ ਇਹ ਕਦਮ ਆਉਣ ਵਾਲੀਆਂ ਨਗਰ ਚੋਣਾਂ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਇੱਕ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਨਿਯੁਕਤੀਆਂ ਜ਼ਮੀਨ ‘ਤੇ ਕਿੰਨੀ ਪ੍ਰਭਾਵਸ਼ਾਲੀ ਸਾਬਤ ਹੁੰਦੀਆਂ ਹਨ ਅਤੇ ਪਾਰਟੀ ਨੂੰ ਕਿੰਨਾ ਲਾਭ ਪਹੁੰਚਦਾ ਹੈ।First Published :May 05, 2026 11:38 AM ISTRead More



Rozana Times

LEAVE A REPLY

Please enter your comment!
Please enter your name here