ਅੰਮ੍ਰਿਤਪਾਲ ਦੀ ਪਾਰਟੀ ਲੜੇਗੀ ਨਿਗਮ ਚੋਣਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਕੀਤਾ ਐਲਾਨ… | ਪੰਜਾਬ ਖ਼ਬਰਾਂ

0
3
ਅੰਮ੍ਰਿਤਪਾਲ ਦੀ ਪਾਰਟੀ ਲੜੇਗੀ ਨਿਗਮ ਚੋਣਾਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਕੀਤਾ ਐਲਾਨ... | ਪੰਜਾਬ ਖ਼ਬਰਾਂ



Last Updated:May 11, 2026 12:51 PM ISTਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਲੜਨ ਦਾ ਐਲਾਨਅੰਮ੍ਰਿਤਪਾਲ ਦੀ ਪਾਰਟੀ ਲੜੇਗੀ ਨਿਗਮ ਚੋਣਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਕੀਤਾ ਐਲਾਨ… ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਲੜਨ ਦਾ ਐਲਾਨਬਠਿੰਡਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਹੈ ਕਿ ਉਹਨਾਂ ਦੀ ਪਾਰਟੀ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਨਗਰ ਨਿਗਮ, ਨਗਰ ਪੰਚਾਇਤ ਅਤੇ ਮਿਉਂਸਪਲ ਕਮੇਟੀ ਦੀਆਂ ਚੋਣਾਂ ਪੂਰੇ ਜ਼ੋਰ-ਸ਼ੋਰ ਨਾਲ ਲੜੇਗੀ। ਉਹਨਾਂ ਕਿਹਾ ਕਿ ਪਾਰਟੀ ਦਾ ਮੁੱਖ ਮੁੱਦਾ ਨਸ਼ਿਆਂ ਦੇ ਖਿਲਾਫ ਲੜਾਈ ਹੋਵੇਗਾ, ਜਿਸ ਦੀ ਮੁਹਿੰਮ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸ਼ੁਰੂ ਕੀਤੀ ਸੀ। ਬਰਾੜ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ. (NSA) ਵਧਾ ਕੇ ਉਹਨਾਂ ਨੂੰ ਜੇਲ੍ਹ ਵਿੱਚ ਰੱਖਣਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕਣ ਦੀ ਇੱਕ ਸਾਜ਼ਿਸ਼ ਹੈ। ਉਹਨਾਂ ਨੇ ਸਾਫ਼ ਅਕਸ ਵਾਲੇ ਆਜ਼ਾਦ ਉਮੀਦਵਾਰਾਂ ਅਤੇ ਸਮਾਜ ਸੇਵੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਪੰਥ ਅਤੇ ਪੰਜਾਬ ਦੀ ਰਾਖੀ ਲਈ ਉਹਨਾਂ ਦੇ ਨਾਲ ਆ ਕੇ ਇਹ ਚੋਣਾਂ ਲੜਨ ਤਾਂ ਜੋ ਨਸ਼ਿਆਂ ਵਿਰੁੱਧ ਇੱਕ ਵੱਡੀ ਮੁਹਿੰਮ ਵਿੱਢੀ ਜਾ ਸਕੇ।First Published :May 11, 2026 12:51 PM ISTRead More



Rozana Times

LEAVE A REPLY

Please enter your comment!
Please enter your name here