ਪੰਜਾਬ ਬੋਰਡ 10ਵੀਂ ਦਾ ਨਤੀਜਾ: ਇੰਝ ਕਰੋ ਚੈੱਕ… | ਪੰਜਾਬ ਖ਼ਬਰਾਂ

0
3
ਪੰਜਾਬ ਬੋਰਡ 10ਵੀਂ ਦਾ ਨਤੀਜਾ: ਇੰਝ ਕਰੋ ਚੈੱਕ... | ਪੰਜਾਬ ਖ਼ਬਰਾਂ



Last Updated:May 11, 2026 11:30 AM ISTਲੱਖਾਂ ਵਿਦਿਆਰਥੀਆਂ ਦੀ ਧੜਕਨ ਅੱਜ ਤੇਜ਼ ਹੈ ਕਿਉਂਕਿ ਪੰਜਾਬ ਬੋਰਡ 10ਵੀਂ ਦੇ ਨਤੀਜੇ ਕੁਝ ਹੀ ਘੰਟਿਆਂ ਵਿੱਚ ਜਾਰੀ ਕਰਨ ਜਾ ਰਿਹਾ ਹੈ। ਕਿਸੇ ਦੇ ਚਿਹਰੇ ‘ਤੇ ਉਮੀਦ ਹੈ ਤੇ ਕਿਸੇ ਦੇ ਮਨ ਵਿੱਚ ਘਬਰਾਹਟ, ਪਰ ਹਰ ਕਿਸੇ ਦੀ ਨਜ਼ਰ ਹੁਣ ਸਿਰਫ਼ ਰਿਜ਼ਲਟ ‘ਤੇ ਟਿਕੀ ਹੋਈ ਹੈ।News18ਪੰਜਾਬ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਅੱਜ ਦਾ ਦਿਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਅੱਜ ਦੁਪਹਿਰ ਸਾਢੇ 12 ਵਜੇ ਜਾਰੀ ਕੀਤੇ ਜਾਣਗੇ। ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਵਿੱਚ ਸਵੇਰੇ ਤੋਂ ਹੀ ਉਤਸ਼ਾਹ ਅਤੇ ਬੇਚੈਨੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਕਰੀਬ 2.84 ਲੱਖ ਵਿਦਿਆਰਥੀਆਂ ਨੇ ਭਾਗ ਲਿਆ ਸੀ। ਮਾਰਚ ਮਹੀਨੇ ਤੋਂ ਲੈ ਕੇ ਹੁਣ ਤੱਕ ਵਿਦਿਆਰਥੀ ਆਪਣੇ ਨਤੀਜਿਆਂ ਦੀ ਉਡੀਕ ਕਰ ਰਹੇ ਸਨ ਅਤੇ ਆਖਿਰਕਾਰ ਅੱਜ ਉਹ ਪਲ ਆ ਗਿਆ ਹੈ, ਜਦੋਂ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਦਾ ਨਤੀਜਾ ਸਾਹਮਣੇ ਆਵੇਗਾ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜੇ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਉਪਲਬਧ ਕਰਵਾਏ ਜਾਣਗੇ। ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਨਤੀਜਾ ਵੇਖ ਸਕਣਗੇ। ਨਤੀਜੇ ਦੇ ਐਲਾਨ ਤੋਂ ਬਾਅਦ ਵੈੱਬਸਾਈਟ ‘ਤੇ ਇੱਕੋ ਸਮੇਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਲਾਗਇਨ ਕਰਨ ਦੀ ਸੰਭਾਵਨਾ ਹੈ, ਜਿਸ ਕਾਰਨ ਕੁਝ ਸਮੇਂ ਲਈ ਸਰਵਰ ਹੌਲਾ ਵੀ ਹੋ ਸਕਦਾ ਹੈ।ਰਿਜ਼ਲਟ ਵੇਖਣ ਲਈ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਹੋਵੇਗਾ। ਹੋਮ ਪੇਜ ‘ਤੇ ਦਿੱਤੇ ਗਏ 10ਵੀਂ ਜਮਾਤ ਦੇ ਨਤੀਜੇ ਵਾਲੇ ਲਿੰਕ ‘ਤੇ ਕਲਿੱਕ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਭਰਨਗੇ। ਇਸ ਤੋਂ ਬਾਅਦ ਨਤੀਜਾ ਸਕ੍ਰੀਨ ‘ਤੇ ਖੁੱਲ ਜਾਵੇਗਾ, ਜਿਸਨੂੰ ਡਾਊਨਲੋਡ ਜਾਂ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ।ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਦੇਖਣ ਵਿੱਚ ਕੋਈ ਤਕਨੀਕੀ ਸਮੱਸਿਆ ਆਉਂਦੀ ਹੈ ਤਾਂ ਬੋਰਡ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਵਿਦਿਆਰਥੀ 9549161161 ‘ਤੇ ਸੰਪਰਕ ਕਰਕੇ ਜਾਣਕਾਰੀ ਹਾਸਲ ਕਰ ਸਕਦੇ ਹਨ।ਗੌਰਤਲਬ ਹੈ ਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਨ। ਪ੍ਰੀਖਿਆਵਾਂ ਖਤਮ ਹੋਣ ਤੋਂ ਬਾਅਦ ਹੀ ਵਿਦਿਆਰਥੀਆਂ ਵਿੱਚ ਨਤੀਜਿਆਂ ਨੂੰ ਲੈ ਕੇ ਚਰਚਾ ਤੇ ਉਤਸੁਕਤਾ ਵਧ ਗਈ ਸੀ। ਹੁਣ ਕੁਝ ਹੀ ਘੰਟਿਆਂ ਵਿੱਚ ਇਹ ਇੰਤਜ਼ਾਰ ਵੀ ਖਤਮ ਹੋਣ ਜਾ ਰਿਹਾ ਹੈ।First Published :May 11, 2026 11:26 AM ISTRead More



Rozana Times

LEAVE A REPLY

Please enter your comment!
Please enter your name here